ਸੰਗਰੂਰ, 27 ਸਤੰਬਰ (ਜਗਸੀਰ ਲੌਂਗੋਵਾਲ) -ਕਿਸਾਨਾਂ ਅਤੇ ਮਜ਼ਦੂਰਾਂ ਦੇ ਹੱਕਾਂ ਦੀ ਰਾਖੀ ਲਈ ਚੱਲ ਰਹੇ ਸੰਘਰਸ਼ ਦੀ ਹਮਾਇਤ ਕਰਦੇ ਹੋਏ ਪ੍ਰਸਿੱਧ ਲੋਕ ਗਾਇਕ
ਲਾਭ ਹੀਰਾ ਨੇ ਮਾਨਸਾ ਵਿਖੇ ਕਿਸਾਨਾਂ ਵਲੋਂ ਲਗਾਏ ਗਏ ਧਰਨੇ ਵਿੱਚ ਪਹੁੰਚ ਕੇ ਆਪਣਾ ਪੂਰਾ ਸਮਰਥਨ ਦਿੱਤਾ ਹੈ।ਆਪਣੇ ਸੰਬੋਧਨ ‘ਚ ਉਨ੍ਹਾਂ ਕਿਹਾ ਸਾਡੇ ਪੰਜਾਬੀਆਂ ਨੇ ਦੇਸ਼ ਦੀ ਆਨ ਅਤੇ ਸ਼ਾਨ ਲਈ ਅਨੇਕਾਂ ਵਾਰ ਕੁਰਬਾਨੀਆਂ ਦਿੱਤੀਆਂ।ਅੱਜ ਫੇਰ ਕਿਸਾਨਾਂ ਅਤੇ ਮਜ਼ਦੂਰਾਂ ਨੂੰ ਆਪਣੇ ਹੱਕਾਂ ਲਈ ਲੜਾਈ ਲਈ ਲਲਕਾਰਿਆ ਗਿਆ ਹੈ।ਇਸ ਲਈ ਹਰੇਕ ਨਾਗਰਿਕ ਨੂੰ ਸਿਆਸੀ ਪਾਰਟੀਬਾਜ਼ੀ ਤੋਂ ਉਪਰ ਉਠ ਕੇ ਕੇਂਦਰ ਸਰਕਾਰ ਵਲੋਂ ਪਾਸ ਕੀਤੇ ਗਏ ਕਿਸਾਨ ਵਿਰੋਧੀ ਆਰਡੀਨੈਂਸਾਂ ਦਾ ਵਿਰੋਧ ਕਰਨਾ ਚਾਹੀਦਾ ਹੈ।ਉਨ੍ਹਾਂ ਨੇ ਕਿਹਾ ਕਿ ਇਹ ਲੜਾਈ ਇਕੱਲੇ ਕਿਸਾਨ ਭਰਾਵਾਂ ਦੀ ਨਹੀਂ, ਪੂਰੇ ਦੇਸ਼ ਦੇ ਨਾਗਰਿਕਾਂ ਦੀ ਹੈ।
ਲਾਭ ਹੀਰਾ ਨੇ ਦੇਸ਼ ਅਤੇ ਪੰਜਾਬ ਦੇ ਲੋਕਾਂ ਨੂੰ ਅਪੀਲ ਕੀਤੀ ਕਿ ਸਾਰੇ ਰਲ ਕੇ ਕਿਸਾਨਾਂ ਅਤੇ ਮਜ਼ਦੂਰਾਂ ਦੇ ਚੱਲ ਰਹੇ ਸੰਘਰਸ਼ ਵਿੱਚ ਆਪਣਾ ਆਪਣਾ ਯੋਗਦਾਨ ਪਾਈਏ।
Check Also
ਖ਼ਾਲਸਾ ਕਾਲਜ ਵਿਖੇ ਰਾਸ਼ਟਰੀ ਸੈਮੀਨਾਰ ਕਰਵਇਆ ਗਿਆ
ਅੰਮ੍ਰਿਤਸਰ, 29 ਮਾਰਚ (ਸੁਖਬੀਰ ਸਿੰਘ ਖੁਰਮਣੀਆਂ) – ਖ਼ਾਲਸਾ ਕਾਲਜ ਦੇ ਰਾਜਨੀਤੀ ਵਿਗਿਆਨ ਅਤੇ ਲੋਕ ਪ੍ਰਸ਼ਾਸਨ …
Punjab Post Daily Online Newspaper & Print Media