ਸੰਗਰੂਰ, 26 ਸਤੰਬਰ (ਜਗਸੀਰ ਲੌਂਗੋਵਾਲ) – ਸ਼੍ਰੋਮਣੀ ਅਕਾਲੀ ਦਲ ਡੈਮੋਕਰੇਟਿਕ ਦੇ ਪ੍ਰਧਾਨ ਸੁਖਦੇਵ ਸਿੰਘ ਢੀਂਡਸਾ ਨੇ ਕਿਹਾ ਕਿ ਪੰਜਾਬ ਦੀਆਂ ਕਿਸਾਨ
ਜਥੇਬੰਦੀਆਂ ਦੇ ਸਾਂਝੇ ਸੱਦੇ ਨੂੰ ਅਕਾਲੀ ਦਲ ਡੈਮੋਕਰੇਟਿਕ ਤੇ ਹੋਰ ਸਿਆਸੀ ਧਿਰਾਂ ਨੇ ਭਰਵੀਂ ਹਮਾਇਤ ਦੇ ਕੇ ਕਿਸਾਨ ਲਹਿਰ ਨੂੰ ਹੋਰ ਮਜ਼ਬੂਤ ਕੀਤਾ ਹੈ।ਉਨ੍ਹਾਂ ਕਿਸਾਨਾਂ ਦੇ ਮੁਕੰਮਲ ਬੰਦ ਨੂੰ ਕਿਸਾਨ ਏਕਤਾ ਦਾ ਸਬੂਤ ਦੱਸਦਿਆਂ ਕਿਹਾ ਕਿ ਇਸ ਨੇ ਲੋਕਾਂ ਅੰਦਰ ਜਾਗੀ ਚੇਤਨਾ ਦਾ ਸਬੂਤ ਦੇ ਕੇ ਕੇਂਦਰ ਸਰਕਾਰ ਨੂੰ ਫਿਕਰਾਂ ਵਿੱਚ ਪਾ ਦਿੱਤਾ ਹੈ।
ਢੀਂਡਸਾ ਨੇ ਜਾਰੀ ਬਿਆਨ ‘ਚ ਕਿਹਾ ਕਿ ਸ਼਼੍ਰੋਮਣੀ ਅਕਾਲੀ ਦਲ ਡੈਮੋਕਰੇਟਿਕ ਦੇ ਵਰਕਰਾਂ ਨੇ ਪੰਜਾਬ ਭਰ ਵਿੱਚ ਕਿਸਾਨ ਜਥੇਬੰਦੀਆਂ ਦਾ ਡਟ ਕੇ ਸਾਥ ਦਿੱਤਾ ਹੈ, ਧਰਨਿਆਂ ਅੰਦਰ ਸ਼ਮੂਲੀਅਤ ਕੀਤੀ ਹੈ।ਢੀਂਡਸਾ ਨੇ ਇਸ ਅੰਦੋਲਨ ਨੂੰ ਅੰਜ਼ਾਮ ਤੱਕ ਲੈ ਕੇ ਜਾਣ ਲਈ ਇਸੇ ਤਰ੍ਹਾਂ ਏਕਤਾ ਬਣਾਈ ਰੱਖਣ ‘ਤੇ ਜ਼ੋਰ ਦਿੱਤਾ।ਦੇਸ਼ ਦੇ ਪ੍ਰਧਾਨ ਮੰਤਰੀ ਨੂੰ ਆਰਡੀਨੈਂਸ ਵਿਰੁੱਧ ਸਭ ਤੋਂ ਪਹਿਲਾਂ ਲਿਖਤੀ ਪੱਤਰ ਦੇਣ ਵਾਲੇ ਰਾਜ ਸਭਾ ਮੈਂਬਰ ਸੁਖਦੇਵ ਸਿੰਘ ਢੀਂਡਸਾ ਨੇ ਕਿਸਾਨਾਂ ਦੇ ਸੰਘਰਸ਼ ਦੇ ਬਰਾਬਰ ਵੰਝ ਗੱਡਣ ਵਾਲੇ ਅਕਾਲੀ ਦਲ ਬਾਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੀ ਤਿੱਖੀ ਆਲੋਚਨਾ ਕਰਦੇ ਹੋਏ ਆਖਿਆ ਕਿ ਜਿਸ ਤਰ੍ਹਾਂ ਪੰਜਾਬ ਦੇ ਲੋਕਾਂ ਨੇ ਬਾਦਲ ਦਲ ਦੇ ਮਾੜਾ ਪ੍ਰਭਾਵ ਦੇਣ ਦੇ ਯਤਨਾਂ ਨੂੰ ਬੁਰੀ ਤਰ੍ਹਾਂ ਫੇਲ ਕੀਤਾ ਹੈ ਤੇ ਬਿਲਕੁੱਲ ਨਕਾਰਿਆ ਹੈ।ਇਸ ਤੋਂ ਸਹਿਜੇ ਹੀ ਅੰਦਾਜ਼ਾ ਲਾਇਆ ਜਾ ਸਕਦਾ ਹੈ ਕਿ ਲੋਕਾਂ ਨੇ ਝੂਠੀ ਤੇ ਬੇਅਸੂਲੀ ਰਾਜਨੀਤੀ ਨੂੰ ਰੱਦ ਕਰ ਦਿੱਤਾ ਹੈ।
ਢੀਂਡਸਾ ਨੇ ਕਿਸਾਨ ਜਥੇਬੰਦੀਆਂ ਦੇ ਪੰਜਾਬ ਬੰਦ ਦੇ ਸੱਦੇ ਦੌਰਾਨ ਇਕਜੁੱਟਤਾ ਦਾ ਪ੍ਰਗਟਾਵਾ ਕਰਨ ਵਾਲੇ ਗਾਇਕਾਂ, ਕਲਾਕਾਰਾਂ, ਲੇਖਕਾਂ, ਪੱਤਰਕਾਰਾਂ ਤੇ ਹੋਰ ਸ਼ਖਸ਼ੀਅਤਾਂ ਦਾ ਵੀ ਧੰਨਵਾਦ ਕੀਤਾ ਜਿੰਨਾਂ ਨੇੇ ਇਸ ਅੰਦੋਲਨ ਦੀ ਆਵਾਜ਼ ਨੂੰ ਦਿੱਲੀ ਸਰਕਾਰ ਤੱਕ ਪਹੁੰਚਾਉਣ ਵਾਸਤੇ ਕਿਸਾਨੀ ਦਾ ਡਟ ਕੇ ਸਾਥ ਦਿੱਤਾ ਹੈ।
Check Also
ਯੂਨੀਵਰਸਿਟੀ ਵਿਖੇ `ਸਰਦਾਰਨੀ ਬਲਬੀਰ ਕੌਰ ਬਰਾੜ ਯਾਦਗਾਰੀ ਭਾਸ਼ਣ` ਦਾ ਆਯੋਜਨ
ਅੰਮ੍ਰਿਤਸਰ, 28 ਮਾਰਚ (ਸੁਖਬੀਰ ਸਿੰਘ ਖੁਰਮਣੀਆਂ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਪੰਜਾਬੀ ਅਧਿਐਨ ਸਕੂਲ …
Punjab Post Daily Online Newspaper & Print Media