ਪਠਾਨਕੋਟ, 27 ਸਤੰਬਰ (ਪੰਜਾਬ ਪੋਸਟ ਬਿਊਰੋ) – ਪਰਾਲੀ ਨਾ ਸਾੜ ਕੇ ਅਤੇ ਵਾਤਾਵਰਣ ਨੂੰ ਗੰਦਾ ਨਾ ਕਰਕੇ ਅੱਜ ਦਾ ਕਿਸਾਨ ਵਾਤਾਵਰਣ ਦਾ ਰਾਖਾ ਬਣਕੇ
ਕੁਦਰਤ ਨੂੰ ਇੱਕ ਵੱਡਮੁੱਲਾ ਤੋਹਫਾ ਦੇ ਸਕਦੇ ਹਨ।ਵਿਧਾਇਕ ਹਲਕਾ ਭੋਆ ਜੋਗਿੰਦਰ ਪਾਲ ਨੇ ਕਿਹਾ ਕਿ ਉਨ੍ਹਾਂ ਵੱਲੋਂ ਸਾਰੇ ਜਿਲ੍ਹੇ ਦੇ ਕਿਸਾਨਾਂ ਨੂੰ ਅਪੀਲ ਹੈ ਕਿ ਪਰਾਲੀ ਨੂੰ ਖੇਤਾਂ ਅੰਦਰ ਅੱਗ ਨਾ ਲਗਾਓ ਅਤੇ ਵਾਤਾਵਰਣ ਨੂੰ ਸਾਫ ਰੱਖਣ ਲਈ ਅਪਣਾ ਸਹਿਯੋਗ ਦਿਓ ਤਾਂ ਜੋ ਮਨੁੱਖ ਅਤੇ ਪੰਛੀ ਵੀ ਤੰਦਰੁਸਤ ਜਿੰਦਗੀ ਮਾਣ ਸਕਣ।
ਜੋਗਿੰਦਰ ਪਾਲ ਵਿਧਾਇਕ ਹਲਕਾ ਭੋਆ ਨੇ ਕਿਹਾ ਕਿ ਝੋਨੇ ਅਤੇ ਕਣਕ ਦੀ ਰਹਿੰਦ ਖੂੰਹਦ ਨੂੰ ਅੱਗ ਲਗਾਉਣ ਨਾਲ ਹਵਾ ਦਾ ਪ੍ਰਦੂਸ਼ਣ ਵਧ ਜਾਂਦਾ ਹੈ ਅਤੇ ਸਾਹ ਲੈਣਾ ਵੀ ਔਖਾ ਹੋ ਜਾਂਦਾ ਹੈ, ਧੂੰਏਂ ਨਾਲ ਦਿਨ ਵੇਲੇ ਦੇਖਣ ਦੀ ਹੱਦ ਵੀ ਬਹੁਤ ਘਟ ਜਾਂਦੀ ਹੈ, ਜਿਸ ਕਾਰਨ ਸੜਕੀ ਦੁਰਘਟਨਾਵਾਂ ਵੱਧ ਜਾਂਦੀਆਂ ਹਨ ਅਤੇ ਕਈ ਕੀਮਤੀ ਮਨੁੱਖੀ ਜਾਨਾਂ ਅਜਾਈਂ ਚਲੀਆਂ ਜਾਂਦੀਆਂ ਹਨ।ਪਰਾਲੀ ਅਤੇ ਨਾੜ ਦੇ ਸੜਨ ਨਾਲ ਪੈਦਾ ਹੋਏ ਜ਼ਹਿਰੀਲੇ ਧੂੰਏ ਸਾਹ ਲੈਣ ਚ ਤਕਲੀਫ, ਖੰਘ, ਜ਼ੁਕਾਮ, ਤਪਦਿਕ, ਦਮਾ, ਐਲਰਜੀ, ਸਾਹ ਨਾਲੀ ਦਾ ਕੈਂਸਰ, ਗਲੇ ਦੀ ਖਰਾਬੀ, ਹਲਕਾ ਬੁਖਾਰ, ਸਿਰ ਦਰਦ, ਟਾਈਫਾਈਡ ,ਫੇਫੜਿਆਂ ਚ ਨੁਕਸ, ਅੱਖਾਂ ਚ ਜਲਣ, ਚਮੜੀ ਤੇ ਖਾਰਸ਼ ਆਦਿ ਬਿਮਾਰੀਆਂ ਲੱਗ ਜਾਂਦੀਆਂ ਹਨ ਅਤੇ ਅੱਜ ਦੇ ਸਮੇਂ ਵਿੱਚ ਜਿੱਥੇ ਅਸੀਂ ਕਰੋਨਾ ਮਹਾਂਮਾਰੀ ਨਾਲ ਲੜ ਰਹੇ ਹਾਂ ਪਰਾਲੀ ਨੂੰ ਅੱਗ ਲਗਾਉਣਾ ਹੋਰ ਵੀ ਖਤਰਨਾਕ ਹੋ ਸਕਦਾ ਹੈ।
Check Also
ਬੀ.ਬੀ.ਕੇ ਡੀ.ਏ.ਵੀ ਕਾਲਜ ਵੂਮੈਨ ਦੀ ਵਿਦਿਆਰਥਣ ਨੇ ਜੀ.ਐਨ.ਡੀ.ਯੂ ਪ੍ਰੀਖਿਆਵਾਂ ‘ਚ ਹਾਸਲ ਕੀਤਾ ਪਹਿਲਾ ਸਥਾਨ
ਅੰਮ੍ਰਿਤਸਰ, 23 ਅਗਸਤ (ਜਗਦੀਪ ਸਿੰਘ) – ਬੀ.ਬੀ.ਕੇ.ਡੀ.ਏ.ਵੀ.ਕਾਲਜ ਫਾਰ ਵੂਮੈਨ ਨੇ ਇੱਕ ਵਾਰ ਫਿਰ ਸ਼ਾਨਦਾਰ ਅਕਾਦਮਿਕ …
Punjab Post Daily Online Newspaper & Print Media