Tuesday, August 25, 2026

ਪੰਜਾਬ ਸਰਕਾਰ ਨੇ ਪ੍ਰਾਈਵੇਟ ਲੈਬਾਂ ਲਈ ਕੋਵਿਡ-19 ਟੈਸਟਾਂ ਦੇ ਰੇਟ ਘਟਾਏ

ਅੰਮ੍ਰਿਤਸਰ, 26 ਸਤੰਬਰ (ਸੁਖਬੀਰ ਸਿੰਘ) – ਸੂਬੇ ਦੇ ਲੋਕਾਂ ਨੂੰ ਕਰੋਨਾ ਟੈਸਟਿੰਗ ਪ੍ਰਤੀ ਉਤਸ਼ਾਹਿਤ ਕਰਨ ਲਈ ਪੰਜਾਬ ਸਰਕਾਰ ਨੇ ਪ੍ਰਾਈਵੇਟ ਲੈਬਾਂ ਲਈ ਕੋਵਿਡ

File Photo

ਟੈਸਟਿੰਗ ਦੇ ਰੇਟ ਘਟਾ ਦਿੱਤੇ ਹਨ ਅਤੇ ਲੈਬਾਰਟਰੀਜ਼ ਨੂੰ ਕੋਵਿਡ ਟੈਸਟਾਂ ਦੇ ਰੇਟ ਨੂੰ ਲਿਖਤੀ ਰੂਪ ’ਚ ਦਰਸਾਉਣ ਦੀ ਹਦਾਇਤ ਵੀ ਕੀਤੀ ਹੈ ਤਾਂ ਜੋ ਰੇਟ ਆਸਾਨੀ ਨਾਲ ਪੜ੍ਹੇ ਜਾ ਸਕਣ।ਡਾ. ਅਮਰਜੀਤ ਸਿੰਘ ਨੇ ਇਹ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਕੋਈ ਵੀ ਪ੍ਰਾਈਵੇਟ ਲੈਬਾਰਟਰੀ ਕੋਵਿਡ ਦੇ ਆਰ.ਟੀ-ਪੀ.ਸੀ.ਆਰ ਟੈਸਟ ਲਈ 1600 ਰੁਪਏ (ਸਮੇਤ ਜੀ.ਐਸ.ਟੀ, ਟੈਕਸ, ਕਾਗ਼ਜ਼ੀ ਕਾਰਵਾਈ ਤੇ ਰਿਪੋਰਟਾਂ) ਤੋਂ ਵੱਧ ਪੈਸੇ ਨਹੀਂ ਲੈ ਸਕਦੀ।ਇਸੇ ਤਰ੍ਹਾਂ ਸੂਬੇ ਦੀਆਂ ਸਾਰੀਆਂ ਪ੍ਰਾਈਵੇਟ ਲੈਬਾਂ ਨੂੰ ਕੋਵਿਡ 19 ਦੇੇ ਟਰੂਨੈਟ ਟੈਸਟ ਲਈ 2000 ਰੁਪਏ ਅਤੇ ਸੀ.ਬੀ.ਨੈਟ ਟੈਸਟ ਦਾ ਰੇਟ 2400 ਰੁਪਏ (ਸਮੇਤ ਜੀ.ਐਸ.ਟੀ, ਟੈਕਸ, ਕਾਗ਼ਜ਼ੀ ਕਾਰਵਾਈ ਤੇ ਰਿਪੋਰਟਾਂ) ਨਿਰਧਾਰਿਤ ਕੀਤਾ ਗਿਆ ਹੈ।
                      ਉਨਾਂ ਕਿਹਾ ਕਿ ਨਿੱਜੀ ਲੈਬਾਰਟਰੀਜ਼ ਕੋਵੀਡ -19 ਦੇ ਟੈਸਟਾਂ ਦੇ ਨਤੀਜਿਆਂ ਨਾਲ ਸਬੰਧਤ ਅੰਕੜੇ ਰਾਜ ਸਰਕਾਰ ਨਾਲ ਸਾਂਝੇ ਕਰਨਗੀਆਂ ਅਤੇ ਸਮੇਂ ਸਿਰ ਆਈ.ਸੀ.ਐਮ.ਆਰ ਪੋਰਟਲ ’ਤੇ ਅਪਲੋਡ ਕਰਨਗੀਆਂ। ਇਸ ਤੋਂ ਇਲਾਵਾ ਸੈਂਪਲ ਰੈਫਰਲ ਫਾਰਮ (ਐਸ.ਆਰ.ਐਫ) ਮੁਤਾਬਕ ਨਮੂਨਾ ਲੈਣ ਸਮੇਂ ਟੈਸਟ ਕਰਵਾਉਣ ਵਾਲੇ ਵਿਅਕਤੀ ਦੀ ਪਛਾਣ, ਪਤਾ ਅਤੇ ਪ੍ਰਮਾਣਿਤ ਮੋਬਾਈਲ ਨੰਬਰ ਨੋਟ ਕਰਨਾ ਲਾਜ਼ਮੀ ਹੈ, ਪਰ ਇਸ ਨੂੰ ਗੁਪਤ ਰੱਖਿਆ ਜਾਵੇ।
                  ਨਮੂਨਾ ਲੈਣ ਸਮੇਂ ਆਰਟੀ-ਪੀਸੀਆਰ ਐਪ ‘ਤੇ ਡਾਟਾ ਅਪਲੋਡ ਕੀਤਾ ਜਾਣਾ ਚਾਹੀਦਾ ਹੈ।ਟੈਸਟ ਦੀ ਰਿਪੋਰਟ ਮਰੀਜ਼ ਨੂੰ ਟੈਸਟਿੰਗ ਮੁਕੰਮਲ ਹੋਣ ਤੋਂ ਤੁਰੰਤ ਬਾਅਦ ਪਹੁੰਚਾਈ ਜਾਵੇ ਅਤੇ ਸਾਰੇ ਟੈਸਟ ਦੇ ਨਤੀਜੇ ਤੁਰੰਤ ਈ-ਮੇਲ ਰਾਹੀਂ ਸਬੰਧਤ ਜ਼ਿਲ੍ਹੇ ਦੇ ਸਿਵਲ ਸਰਜਨ ਦਫਤਰ ਨੂੰ ਭੇਜੇ ਜਾਣ ਅਤੇ ਇੱਕ ਕਾਪੀ ਪੰਜਾਬ ਸਟੇਟ ਆਈ.ਡੀ.ਐਸ.ਪੀ ਸੈਲ ਨੂੰ ਭੇਜੀ ਜਾਵੇ।

Check Also

ਬੀ.ਬੀ.ਕੇ ਡੀ.ਏ.ਵੀ ਕਾਲਜ ਵੂਮੈਨ ਦੀ ਵਿਦਿਆਰਥਣ ਨੇ ਜੀ.ਐਨ.ਡੀ.ਯੂ ਪ੍ਰੀਖਿਆਵਾਂ ‘ਚ ਹਾਸਲ ਕੀਤਾ ਪਹਿਲਾ ਸਥਾਨ

ਅੰਮ੍ਰਿਤਸਰ, 23 ਅਗਸਤ (ਜਗਦੀਪ ਸਿੰਘ) – ਬੀ.ਬੀ.ਕੇ.ਡੀ.ਏ.ਵੀ.ਕਾਲਜ ਫਾਰ ਵੂਮੈਨ ਨੇ ਇੱਕ ਵਾਰ ਫਿਰ ਸ਼ਾਨਦਾਰ ਅਕਾਦਮਿਕ …