ਅੰਮ੍ਰਿਤਸਰ, 27 ਸਤੰਬਰ (ਸੰਧੂ) – ਕੇਂਦਰ ਸਰਕਾਰ ਦੇ ਕਿਸਾਨਾਂ ਵਿਰੋਧੀ ਖੇਤੀ ਆਰਡੀਨੈਂਸਾਂ ਨੂੰ ਲੈ ਕੇ ਕਿਸਾਨ ਸੰਘਰਸ਼ ਦੀ ਪੂਰਨ ਹਮਾਇਤ ਦਾ ਐਲਾਨ ਕਰਦਿਆਂ
ਹੋਲੀ ਸਿਟੀ ਵੂਮੈਨ ਵੈਲਫੇਅਰ ਸੁਸਾਇਟੀ ਦੀ ਸੂਬਾਈ ਚੇਅਰਪਰਸਨ ਮੈਡਮ ਹਰਪਵਨਪ੍ਰੀਤ ਕੌਰ ਸੰਧੂ ਅਤੇ ਜਿਲ੍ਹਾ ਕੋਅਰਡੀਨੇਟਰ ਮੈਡਮ ਬਿਊਟੀ ਸਿੰਘ ਨੇ ਸਾਂਝੇ ਤੋਰ ‘ਤੇ ਪੰਜਾਬ ਦੇ ਗਾਇਕਾਂ, ਗੀਤਕਾਰਾਂ, ਸਾਹਿਤਕਾਰਾਂ, ਕਹਾਣੀਕਾਰਾਂ ਤੇ ਪੱਤਰਕਾਰ ਭਾਈਚਾਰੇ ਨੂੰ ਅਪੀਲ ਕੀਤੀ ਹੈ ਕਿ ਅਜਿਹੇ ਨਾਜ਼ੁਕ ਦੌਰ ਵਿੱਚ ਦੇਸ਼ ਦੀ ਕਿਸਾਨੀ ਦਾ ਡੱਟ ਕੇ ਸਮਰੱਥਨ ਕੀਤਾ ਜਾਵੇ।ਤਾਂ ਜੋ ਕੇਦਰ ਸਰਕਾਰ ਨੂੰ ਕਿਸਾਨ ਵਿਰੋਧੀ ਆਰਡੀਨੈਸਾਂ ਦੇ ਵਿੱਚ ਕਿਸਾਨਾਂ ਪੱਖੀ ਫੇਰਬਦਲ ਕਰਨ ਲਈ ਮਜਬੂਰ ਹੋਣਾ ਪਵੇ।ਉਨ੍ਹਾਂ ਕਿਹਾ ਕਿ ਗਾਣਿਆਂ, ਕਹਾਣੀਆਂ ਤੇ ਪੱਛਮੀ ਸੱਭਿਅਤਾ ਵਾਲੇ ਫਲਸਫੇ ਵਿੱਚ ਜਿਹੜੀ ਕਲਪਨਾ ਅਤੇ ਮੂਰਤ ਜੱਟ ਤੇ ਕਿਸਾਨ ਦੀ ਪੇਸ਼ ਕੀਤੀ ਜਾਂਦੀ ਰਹੀ ਹੈ ਸੱਚਾਈ ਤੋਂ ਕੋਹਾਂ ਦੂਰ ਹੈ।ਕੇਂਦਰ ਸਰਕਾਰ ਵੱਲੋਂ ਜਾਰੀ ਕਿਸਾਨ ਵਿਰੋਧੀ ਆਰਡੀਨੈਂਸਾਂ ਦੀ ਵਿਰੋਧਤਾ ਨੇ ਸੱਚਾਈ ਬਿਆਨ ਕਰਕੇ ਰੱਖ ਦਿੱਤੀ ਹੈ।
ਮੈਡਮ ਹਰਪਵਨਪ੍ਰੀਤ ਕੌਰ ਸੰਧੂ ਤੇ ਮੈਡਮ ਬਿਊਟੀ ਸਿੰਘ ਨੇ ਕਿਹਾ ਕਿ ਦੇਸ਼ ਦੇ ਅੰਨਦਾਤਾ ਕਿਸਾਨ ਵਰਗ ਦੇ ਨਾਲ ਕੇਂਦਰ ਸਰਕਾਰ ਦੀ ਧੱਕੇਸ਼ਾਹੀ ਬਿਲਕੁੱਲ ਬਰਦਾਸ਼ਤ ਨਹੀ ਕੀਤੀ ਜਾਵੇਗੀ।ਉਨ੍ਹਾਂ ਮਹਿਲਾ ਸਮਾਜ ਸੇਵੀ ਸੰਗਠਨਾਂ ਨੂੰ ਇਸ ਦੇ ਖਿਲਾਫ਼ ਅਵਾਜ਼ ਬੁਲੰਦ ਕਰਨ ਲਈ ਕਿਹਾ ਹੈ।
Check Also
ਖਾਲਸਾ ਕਾਲਜ ਗਰਲਜ਼ ਸੀ: ਸੈਕੰ: ਸਕੂਲ ਦੀ ਵਿਦਿਆਰਥਣ ਨੇ ਨਗਦ ਇਨਾਮ ਪ੍ਰਾਪਤ ਕੀਤਾ
ਅੰਮ੍ਰਿਤਸਰ, 5 ਮਾਰਚ (ਸੁਖਬੀਰ ਸਿੰਘ ਖੁਰਮਣੀਆਂ) – ਖਾਲਸਾ ਕਾਲਜ ਗਵਰਨਿੰਗ ਕੌਸਲ ਅਧੀਨ ਖਾਲਸਾ ਕਾਲਜ ਗਰਲਜ਼ …
Punjab Post Daily Online Newspaper & Print Media