Monday, March 30, 2026

ਸ਼ਹੀਦ ਮੱਖਣ ਸਿੰਘ ਸਕੂਲ ਦੀਆਂ 12ਵੀਂ ਜਮਾਤ ਦੀਆਂ 407 ਵਿਦਿਆਰਥਣਾਂ ਨੂੰ ਵੰਡੇ ਸਮਾਰਟ ਫੋਨ

ਜਿਲੇ ‘ਚ 47 ਸਕੂਲਾਂ ਦੇ 5295 ਬੱਚਿਆਂ ਨੂੰ ਦਿੱਤੇ ਜਾਣਗੇ ਸਮਾਰਟ ਫੋਨ – ਡਿਪਟੀ ਕਮਿਸ਼ਨਰ

ਪਠਾਨਕੋਟ, 27 ਸਤੰਬਰ (ਪੰਜਾਬ ਪੋਸਟ ਬਿਊਰੋ) – ਨੌਜਵਾਨਾਂ ਨੂੰ ਸਮਾਰਟ ਫੋਨ ਦੇਣ ਦੇ ਵਾਇਦੇ ਤਹਿਤ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਲਾਂਚ ਕੀਤੀ ਗਈ ਕੈਪਟਨ ਸਮਾਰਟ ਕਨੈਕਟ ਸਕੀਮ ਤਹਿਤ ਸ਼ਹੀਦ ਮੱਖਣ ਸਿੰਘ ਸਰਕਾਰੀ ਕੰਨਿਆ ਸੀਨੀਅਰ ਸੈਕੰਡਰੀ ਸਕੂਲ ਪਠਾਨਕੋਟ ਵਿਚ ਬਾਰਵੀਂ ਜਮਾਤ ਵਿੱਚ ਪੜਦੀਆਂ 407 ਵਿਦਿਆਰਥਣਾਂ ਨੂੰ ਸਮਾਰਟ ਫੋਨ ਮੁਹੱਈਆ ਕਰਵਾਉਣ ਲਈ ਜ਼ਿਲ੍ਹਾ ਸਿਖਿਆ ਅਫ਼ਸਰ ਸੈਕੰਡਰੀ ਸਿਖਿਆ ਜਗਜੀਤ ਸਿੰਘ ਅਤੇ ਸਕੂਲ ਪ੍ਰਿੰਸੀਪਲ ਸ੍ਰੀਮਤੀ ਮੀਨਮ ਸ਼ਿਖਾ ਦੀ ਅਗਵਾਈ ਵਿੱਚ ਸਮਾਰੋਹ ਕਰਵਾਇਆ ਗਿਆ।ਸਮਾਰੋਹ ਵਿੱਚ ਡਿਪਟੀ ਕਮਿਸ਼ਨਰ ਪਠਾਨਕੋਟ ਸੰਯਮ ਅਗਰਵਾਲ ਨੇ ਮੁੱਖ ਮਹਿਮਾਨ ਦੇ ਤੌਰ ਤੇ ਪਹੁੰਚ ਕੇ ਬੱਚਿਆਂ ਨੂੰ ਫੋਨ ਵੰਡੇ।
                  ਡਿਪਟੀ ਕਮਿਸ਼ਨਰ ਸੰਯਮ ਅਗਰਵਾਲ ਨੇ ਸਾਰੇ ਬੱਚਿਆਂ ਨੂੰ ਵਧਾਈ ਦਿੱਤੀ।ਉਨ੍ਹਾਂ ਕਿਹਾ ਕਿ ਕੋਰੋਨਾ ਵਾਇਰਸ ਮਹਾਂਮਾਰੀ ਦੇ ਕਾਰਨ ਬੱਚਿਆਂ ਦੀ ਸਿਖਿਆ ਪਿਛਲੇ ਕੁੱਝ ਸਮੇਂ ਤੋਂ ਆਨਲਾਈਨ ਚੱਲ ਰਹੀ ਹੈ, ਪਰ ਗਰੀਬ ਪਰਿਵਾਰਾਂ ਦੇ ਬੱਚੇ, ਜਿਨ੍ਹਾਂ ਕੋਲ ਸਮਾਰਟ ਫੋਨ ਨਹੀਂ ਹਨ, ਉਹ ਇਸ ਆਨਲਾਈਨ ਪੜਾਈ ਦਾ ਪੂਰਾ ਲਾਭ ਨਹੀਂ ਲੈ ਪਾ ਰਹੇ ਸਨ।ਹੁਣ ਮੋਬਾਇਲ ਮਿਲਣ ‘ਤੇ ਉਹ ਆਨਲਾਈਨ ਪੜਾਈ ਕਰਕੇ, ਕਿਸੇ ਵੀ ਪ੍ਰੀਖਿਆ ਦੀ ਤਿਆਰੀ ਲਈ ਅੱਗੇ ਵਧ ਸਕਣਗੇ।
                       ਡਿਪਟੀ ਕਮਿਸਨਰ ਨੇ ਦੱਸਿਆ ਕਿ ਇਹ ਫੋਨ ਜਿਲੇ ਦੇ ਕੁੱਲ 5295 ਬੱਚਿਆਂ ਨੂੰ ਵੰਡੇ ਜਾਣਗੇ, ਜਿਨ੍ਹਾਂ ਵਿੱਚੋਂ 2920 ਲੜਕੇ ਅਤੇ 2375 ਲੜਕੀਆਂ ਸਾਮਲ ਹਨ।ਇਹ ਸਾਰੇ ਬੱਚੇ ਜ਼ਿਲ੍ਹਾ ਪਠਾਨਕੋਟ ਦੇ 47 ਸਰਕਾਰੀ ਸਕੂਲਾਂ ਵਿਚ 12ਵੀਂ ਜਮਾਤ ਵਿੱਚ ਪੜ੍ਹ ਰਹੇ ਹਨ।ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵਲੋਂ 12 ਵੀਂ ਜਮਾਤ ਦੇ ਬੱਚਿਆਂ ਲਈ 1.74 ਲੱਖ ਸਮਾਰਟ ਫੋਨ ਤਿਆਰ ਕੀਤੇ ਗਏ ਹਨ, ਜਿਸ ‘ਤੇ 92 ਕਰੋੜ ਰੁਪਏ ਖਰਚ ਕੀਤੇ ਗਏ ਹਨ।ਇਨ੍ਹਾਂ ਮੋਬਾਈਲ ਫੋਨਾਂ ਰਾਹੀਂ ਬੱਚੇ ਨਾ ਸਿਰਫ ਆਨਲਾਈਨ ਸਿਖਿਆ, ਬਲਕਿ ਡਿਜੀਟਲ ਭੁਗਤਾਨ, ਬੀਮਾ, ਆਨਲਾਈਨ ਬੈਂਕਿੰਗ ਆਦਿ ਬਾਰੇ ਵੀ ਸਿੱਖ ਸਕਣਗੇ।ਇਹ ਬੱਚੇ ਹੀ ਨਹੀਂ, ਬਲਕਿ ਉਨ੍ਹਾਂ ਦੇ ਭੈਣ-ਭਰਾ ਵੀ ਆਨਲਾਈਨ ਕਲਾਸਾਂ ਦਾ ਲਾਭ ਉਠਾ ਸਕਣਗੇ।
                ਇਸ ਮੌਕੇ ਉਪ ਜ਼ਿਲ੍ਹਾ ਸਿੱਖਿਆ ਅਫ਼ਸਰ ਸੈਕੰਡਰੀ ਸਿਖਿਆ ਰਾਜੇਸ਼ਵਰ ਸਲਾਰੀਆ, ਡੀ.ਐਸ.ਐਮ ਬਲਵਿੰਦਰ ਸੈਣੀ, ਏ.ਈ.ਓ ਨਰਿੰਦਰ ਸੈਣੀ, ਬ੍ਰਿਜ ਰਾਜ, ਮੀਡੀਆ ਕੋਆਰਡੀਨੇਟਰ ਬਲਕਾਰ ਅੱਤਰੀ, ਰਾਕੇਸ਼ ਪਠਾਨੀਆ, ਰਾਜੀਵ ਮਹਿਤਾ, ਮਨੋਜ ਅਰੋੜਾ, ਪਰਸ਼ੋਤਮ ਲਾਲ, ਰੋਹਿਤ ਮਹਾਜਨ, ਕੀਮਤੀ ਲਾਲ ਆਦਿ ਹਾਜ਼ਰ ਸਨ।

Check Also

ਖ਼ਾਲਸਾ ਕਾਲਜ ਵਿਖੇ ਰਾਸ਼ਟਰੀ ਸੈਮੀਨਾਰ ਕਰਵਇਆ ਗਿਆ

ਅੰਮ੍ਰਿਤਸਰ, 29 ਮਾਰਚ (ਸੁਖਬੀਰ ਸਿੰਘ ਖੁਰਮਣੀਆਂ) – ਖ਼ਾਲਸਾ ਕਾਲਜ ਦੇ ਰਾਜਨੀਤੀ ਵਿਗਿਆਨ ਅਤੇ ਲੋਕ ਪ੍ਰਸ਼ਾਸਨ …