Wednesday, August 12, 2026

ਅੱਜ 166 ਲੋਕਾਂ ਦੀ ਰਿਪੋਰਟ ਆਈ ਕਰੋਨਾ ਪਾਜ਼ਟਿਵ, 5 ਵਿਅਕਤੀਆਂ ਦੀ ਕਰੋਨਾ ਨਾਲ ਹੋਈ ਮੋਤ

ਕੋਰੋਨਾ ਤੋਂ ਮੁਕਤ 212 ਵਿਅਕਤੀ ਪਰਤੇ ਘਰਾਂ ਨੂੰ, ਜਿਲਾ ਅੰਮ੍ਰਿਤਸਰ ‘ਚ ਕੁੱਲ ਐਕਟਿਵ ਕੇਸ 1434

ਅੰਮ੍ਰਿਤਸਰ, 27 ਸਤੰਬਰ (ਸੁਖਬੀਰ ਸਿੰਘ) – ਜਿਲ੍ਹਾ ਅੰਮ੍ਰਿਤਸਰ ਵਿੱਚ ਅੱਜ 166 ਲੋਕਾਂ ਦੀ ਮੈਡੀਕਲ ਰਿਪੋਰਟ ਕਰੋਨਾ ਪਾਜ਼ਟਿਵ ਆਈ ਹੈ ਅਤੇ 212 ਲੋਕ ਸਿਹਤਯਾਬ ਹੋ ਕੇ ਆਪਣੇ ਘਰਾਂ ਨੂੰ ਪਰਤੇ ਹਨ ਅਤੇ ਹੁਣ ਤੱਕ ਕੁੱਲ 7752 ਵਿਅਕਤੀ ਕਰੋਨਾ ਤੋਂ ਮੁਕਤ ਹੋ ਗਏ ਹਨ।
                 ਇਸ ਸਬੰਧੀ ਜਾਣਕਾਰੀ ਦਿੰਦਿਆਂ ਨੋਡਲ ਅਫ਼ਸਰ ਡਾ. ਮਦਨ ਮੋਹਨ ਨੇ ਦੱਸਿਆ ਕਿ ਇਸ ਸਮੇਂ ਜਿਲੇ ਵਿੱਚ 1434 ਐਕਟਿਵ ਕੇਸ ਹਨ।ਹੁਣ ਤੱਕ 357 ਲੋਕਾਂ ਦੀ ਕਰੋਨਾ ਪਾਜ਼ਟਿਵ ਹੋਣ ਨਾਲ ਮੋਤ ਹੋ ਚੁੱਕੀ ਹੈ।ਉਨਾਂ ਦੱਸਿਆ ਕਿ ਅੱਜ 5 ਵਿਅਕਤੀਆਂ ਦੀ ਕਰੋਨਾ ਨਾਲ ਮੋਤ ਹੋਈ ਹੈ।
                    ਉਨਾਂ ਲੋਕਾਂ ਨੂੰ ਜਾਗਰੂਕ ਕਰਦਿਆਂ ਕਿਹਾ ਕਿ ਪੰਜਾਬ ਸਰਕਾਰ ਵਲੋਂ ਚਲਾਏ ਜਾ ਰਹੇ ਮਿਸ਼ਨ ਫਤਿਹ ਅਧੀਨ ਦਿੱਤੀਆਂ ਜਾ ਰਹੀਆਂ ਹਦਾਇਤਾਂ ਦੀ ਪਾਲਣਾ ਕੀਤੀ ਜਾਵੇ ਤਾਂ ਜੋ ਐਕਟਿਵ ਕੇਸਾਂ ਦੇ ਗ੍ਰਾਫ ਵਿੱਚ ਗਿਰਾਵਟ ਆ ਸਕੇ। ਉਨਾਂ ਕਿਹਾ ਕਿ ਸਾਵਧਾਨੀਆਂ ਦਾ ਧਿਆਨ ਰੱਖਣਾ ਚਾਹੀਦਾ ਹੈ ਤਾਂ ਹੀ ਅਸੀਂ ਕਰੋਨਾ ਵਾਈਰਸ ਨੂੰ ਹਰਾ ਕੇ ਜਿੱਤ ਪ੍ਰਾਪਤ ਕਰ ਸਕਦੇ ਹਾਂ।ਨੋਡਲ ਅਫ਼ਸਰ ਨੇ ਦੱਸਿਆ ਕੋਰੋਨਾ ਦੇ ਲੱਛਣ ਜਿਸ ਵਿੱਚ ਤੇਜ ਬੁਖ਼ਾਰ, ਖਾਂਸੀ, ਜੁਕਾਮ ਅਤੇ ਸਾਹ ਦੀ ਤਕਲੀਫ ਹੋਣ ਦੇ ਬਾਵਜ਼ੂਦ ਕੋਰੋਨਾ ਦਾ ਟੈਸਟ ਕਰਵਾਉਣ ਲਈ ਨਹੀਂ ਆ ਰਹੇ ਜੋ ਕਿ ਬਹੁਤ ਖ਼ਤਰਨਾਕ ਹੈ।ਇਸ ਲਈ ਟੈਸਟ ਕਰਵਾਉਣ ਵਿੱਚ ਕੋਤਾਹੀ ਨਾ ਕੀਤੀ ਜਾਵੇ।

Check Also

ਤੇਲ ਬੀਜ਼ ਫ਼ਸਲਾਂ ਨੂੰ ਉਤਸ਼ਾਹਿਤ ਕਰਨ ਲਈ ਆਇਲ ਐਕਸਟਰੈਕਸ਼ਨ ਯੂਨਿਟਾਂ ‘ਤੇ 33 ਫ਼ੀਸਦੀ ਸਬਸਿਡੀ – ਡਾ. ਦੋਸਾਂਝ

ਅੰਮ੍ਰਿਤਸਰ, 10 ਅਗਸਤ (ਸੁਖਬੀਰ ਸਿੰਘ) – ਮੁੱਖ ਖੇਤੀਬਾੜੀ ਅਫ਼ਸਰ ਅੰਮ੍ਰਿਤਸਰ ਡਾ. ਅਮਰਜੀਤ ਸਿੰਘ ਦੋਸਾਂਝ ਨੇ …