Friday, April 3, 2026

ਪੰਚਾਇਤਾਂ ਨੇ ਝੋਨੇ ਦੀ ਪਰਾਲੀ ਨੂੰ ਅੱਗ ਨਾ ਲਗਾਉਣ ਲਈ ਪਾਏ ਮਤੇ

ਗ੍ਰਾਮ ਸਭਾ ‘ਚ ਕੀਤੀ ਜਾਵੇਗੀ ਪਰਾਲੀ ਨੂੰ ਅੱਗ ਨਾ ਲਗਾਉਣ ਦੀ ਅਪੀਲ

ਅੰਮ੍ਰਿਤਸਰ, 29 ਸਤੰਬਰ (ਸੁਖਬੀਰ ਸਿੰਘ) – ਡਿਪਟੀ ਕਮਿਸ਼ਨਰ ਗੁਰਪ੍ਰੀਤ ਸਿੰਘ ਖਹਿਰਾ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਝੋਨੇ ਦੀ ਪਰਾਲੀ ਨੂੰ ਸਾੜਣ ਦੀ ਥਾਂ ਵਾਹ ਦੇਣ ਦੇ ਮੁੱਦੇ ‘ਤੇ ਪਿੰਡ ਦੇ ਪਤਵੰਤੇ ਸੱਜਣਾਂ ਅਤੇ ਪੰਚਾਇਤਾਂ ਦਾ ਸਾਥ ਲੈਣ ਲਈ ਜਿਲ੍ਹਾ ਪੰਚਾਇਤ ਅਧਿਕਾਰੀ ਗੁਰਪ੍ਰੀਤ ਸਿੰਘ ਗਿੱਲ ਵੱਲੋਂ ਸਾਰੇ ਅਧਿਕਾਰੀਆਂ ਨੂੰ ਪੰਚਾਇਤਾਂ ਨਾਲ ਇਸ ਮੁੱਦੇ ‘ਤੇ ਤਾਲਮੇਲ ਕਰਨ ਲਈ ਹਦਾਇਤ ਕੀਤੀ ਗਈ ਸੀ।ਜਿਸ ਦੇ ਚੱਲਦੇ ਜਿਲ੍ਹੇ ਦੀਆਂ 700 ਤੋਂ ਵੱਧ ਪੰਚਾਇਤਾਂ ਨੇ ਇਸ ਬਾਬਤ ਮਤੇ ਪਾ ਦਿੱਤੇ ਹਨ।ਇਸ ਦੇ ਨਾਲ ਹੀ ਗ੍ਰਾਮ ਸਭਾ ਨੂੰ ਇਸ ਬਾਬਤ ਪਿੰਡਾਂ ਦੇ ਕਿਸਾਨਾਂ ਨੂੰ ਪ੍ਰੇਰਿਤ ਕਰਨ ਲਈ ਅਪੀਲ ਵੀ ਕੀਤੀ ਗਈ ਹੈ, ਜੋ ਕਿ ਆਪਣੇ ਇਜਲਾਸ ਵਿੱਚ ਇਸ ਬਾਬਤ ਗੱਲ ਕਰਨਗੀਆਂ।
                    ਗਿਲ ਨੇ ਦੱਸਿਆ ਕਿ ਡਿਪਟੀ ਕਮਿਸ਼ਨਰ ਖਹਿਰਾ ਦੀ ਅਗਵਾਈ ਹੇਠ ਜਿਲ੍ਹੇ ਨੂੰ ਪ੍ਰਦੂਸ਼ਣ ਮੁਕਤ ਬਣਾਉਣ ਦੇ ਟੀਚੇ ਨਾਲ ਵਿਸ਼ੇਸ਼ ਮੁਹਿੰਮ ਸ਼ੁਰੂ ਕੀਤੀ ਗਈ ਹੈ ਜਿਸ ਤਹਿਤ ਕਿਸਾਨਾਂ ਨੂੰ ਝੋਨੇ ਦੀ ਪਰਾਲੀ ਨੂੰ ਅੱਗ ਨਾ ਲਗਾਉਣ ਲਈ ਪ੍ਰੇਰਿਤ ਕਰਨ ਦੇ ਨਾਲ ਨਾਲ ਗਰਾਮ ਪੰਚਾਇਤਾਂ ਵਲੋਂ ਮਤੇ ਪਵਾਏ ਜਾ ਰਹੇ ਹਨ, ਜਿਸ ਵਿੱਚ ਗ੍ਰਾਮ ਪੰਚਾਇਤਾਂ ਵਲੋਂ ਪੂਰਾ ਸਹਿਯੋਗ ਕੀਤਾ ਜਾ ਰਿਹਾ ਹੈ।
                          ਡਾਕਟਰਾਂ ਦਾ ਵੀ ਮੰਨਣਾ ਹੈ ਕਿ ਕੋਵਿਡ-19 ਦੇ ਚੱਲਦਿਆਂ ਝੋਨੇ ਦੀ ਪਰਾਲੀ ਨੂੰ ਅੱਗ ਲਗਾਉਣ ਨਾਲ ਪੈਦਾ ਹੋਈਆ ਜ਼ਹਿਰੀਲੀਆ ਗੈਸਾਂ ਬੱਚਿਆਂ, ਬਜੁਰਗਾਂ ਅਤੇ ਗਰਭਵਤੀ ਔਰਤਾਂ ਦੀ ਸਿਹਤ ਨੂੰ ਸਭ ਤੋਂ ਵੱਧ ਪ੍ਰਭਾਵਿਤ ਕਰਨਗੀਆਂ।ਇਸ ਤਰਾਂ ਅੱਖਾਂ ਦਾ ਜਲਣਾ, ਨੱਕ ਵਿੱਚ ਜਲਣ, ਗਲੇ ਵਿੱਚ ਜਲਣ, ਚਮੜੀ ਦੇ ਰੋਗ, ਛਾਤੀ ਦਾ ਜਕੜਣ ਆਦਿ ਅਜਿਹੇ ਰੋਗ ਹਨ ਜੋ ਹਵਾ ਦੇ ਪ੍ਰਦੂਸ਼ਣ ਵਧਣ ਨਾਲ ਵਧਦੇ ਹਨ।

Check Also

ਲਿਵਾਸਾ ਹਸਪਤਾਲ ਉਨਤ ਮੈਡੀਕਲ ਡਾਇਗਨੌਸਟਿਕਸ ਵਿੱਚ ਮੋਹਰੀ

ਅੰਮ੍ਰਿਤਸਰ, 2 ਅਪ੍ਰੈਲ (ਜਗਦੀਪ ਸਿੰਘ) – ਆਧੁਨਿਕ ਮੈਡੀਕਲ ਵਿੱਚ ਅਜਿਹੇ ਮਾਮਲੇ ਵਧ ਰਹੇ ਹਨ, ਜਿਥੇ …