Monday, August 24, 2026

ਕਾਂਗਰਸ ਹਲਕਾ ਸੁਨਾਮ ਇੰਚਾਰਜ਼ ਮੈਡਮ ਦਾਮਨ ਥਿੰਦ ਬਾਜਵਾ ਨੇ ਸਕੂਲੀ ਵਿਦਿਆਰਥੀਆਂ ਨੂੰ ਵੰਡੇ ਸਮਾਰਟ ਫੋਨ

ਸੰਗਰੂਰ, 29 ਸਤੰਬਰ (ਜਗਸੀਰ ਲੌਂਗੋਵਾਲ) – ਪੰਜਾਬ ਸਰਕਾਰ ਵਲੋਂ ਸਕੂਲੀ ਵਿਦਿਆਰਥੀਆਂ ਨੂੰ ਸਮਾਰਟ ਫੋਨ ਦੇਣ ਦੀ ਸ਼ੁਰੂ ਕੀਤੀ ਗਈ ਸਕੀਮ ਤਹਿਤ ਅੱਜ ਸ਼ਹੀਦ ਭਗਵਾਨ ਸਿੰਘ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ (ਲੜਕੀਆਂ) ਵਿਖੇ ਕਰਵਾਏ ਗਏ ਸਾਦੇ ਸਮਾਗਮ ਦੌਰਾਨ ਕਾਂਗਰਸ ਦੇ ਹਲਕਾ ਇੰਚਾਰਜ ਮੈਡਮ ਦਾਮਨ ਥਿੰਦ ਬਾਜਵਾ ਨੇ ਸਕੂਲੀ ਵਿਦਿਆਰਥੀਆਂ ਨੂੰ 94 ਸਮਾਰਟ ਫੋਨਾਂ ਦੀ ਵੰਡ ਕੀਤੀ।ਮੈਡਮ ਦਾਮਨ ਬਾਜਵਾ ਨੇ ਕਿਹਾ ਕਿ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਸਕੂਲੀ ਵਿਦਿਆਰਥੀਆਂ ਨੂੰ ਜੋ ਸਮਾਰਟ ਫੋਨ ਦੇਣ ਦਾ ਵਾਅਦਾ ਕੀਤਾ ਸੀ ਜਿਸ ‘ਤੇ ਪੂਰਾ ਉਤਰਦੇ ਹੋਏ ਸਾਰੇ ਸੂਬੇ ‘ਚ ਇਹ ਫੋਨ ਵੰਡੇ ਜਾ ਰਹੇ ਹਨ।ਜਿਸ ਦੀ ਕੜੀ ਤਹਿਤ ਅੱਜ ਕਸਬਾ ਲੌਂਗੋਵਾਲ ਦੇ ਸਕੂਲੀ ਵਿਦਿਆਰਥੀਆਂ ਨੂੰ ਵੀ ਇਹ ਸਮਾਰਟ ਫੋਨ ਦਿੱਤੇ ਗਏ ਹਨ।ਸ੍ਰੀਮਤੀ ਦਾਮਨ ਬਾਜਵਾ ਨੇ ਕਿਹਾ ਕਿ ਕਸਬਾ ਲੌਂਗੋਵਾਲ ਵਿਖੇ ਪੰਜਾਬ ਸਰਕਾਰ ਵਲੋਂ ਵੱਡੀ ਪੱਧਰ ‘ਤੇ ਵਿਕਾਸ ਕਾਰਜ ਕਰਵਾਏ ਜਾ ਰਹੇ ਹਨ ਜਿਨ੍ਹਾਂ ਵਿੱਚ ਡਰੇਨ ਦਾ ਨਵਾਂ ਅਤੇ ਚੌੜਾ ਪੁਲ ਬਣਵਾਉਣਾ, ਲੜਕੀਆਂ ਦੇ ਨਵੇਂ ਸਕੂਲ ਦੀ ਉਸਾਰੀ,ਗੰਦੇ ਪਾਣੀ ਦੇ ਨਿਕਾਸ ਲਈ ਸੀਵਰਜ਼ ਟ੍ਰੀਟਮੈਂਟ ਪਲਾਂਟ, ਗਲੀਆਂ ਨਾਲੀਆਂ ਵਿੱਚ ਇੰਟਰਲਾਕਿੰਗ ਟਾਈਲਾਂ ਲਗਾਉਣਾ ਆਦਿ ਸ਼ਾਮਲ ਹਨ।ਉਨ੍ਹਾਂ ਕਿਹਾ ਕਿ ਕਸਬੇ ਦੇ ਸ਼ਹੀਦ ਭਾਈ ਮਤੀ ਦਾਸ ਜੀ ਸੀਨੀਅਰ ਸੈਕੰਡਰੀ ਸਕੂਲ (ਲੜਕੇ) ਵਿਖੇ ਲਗਪਗ 9 ਕਰੋੜ ਰੁਪਏ ਦੀ ਲਾਗਤ ਨਾਲ ਇੱਕ ਵੱਡਾ ਟਰੈਕ ਬਣਾਇਆ ਜਾ ਰਿਹਾ ਹੈ ਜਿਸ ਦੇ ਟੈਂਡਰ ਲੱਗ ਚੁੱਕੇ ਹਨ ਤੇ ਇੱਕ ਮਹੀਨੇ ‘ਚ ਇਥੇ ਕੰਮ ਵੀ ਸ਼ੁਰੂ ਹੋ ਜਾਵੇਗਾ।ਪੰਜਾਬ ਸਰਕਾਰ ਵਲੋਂ 53 ਸ਼ਹੀਦਾਂ ਦੀ ਇਸ ਪਵਿੱਤਰ ਨਗਰੀ ਦਾ ਸੰਪੂਰਨ ਵਿਕਾਸ ਕਰਵਾਇਆ ਜਾਵੇਗਾ ਅਤੇ ਕਿਸੇ ਤਰ੍ਹਾਂ ਦੀ ਕਮੀ ਨਹੀਂ ਛੱਡੀ ਜਾਵੇਗੀ।
                ਇਸ ਮੌਕੇ ਪੰਜਾਬ ਕਾਂਗਰਸ ਦੇ ਸਕੱਤਰ ਹਰਮਨ ਦੇਵ ਬਾਜਵਾ, ਮਾਰਕੀਟ ਕਮੇਟੀ ਚੀਮਾ ਦੇ ਚੇਅਰਮੈਨ ਨਵਦੀਪ ਸਿੰਘ ਤੋਲਾਵਾਲ, ਵਾਈਸ ਚੇਅਰਮੈਨ ਅਸ਼ੋਕ ਕੁਮਾਰ ਬਬਲੀ, ਸਿਟੀ ਕਾਂਗਰਸ ਦੇ ਪ੍ਰਧਾਨ ਵਿਜੈ ਗੋਇਲ, ਨਗਰ ਕੌਂਸਲ ਦੇ ਸਾਬਕਾ ਮੀਤ ਪ੍ਰਧਾਨ ਅਤੇ ਸੀਨੀਅਰ ਕਾਂਗਰਸੀ ਆਗੂ ਬੁੱਧ ਰਾਮ ਗਰਗ, ਜਿਲ੍ਹਾ ਕਾਂਗਰਸ ਦੇ ਸਕੱਤਰ ਬਬਲੂ ਸਿੰਗਲਾ, ਕੌਂਸਲਰ ਰਮਨਦੀਪ ਸਿੰਘ ਚੋਟੀਆਂ, ਆੜ੍ਹਤੀਆ ਐਸੋਸੀਏਸ਼ਨ ਦੇ ਪ੍ਰਧਾਨ ਪਵਨ ਕੁਮਾਰ ਬਬਲਾ, ਗੋਰਾ ਲਾਲ ਲੰਬੂ, ਕਾਂਗਰਸੀ ਆਗੂ ਜਗਪਾਲ ਸਿੰਘ ਸ਼ਾਹਪੁਰ, ਅਮ੍ਰਿਤਪਾਲ, ਪਰਮਿੰਦਰ ਸ਼ਰਮਾ ਪੰਮੀ, ਸਰਕਾਰੀ ਕੰਨਿਆ ਵਿਦਿਆਲਿਆ ਸਕੂਲ ਮੈਨੇਜਮੈਂਟ ਕਮੇਟੀ ਦੇ ਚੇਅਰਮੈਨ ਜਗਤਾਰ ਸਿੰਘ, ਸ਼ਹੀਦ ਭਾਈ ਮਤੀ ਦਾਸ ਸੀਨੀਅਰ ਸੈਕੰਡਰੀ ਸਕੂਲ (ਲੜਕੇ) ਦੇ ਪ੍ਰਿੰਸੀਪਲ ਹਰਜੀਤ ਕੁਮਾਰ, ਸ਼ਹੀਦ ਭਗਵਾਨ ਸਿੰਘ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ (ਲੜਕੀਆਂ) ਦੀ ਪ੍ਰਿੰਸੀਪਲ ਮੈਡਮ ਕਰਮਜੀਤ ਕੌਰ, ਮੈਡਮ ਗੁਰਪ੍ਰੀਤ ਕੌਰ, ਮੈਡਮ ਮੋਨਿਕਾ ਭਾਟਲਾ, ਜਗਰੂਪ ਸਿੰਘ, ਮੈਡਮ ਲੀਲਾ ਰਾਣੀ, ਮੈਡਮ ਸ਼ਿੰਦਰਪਾਲ ਕੌਰ, ਮੈਡਮ ਰਵਜੀਤ ਕੌਰ, ਮੈਡਮ ਮਨੋਜ ਗੁਪਤਾ, ਸਕੂਲੀ ਵਿਦਿਆਰਥੀ ਅਤੇ ਕਾਂਗਰਸੀ ਵਰਕਰ ਹਾਜ਼ਰ ਸਨ।

Check Also

ਬੀ.ਬੀ.ਕੇ ਡੀ.ਏ.ਵੀ ਕਾਲਜ ਵੂਮੈਨ ਦੀ ਵਿਦਿਆਰਥਣ ਨੇ ਜੀ.ਐਨ.ਡੀ.ਯੂ ਪ੍ਰੀਖਿਆਵਾਂ ‘ਚ ਹਾਸਲ ਕੀਤਾ ਪਹਿਲਾ ਸਥਾਨ

ਅੰਮ੍ਰਿਤਸਰ, 23 ਅਗਸਤ (ਜਗਦੀਪ ਸਿੰਘ) – ਬੀ.ਬੀ.ਕੇ.ਡੀ.ਏ.ਵੀ.ਕਾਲਜ ਫਾਰ ਵੂਮੈਨ ਨੇ ਇੱਕ ਵਾਰ ਫਿਰ ਸ਼ਾਨਦਾਰ ਅਕਾਦਮਿਕ …