Tuesday, March 31, 2026

ਲੌਂਗੋਵਾਲ ਨੇ ਵਿਰੋਧ ਕਰਨ ਵਾਲੇ ਮੈਂਬਰਾਂ ਨੂੰ ਕੀਤੇ ਤਿੱਖੇ ਸਵਾਲ

ਅੰਮ੍ਰਿਤਸਰ, 28 ਸਤੰਬਰ – (ਗੁਰਪ੍ਰੀਤ ਸਿੰਘ) – ਬਜ਼ਟ ਇਜਲਾਸ ਦੌਰਾਨ ਕੁੱਝ ਮੈਂਬਰਾਂ ਵੱਲੋਂ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਹਜ਼ੂਰੀ ਵਿਚ ਕੀਤੇ ਗਏ ਸ਼ੋਰ-ਸ਼ਰਾਬੇ ਨੂੰ ਲੌਂਗੋਵਾਲ ਨੇ ਮੰਦਭਾਗਾ ਕਰਾਰ ਦਿੱਤਾ ਹੈ।ਉਨ੍ਹਾਂ ਕਿਹਾ ਕਿ ਜਿਹੜੇ ਸ਼੍ਰੋਮਣੀ ਕਮੇਟੀ ਮੈਂਬਰ ਜਨਰਲ ਇਜਲਾਸ ਦੀ ਮਰਯਾਦਾ ਨੂੰ ਵੀ ਨਹੀਂ ਜਾਣਦੇ, ਉਹ ਸਿੱਖਾਂ ਦੀ ਕੀ ਅਗਵਾਈ ਕਰ ਸਕਦੇ ਹਨ।ਲੌਂਗੋਵਾਲ ਨੇ ਕਿਹਾ ਕਿ ਕੁੱਝ ਮੈਂਬਰਾਂ ਵੱਲੋਂ ਆਰੰਭਤਾ ਸਮੇਂ ਹੀ ਸ਼ੋਰ-ਸ਼ਰਾਬਾ ਸ਼ੁਰੂ ਕਰਨਾ ਕਿਸੇ ਵੀ ਤਰ੍ਹਾਂ ਜਾਇਜ਼ ਨਹੀਂ।ਜਨਰਲ ਹਾਊਸ ਦੀ ਮਰਯਾਦਾ ਹੈ ਕਿ ਜਿਹੜਾ ਵੀ ਬੋਲਣਾ ਚਾਹੁੰਦਾ ਹੈ ਉਹ ਪ੍ਰਵਾਨਗੀ ਨਾਲ ਅਖੀਰ ਸਮੇਂ ਬੋਲ ਸਕਦਾ ਹੈ।ਪ੍ਰੰਤੂ ਜਾਣਬੁੱਝ ਕੇ ਜਨਰਲ ਹਾਊਸ ਦੀ ਮਰਯਾਦਾ ਭੰਗ ਕਰਨੀ ਅਤੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਹਜ਼ੂਰੀ ਵਿਚ ਸ਼ੋਰ-ਸ਼ਰਾਬਾ ਕਰਨਾ ਠੀਕ ਨਹੀਂ।ਉਨ੍ਹਾਂ ਕਿਹਾ ਕਿ ਜਿਹੜੇ ਮਤਿਆਂ ਦੀ ਕੁੱਝ ਮੈਂਬਰ ਮੰਗ ਕਰ ਰਹੇ ਸਨ, ਉਹ ਪਹਿਲਾਂ ਹੀ ਸ਼ਾਮਲ ਕੀਤੇ ਗਏ ਸਨ।ਲੌਂਗੋਵਾਲ ਨੇ ਇਸ ਗੱਲ ’ਤੇ ਵੀ ਸਵਾਲ ਖੜ੍ਹਾ ਕੀਤਾ ਕਿ ਜਦੋਂ ਵਿਰੋਧ ਕਰਨ ਵਾਲੇ ਸਾਰੇ ਮੈਂਬਰਾਂ ਨੂੰ ਬੋਲਣ ਦਾ ਸਮਾਂ ਦੇ ਦਿੱਤਾ ਗਿਆ, ਤਾਂ ਇਸ ਮਗਰੋਂ ਵੀ ਉਹ ਅਰਦਾਸ ਵਿਚ ਸਮਾਪਤੀ ਤੱਕ ਕਿਉਂ ਨਹੀਂ ਖੜ੍ਹੇ।ਉਨ੍ਹਾਂ ਕਿਹਾ ਕਿ ਹਾਊਸ ਦੀ ਮਰਯਾਦਾ ਉਲੰਘ ਕੇ ਵਿਰੋਧ ਕਰਨ ਵਾਲੇ ਮੈਂਬਰਾਂ ਨੂੰ ਆਪਣੇ ਅੰਦਰ ਝਾਤੀ ਜ਼ਰੂਰ ਮਾਰਨੀ ਚਾਹੀਦੀ ਹੈ।
                      ਸ਼੍ਰੋਮਣੀ ਕਮੇਟੀ ਦੇ ਬਜਟ ਇਜਲਾਸ ਮੌਕੇ ਸਿੰਘ ਸਾਹਿਬਾਨ ਅਤੇ ਸ਼੍ਰੋਮਣੀ ਕਮੇਟੀ ਪ੍ਰਧਾਨ ਗੋਬਿੰਦ ਸਿੰਘ ਲੌਂਗੋਵਾਲ ਤੋਂ ਇਲਾਵਾ ਸ਼੍ਰੋਮਣੀ ਕਮੇਟੀ ਦੇ ਸਾਬਕਾ ਪ੍ਰਧਾਨ ਬੀਬੀ ਜਗੀਰ ਕੌਰ, ਜੂਨੀਅਰ ਮੀਤ ਪ੍ਰਧਾਨ ਭਾਈ ਗੁਰਬਖ਼ਸ਼ ਸਿੰਘ ਖਾਲਸਾ, ਜਨਰਲ ਸਕੱਤਰ ਹਰਜਿੰਦਰ ਸਿੰਘ ਧਾਮੀ, ਸਾਬਕਾ ਸੀਨੀਅਰ ਮੀਤ ਪ੍ਰਧਾਨ ਭਾਈ ਰਜਿੰਦਰ ਸਿੰਘ ਮਹਿਤਾ, ਅੰਤ੍ਰਿੰਗ ਮੈਂਬਰ ਮੰਗਵਿੰਦਰ ਸਿੰਘ ਖਾਪੜਖੇੜੀ, ਸ਼ੇਰ ਸਿੰਘ ਮੰਡਵਾਲਾ, ਜਸਮੇਲ ਸਿੰਘ ਲਾਛੜੂ, ਬੀਬੀ ਕੁਲਦੀਪ ਕੌਰ ਟੌਹੜਾ, ਸੁਰਜੀਤ ਸਿੰਘ ਕੰਗ, ਭੁਪਿੰਦਰ ਸਿੰਘ ਅਸੰਧ, ਜਗਸੀਰ ਸਿੰਘ ਮਾਂਗੇਆਣਾ, ਭਾਈ ਮਨਜੀਤ ਸਿੰਘ, ਭਾਈ ਅਮਰਜੀਤ ਸਿੰਘ ਚਾਵਲਾ, ਭਾਈ ਗੁਰਚਰਨ ਸਿੰਘ ਗਰੇਵਾਲ, ਗੁਰਪ੍ਰੀਤ ਸਿੰਘ ਝੱਬਰ, ਬੀਬੀ ਪਰਮਜੀਤ ਕੌਰ, ਬੀਬੀ ਜਸਪਾਲ ਕੌਰ, ਮਲਕੀਤ ਸਿੰਘ, ਪਰਮਜੀਤ ਸਿੰਘ ਖਾਲਸਾ, ਬਲਦੇਵ ਸਿੰਘ ਚੂੰਗਾ, ਦਲਵਾਰ ਸਿੰਘ, ਸੰਤ ਬਲਬੀਰ ਸਿੰਘ ਘੁੰਨਸ, ਬਲਵਿੰਦਰ ਸਿੰਘ ਵੇਈਂਪੂਈਂ, ਗੁਰਬਚਨ ਸਿੰਘ ਕਰਮੂੰਵਾਲਾ, ਬੀਬੀ ਹਰਜਿੰਦਰ ਕੌਰ, ਬਾਬਾ ਨਿਰਮਲ ਸਿੰਘ, ਗੁਰਿੰਦਰਪਾਲ ਸਿੰਘ ਰਣੀਕੇ, ਹਰਜਾਪ ਸਿੰਘ ਸੁਲਤਾਨਵਿੰਡ, ਬਾਵਾ ਸਿੰਘ ਗੁਮਾਨਪੁਰਾ, ਬੀਬੀ ਕਿਰਨਜੋਤ ਕੌਰ, ਸੁਰਜੀਤ ਸਿੰਘ ਭਿੱਟੇਵੱਡ, ਬੀਬੀ ਬਲਵਿੰਦਰ ਕੌਰ ਲੋਪੋਕੇ, ਅਮਰੀਕ ਸਿੰਘ ਵਿਛੋਆ, ਜੋਧ ਸਿੰਘ ਸਮਰਾ ਆਦਿ ਵੀ ਮੌਜੂਦ ਸਨ।

Check Also

ਮੁੱਖ ਮੰਤਰੀ ਸਿਹਤ ਯੋਜਨਾ ਅਧੀਨ 30.51 ਲੱਖ ਤੋਂ ਵੱਧ ਪਰਿਵਾਰਾਂ ਨੂੰ ਕੀਤਾ ਰਜਿਸਟਰ – ਚੇਅਰਮੈਨ ਛੀਨਾ

ਅੰਮ੍ਰਿਤਸਰ, 30 ਮਾਰਚ (ਸੁਖਬੀਰ ਸਿੰਘ) – ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ …