Thursday, July 3, 2025
Breaking News

ਪੰਜਾਬ ਸਰਕਾਰ ਵਲੋਂ ਵਜੀਫ਼ੇ ਲਈ ਆਖਰੀ ਤਰੀਕ ’ਚ ਵਾਧਾ – ਡਿਪਟੀ ਕਮਿਸ਼ਨਰ

ਕਪੂਰਥਲਾ, 27 ਸਤੰਬਰ (ਪੰਜਾਬ ਪੋਸਟ ਬਿਊਰੋ) – ਪੰਜਾਬ ਸਰਕਾਰ ਨੇ ਚਾਲੂ ਵਿਦਿਅਕ ਸੈਸ਼ਨ ਲਈ ਵੱਖ-ਵੱਖ ਵਜੀਫ਼ਾ ਸਕੀਮਾਂ ਲਈ ਅਪਲਾਈ ਵਾਸਤੇ ਆਖਰੀ ਤਰੀਕ ਵਿੱਚ ਵਾਧਾ ਕਰ ਦਿੱਤਾ ਹੈ।ਸਾਲ 2020-21 ਲਈ ਵਜੀਫ਼ੇ ਵਾਸਤੇ ਈ-ਪੰਜਾਬ ਪੋਰਟਲ ’ਤੇ ਅਪਲਾਈ ਕੀਤਾ ਜਾ ਸਕੇਗਾ।
                ਇਸ ਸਬੰਧੀ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਕਪੂਰਥਲਾ ਦੀਪਤੀ ਉੱਪਲ ਨੇ ਦੱਸਿਆ ਕਿ ਇਨਾਂ ਵਜੀਫ਼ਾ ਸਕੀਮਾਂ ਵਿੱਚ 9ਵੀਂ ਤੋਂ 10ਵੀਂ ਜਮਾਤ ਵਿੱਚ ਪੜਦੇ ਅਨੁਸੂਚਿਤ ਜਾਤੀ (ਐਸ.ਸੀ) ਦੇ ਵਿਦਿਆਰਥੀਆਂ ਲਈ ਪ੍ਰੀ-ਮੈਟਰਿਕ ਸਕਾਲਰਸ਼ਿਪ ਸਕੀਮ, ਪਹਿਲੀ ਤੋਂ ਦਸਵੀਂ ਤੱਕ ਪੜਦੇ ਓ.ਬੀ.ਸੀ ਵਿਦਿਆਰਥੀਆਂ ਲਈ ਪ੍ਰੀ-ਮੈਟਰਿਕ ਸਕਾਲਰਸ਼ਿਪ ਸਕੀਮ ਅਤੇ 9ਵੀਂ ਤੋਂ 12ਵੀਂ ਤੱਕ ਪੜਦੇ ਐਸ.ਸੀ ਵਿਦਿਆਰਥੀਆਂ ਲਈ ਅਪਗ੍ਰੇਡੇਸ਼ਨ ਆਫ਼ ਮੈਟਰਿਕ ਸਕੀਮ ਸ਼ਾਮਲ ਹਨ।
               ਉਹਨਾਂ ਦੱਸਿਆ ਕਿ ਇਨਾਂ ਵਜੀਫ਼ਾ ਸਕੀਮਾਂ ਲਈ ਅਪਲਾਈ ਕਰਨ ਵਾਸਤੇ ਪੋਰਟਲ ਪਹਿਲਾਂ ਹੀ 16 ਸਤੰਬਰ ਤੋਂ ਖੁੱਲ ਚੁੱਕਾ ਹੈ।ਆਨਲਾਈਨ ਅਰਜ਼ੀ ਭੇਜਣ ਦੀ ਆਖਰੀ ਤਰੀਕ 15 ਅਕਤੂਬਰ 2020 ਰੱਖੀ ਗਈ ਹੈ, ਜਦਕਿ ਸਕੂਲਾਂ ਦੀ ਪ੍ਰਵਾਨਗੀ ਅਤੇ ਜ਼ਿਲਿਆਂ ਨੂੰ ਆਨਲਾਈਨ ਡਾਟਾ ਭੇਜਣ ਦੀ ਆਖਰੀ ਮਿਤੀ 20 ਅਕਤੂਬਰ 2020 ਨਿਰਧਾਰਿਤ ਕੀਤੀ ਗਈ ਹੈ।ਜ਼ਿਲਿਆਂ ਲਈ ਪ੍ਰਵਾਨਗੀ ਅਤੇ ਅੱਗੇ ਸੂਬੇ ਨੂੰ ਆਨਲਾਈਨ ਡਾਟਾ ਭੇਜਣ ਦੀ ਮਿਤੀ 15 ਅਕਤੂਬਰ ਤੋਂ 27 ਅਕਤੂਬਰ 2020 ਤੈਅ ਕੀਤੀ ਗਈ ਹੈ।ਉਹਨਾਂ ਕਿਹਾ ਇਸ ਤੋਂ ਬਾਅਦ ਪੋਰਟਲ ’ਤੇ ਅਪਲਾਈ ਕਰਨ ਦੀ ਮਿਤੀ ਵਿੱਚ ਕੋਈ ਵਾਧਾ ਨਹੀਂ ਕੀਤਾ ਜਾਵੇਗਾ।
ਉਨ੍ਹਾਂ ਕਿਹਾ ਕਿ ਸਿੱਖਿਆ ਵਿਭਾਗ ਦੇ ਅਧਿਕਾਰੀਆਂ ਨੂੰ ਲੋੜੀਂਦੇ ਨਿਰਦੇਸ਼ ਜਾਰੀ ਕਰ ਦਿੱਤੇ ਗਏ ਹਨ ਕਿ ਉਹ ਬੱਚਿਆਂ ਨੂੰ ਅਗਵਾਈ ਦੇਣ ਤਾਂ ਜੋ ਕੋਈ ਵੀ ਯੋਗ ਵਿਦਿਆਰਥੀ ਵਜ਼ੀਫੇ ਤੋਂ ਵਾਂਝਾ ਨਾ ਰਹੇ।

Check Also

ਨਿਗਮ ਵਲੋਂ ਲਗਾਏ ਹਫਤਾਵਾਰ ਕੈਂਪਾਂ ਵਿੱਚ ਭਰੀਆਂ ਗਈਆਂ ਪ੍ਰਾਪਰਟੀ ਟੈਕਸ ਰਿਟਰਨਾਂ

200 ਦੇ ਕਰੀਬ ਪਾਣੀ ਅਤੇ ਸੀਵਰੇਜ ਦੇ ਨਜਾਇਜ਼ ਕਨੈਕਸ਼ਨ ਕੀਤੇ ਗਏ ਰੈਗੂਲਰ – ਵਧੀਕ ਕਮਿਸ਼ਨਰ …