Wednesday, April 1, 2026

ਕਿਸਾਨਾਂ ਦੇ ਧਰਨਿਆਂ ਦੌਰਾਨ ਗੁਰੂ ਘਰਾਂ ਤੋਂ ਭੇਜਿਆ ਜਾਵੇਗਾ ਲੰਗਰ – ਲੌਂਗੋਵਾਲ

ਅੰਮ੍ਰਿਤਸਰ, 28 ਸਤੰਬਰ (ਗੁਰਪ੍ਰੀਤ ਸਿੰਘ) – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਗੋਬਿੰਦ ਸਿੰਘ ਲੌਂਗੋਵਾਲ ਨੇ ਐਲਾਨ ਕੀਤਾ ਹੈ ਕਿ ਕਿਸਾਨਾਂ ਵੱਲੋਂ ਆਰੰਭੇ ਗਏ ਸੰਘਰਸ਼ ਵਿਚ ਹਰ ਪੱਧਰ ’ਤੇ ਸ਼੍ਰੋਮਣੀ ਕਮੇਟੀ ਸਾਥ ਦੇਵੇਗੀ।ਉਨਾਂ ਆਖਿਆ ਕਿ ਭਾਰਤ ਸਰਕਾਰ ਵੱਲੋਂ ਕਿਸਾਨ ਵਿਰੋਧੀ ਬਿੱਲਾਂ ਨਾਲ ਕਿਸਾਨਾਂ ਅੰਦਰ ਭਾਰੀ ਰੋਸ ਦੀ ਭਾਵਨਾ ਬਣੀ ਹੋਈ ਹੈ।ਉਨ੍ਹਾਂ ਕਿਹਾ ਕਿ 25 ਸਤੰਬਰ ਨੂੰ ਕਿਸਾਨਾਂ ਵੱਲੋਂ ਕੀਤੇ ਗਏ ਬੰਦ ਸਮੇਂ ਸ਼੍ਰੋਮਣੀ ਕਮੇਟੀ ਦੇ ਦਫ਼ਤਰ ਬੰਦ ਰੱਖੇ ਗਏ ਸਨ ਅਤੇ ਅੱਗੋਂ ਵੀ ਕਿਸਾਨਾਂ ਦੀ ਹਮਾਇਤ ਜਾਰੀ ਰਹੇਗੀ।
                     ਉਨ੍ਹਾਂ ਕਿਹਾ ਕਿ ਸ਼੍ਰੋਮਣੀ ਕਮੇਟੀ ਦੇ ਪ੍ਰਬੰਧ ਹੇਠਲੇ ਸਾਰੇ ਗੁਰਦੁਆਰਾ ਸਾਹਿਬਾਨ ਤੋਂ ਕਿਸਾਨ ਧਰਨਿਆਂ ਲਈ ਲੰਗਰ ਭੇਜਿਆ ਜਾਵੇਗਾ।ਇਹ ਲੜਾਈ ਇਕੱਲੇ ਕਿਸਾਨਾਂ ਦੀ ਨਹੀਂ ਹੈ, ਸਗੋਂ ਹਰ ਵਰਗ ਦੀ ਹੈ।ਕਿਸਾਨੀ ਦੇਸ਼ ਦੀ ਰੀੜ ਦੀ ਹੱਡੀ ਹੈ ਅਤੇ ਦੇਸ਼ ਦਾ ਹਰ ਬਸ਼ਿੰਦਾ ਸਿੱਧੇ-ਅਸਿੱਧੇ ਤਰੀਕੇ ਨਾਲ ਕਿਸਾਨੀ ਨਾਲ ਜੁੜਿਆ ਹੋਇਆ ਹੈ।ਜੇਕਰ ਦੇਸ਼ ਦੀ ਕਿਸਾਨੀ ਹੀ ਬਰਬਾਦ ਕਰ ਦਿੱਤੀ ਗਈ ਤਾਂ ਦੇਸ਼ ਦਾ ਪਿੱਛੇ ਜਾਣਾ ਲਾਜ਼ਮੀ ਹੈ।ਉਨ੍ਹਾਂ ਕਿਹਾ ਕਿ ਭਾਰਤ ਸਰਕਾਰ ਵੱਲੋਂ ਕਿਸਾਨ ਵਿਰੋਧੀ ਕਾਲੇ ਬਿੱਲਾਂ ਨਾਲ ਪੰਜਾਬ ਨੂੰ ਸਭ ਤੋਂ ਵੱਡਾ ਨੁਕਸਾਨ ਹੋਵੇਗਾ, ਕਿਉਂਕਿ ਪੰਜਾਬ ਮੁੱਖ ਤੌਰ ’ਤੇ ਖੇਤੀ ਅਧਾਰਿਤ ਸੂਬਾ ਹੈ। ਕੇਂਦਰ ਸਰਕਾਰ ਦਾ ਇਹ ਕਿਸਾਨ ਮਾਰੂ ਫੈਸਲਾ ਕਿਸੇ ਤਰ੍ਹਾਂ ਵੀ ਪ੍ਰਵਾਨ ਨਹੀਂ ਕੀਤਾ ਜਾ ਸਕਦਾ।

Check Also

ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਸਵਰਗੀ ਐਡਵੋਕੇਟ ਰਮੇਸ਼ ਰਾਜ ਭੰਡਾਰੀ ਨੂੰ ਦਿੱਤੀ ਨਿੱਘੀ ਸਰਧਾਂਜਲੀ

ਅੰਮ੍ਰਿਤਸਰ, 31 ਮਾਰਚ (ਸੁਖਬੀਰ ਸਿੰਘ) – ਅੰਮ੍ਰਿਤਸਰ ਸ਼ਹਿਰ ਦੇ ਨਿਵਾਸੀ ਰਹੇ ਐਡਵੋਕੇਟ ਰਮੇਸ਼ ਰਾਜ ਭੰਡਾਰੀ …