ਜੰਡਿਆਲਾ ਗੁਰੂ, 27 ਸਤੰਬਰ (ਹਰਿੰਦਰਪਾਲ ਸਿੰਘ) – ਜੰਡਿਆਲਾ ਗੁਰੂ ਦੇ ਸਰਾਏ ਰੋਡ ਸਥਿਤ ਬਿਜਲੀ ਦਫਤਰ ਵਿਖੇ ਪੰਜਾਬ ਸਟੇਟ ਪਾਵਰ ਕਾਰਪੋਰੇਸ਼ਨ ਲਿਮ.
ਦੀ ਸਪੋਟ ਬਿਲਿੰਗ ਯੂਨੀਅਨ ਦੇ ਮੁਲਾਜ਼ਮਾਂ ਵਲੋਂ ਭਾਰਤੀ ਕਿਸਾਨ ਯੂਨੀਅਨ ਵੱਲੋਂ ਪੰਜਾਬ ਬੰਦ ਦੇ ਸੱਦੇ ’ਤੇ ਰੋਸ ਰੈਲੀ ਕੀਤੀ।ਇਕੱਠ ਨੂੰ ਸੰਬੋਧਨ ਕਰਦਿਆਂ ਗਗਨਦੀਪ ਸਿੰਘ ਨੇ ਕਿਹਾ ਕਿ ਕੇਂਦਰ ਸਰਕਾਰ ਵਲੋਂ ਜਾਰੀ ਕੀਤੇ ਗਏ ਖੇਤੀ ਆਰਡੀਨੈਂਸ ਕਿਸਾਨ ਵਿਰੋਧੀ ਹਨ।ਉਨ੍ਹਾਂ ਕਿਹਾ ਕਿ ਮੋਦੀ ਸਰਕਾਰ ਨੂੰ ਖੇਤੀ ਆਰਡੀਨੈਂਸ ਵਾਪਸ ਲੈ ਲੈਣਾ ਚਾਹੀਦਾ ਹੈ, ਜਿਸ ਨਾਲ ਦੇਸ਼ ਵਿੱਚ ਅਮਨ ਕਾਨੂੰਨ ਬਣਿਆ ਰਹੇ।ਉਨ੍ਹਾਂ ਨੇ ਕਿਹਾ ਕਿ ਸਪੋਟ ਬਿਲਿੰਗ ਯੂਨੀਅਨ ਕਿਸਾਨਾਂ ਦੇ ਨਾਲ ਮੋਢੇ ਨਾਲ ਮੋਢਾ ਲਾ ਕੇ ਖੜਾ ਹੈ।ਇਸ ਮੌਕੇ ਯੂਨੀਅਨ ਆਗੂ ਕਲਵੰਤ ਸਿੰਘ, ਮਨਜੀਤ ਸਿੰਘ ਕੱਥੂਨੰਗਲ, ਸਿਮਰਨਦੀਪ ਸਿੰਘ, ਸੁਖਬੀਰ ਸਿੰਘ, ਪ੍ਰਦੀਪ ਸਿੰਘ ਟਾਂਗਰਾ, ਦਿਲਬਾਗ ਸਿੰਘ ਆਦਿ ਹਾਜਰ ਸਨ।
Check Also
ਬੀ.ਬੀ.ਕੇ ਡੀ.ਏ.ਵੀ ਕਾਲਜ ਵੂਮੈਨ ਵਿਦਿਆਰਥਣ ਨੇ ਜੀ.ਐਨ.ਡੀ.ਯੂ ਪ੍ਰੀਖਿਆਵਾਂ ‘ਚ ਹਾਸਲ ਕੀਤਾ ਪਹਿਲਾ ਸਥਾਨ
ਅੰਮ੍ਰਿਤਸਰ, 25 ਅਗਸਤ (ਜਗਦੀਪ ਸਿੰਘ) – ਬੀ.ਬੀ.ਕੇ ਡੀ.ਏ.ਵੀ ਕਾਲਜ ਫਾਰ ਵੂਮੈਨ ਨੇ ਇੱਕ ਵਾਰ ਫਿਰ …
Punjab Post Daily Online Newspaper & Print Media