Tuesday, August 25, 2026

ਲੋਕ ਖ਼ੁਦ ਪਲਾਜ਼ਮਾ ਦਾਨ ਕਰਨ ਲਈ ਅੱਗੇ ਆਉਣ ਲੱਗੇ

ਅੰਮ੍ਰਿਤਸਰ, 26 ਸਤੰਬਰ (ਸੁਖਬੀਰ ਸਿੰਘ) – ਪੰਜਾਬ ਸਰਕਾਰ ਵੱਲਂੋ ਕਰੋਨਾ ਮਹਾਂਮਾਰੀ ਨਾਲ ਨਿਪਟਣ ਲਈ ਜਿਥੇ ਅਨੇਕਾਂ ਉਪਰਾਲੇ ਕੀਤੇ ਜਾ ਰਹੇ ਹਨ, ਉਥੇ ਲੋਕ ਵੀ ਹੁਣ ਖੁਦ ਅੱਗੇ ਆ ਕੇ ਆਪਣੀ ਸਮਾਜਿਕ ਜਿੰਮੇਵਾਰੀ ਸਮਝਦੇ ਹੋਏ ਇਸ ਮਹਾਮਾਰੀ ਨਾਲ ਨਿਪਟਣ ਲਈ ਸਰਕਾਰ ਦਾ ਸਾਥ ਦੇ ਰਹੇ ਹਨ। ਕੋਰੋਨਾ ਟੈਸਟ ਨੂੰ ਲੈ ਕੇ ਪਹਿਲਾਂ ਜਿੱਥੇ ਲੋਕ ਡਰਦੇ ਸਨ, ਹੁਣ ਉਹ ਮਾੜਾ ਜਿਹਾ ਸ਼ੱਕ ਪੈਣ ਉਤੇ ਆਪ ਟੈਸਟ ਕੇਂਦਰ ਪਹੁੰਚ ਕੇ ਆਪਣਾ ਟੈਸਟ ਕਰਵਾ ਰਹੇ ਹਨ। ਇਸੇ ਤਰਾਂ ਜੋ ਵਿਅਕਤੀ ਕੋਰੋਨਾ ਉਤੇ ਫਤਹਿ ਪਾ ਚੁੱਕੇ ਹਨ, ਉਹ ਹੋਰ ਮਰੀਜਾਂ ਦੀ ਸਹਾਇਤਾ ਲਈ ਆਪਣਾ ਪਲਾਜ਼ਮਾ ਦਾਨ ਕਰਨ ਲਈ ਗੁਰੂ ਨਾਨਕ ਹਸਪਤਾਲ ਪਹੁੰਚ ਕਰ ਰਹੇ ਹਨ।
                     ਇਹ ਜਾਣਕਾਰੀ ਦਿੰਦੇ ਹੋਏ ਪ੍ਰਿੰਸੀਪਲ ਰਾਜੀਵ ਦੇਵਗਨ ਨੇ ਦੱਸਿਆ ਕਿ ਅੱਜ ਵੀ ਇਕ ਕਰੋਨਾ ਮਰੀਜ਼ ਆਸ਼ੀਸ਼ ਸ਼ਰਮਾ ਜੋ ਕਿ ਇਸ ਬੀਮਾਰੀ ਨਾਲ ਪੀੜਤ ਹੋ ਗਏ ਸਨ, ਨੇ ਆਪਣਾ ਇਲਾਜ਼ ਮੈਡੀਕਲ ਕਾਲਜ ਅੰਮ੍ਰਿਤਸਰ ਤੋਂ ਕਰਵਾਇਆ ਅਤੇ ਹੁਣ ਬਿਲਕੱਲ ਤੰਦਰੁਸਤ ਹਨ।ਉਸ ਨੇ ਅੱਜ ਮੈਡੀਕਲ ਕਾਲਜ ਵਿਖੇ ਖੁਦ ਪਹੁੰਚ ਕੇ ਆਪਣਾ ਪਲਾਜ਼ਮਾ ਦਾਨ ਕੀਤਾ ਅਤੇ ਨੌਜਵਾਨਾਂ ਨੂੰ ਅਪੀਲ ਕੀਤੀ ਕਿ ਜੋ ਇਸ ਬਿਮਾਰੀ ਤੋਂ ਠੀਕ ਹੋ ਗਏ ਹਨ ਉਹ ਆਪਣੀ ਨੈਤਿਕ ਜਿੰਮੇਵਾਰੀ ਸਮਝਦੇ ਹੋਏ ਅੱਗੇ ਆਉਣ ਅਤੇ ਆਪਣਾ ਪਲਾਜਮਾ ਦਾਨ ਕਰਨ। ਉਨਾਂ ਦੱਸਿਆ ਕਿ ਪਲਾਜਮਾ ਦਾਨ ਕਰਨ ਨਾਲ ਅਸੀਂ ਕਈ ਲੋਕਾਂ ਦੀ ਜਿੰਦਗੀ ਨੂੰ ਬਚਾ ਸਕਦੇ ਹਾਂ।
ਪ੍ਰਿੰਸੀਪਲ ਮੈਡੀਕਲ ਕਾਲਜ ਡਾ: ਰਾਜੀਵ ਦੇਗਵਨ ਨੇ ਦੱਸਿਆ ਕਿ ਇਸ ਨੌਜਵਾਨ ਨੂੰ ਹਸਪਤਾਲ ਵਲੋਂ ਸਨਮਾਨਿਤ ਵੀ ਕੀਤਾ ਗਿਆ ਹੈ।

Check Also

ਬੀ.ਬੀ.ਕੇ ਡੀ.ਏ.ਵੀ ਕਾਲਜ ਵੂਮੈਨ ਦੀ ਵਿਦਿਆਰਥਣ ਨੇ ਜੀ.ਐਨ.ਡੀ.ਯੂ ਪ੍ਰੀਖਿਆਵਾਂ ‘ਚ ਹਾਸਲ ਕੀਤਾ ਪਹਿਲਾ ਸਥਾਨ

ਅੰਮ੍ਰਿਤਸਰ, 23 ਅਗਸਤ (ਜਗਦੀਪ ਸਿੰਘ) – ਬੀ.ਬੀ.ਕੇ.ਡੀ.ਏ.ਵੀ.ਕਾਲਜ ਫਾਰ ਵੂਮੈਨ ਨੇ ਇੱਕ ਵਾਰ ਫਿਰ ਸ਼ਾਨਦਾਰ ਅਕਾਦਮਿਕ …