Tuesday, August 25, 2026

ਜਥੇਬੰਦੀਆਂ ਵਲੋਂ ਸ਼ਹੀਦ ਭਗਤ ਸਿੰਘ ਦੇ ਜਨਮ ਦਿਹਾੜੇ ਮੌਕੇ ‘ਅਹਿਦ ਮਾਰਚ’

ਸੰਗਰੂਰ, 29 ਸਤੰਬਰ (ਜਗਸੀਰ ਲੌਂਗੋਵਾਲ) – ਕਸਬੇ ਦੀਆਂ ਜਨਤਕ ਜਮਹੂਰੀ ਅਤੇ ਇਨਕਲਾਬੀ ਜਥੇਬੰਦੀਆਂ ਵਲੋਂ ਸ਼ਹੀਦ ਭਗਤ ਸਿੰਘ ਦੇ ਜਨਮ ਦਿਵਸ ਤੇ “ਅਹਿਦ ਮਾਰਚ” ਦਾ ਆਯੋਜਨ ਕੀਤਾ ਗਿਆ।ਦੇਸ਼ ਭਗਤ ਯਾਦਗਾਰ ਕਮੇਟੀ ਲੌਂਗੋਵਾਲ ਅਤੇ ਤਰਕਸ਼ੀਲ ਸੁਸਾਇਟੀ ਪੰਜਾਬ ਦੀ ਅਗਵਾਈ ‘ਚ ਭਾਰਤੀ ਕਿਸਾਨ ਯੂਨੀਅਨ ਏਕਤਾ (ਉਗਰਾਹਾਂ), ਸ਼ਹੀਦ ਭਗਤ ਸਿੰਘ ਮੋਟਰ ਸਾਇਕਲ ਰੇਹੜੀ ਯੂਨੀਅਨ, ਕਰਾਂਤੀਕਾਰੀ ਪੇਂਡੂ ਮਜ਼ਦੂਰ ਯੂਨੀਅਨ, ਡੈਮੋਕਰੈਟਿਕ ਟੀਚਰਜ਼ ਫਰੰਟ, ਸ਼ਹੀਦ ਭਗਤ ਸਿੰਘ ਲਾਇਬਰੇਰੀ ਕਮੇਟੀ ਦੇ ਕਾਰਕੁਨਾਂ ਵਲੋਂ ਕਸਬੇ ਵਿੱਚ ‘ਭਗਤ ਸਿੰਘ ਤੇਰੀ ਸੋਚ ‘ਤੇ ਪਹਿਰਾ ਦਿਆਂਗੇ ਠੋਕ ਕੇ’ ਅਤੇ ‘ਇਨਕਲਾਬ ਜਿੰਦਾਬਾਦ” ਦੇ ਨਾਅਰੇ ਮਾਰਦਿਆਂ ਮਾਰਚ ਕੀਤਾ ਗਿਆ।
               ਭਗਤ ਸਿੰਘ ਲਾਇਬਰੇਰੀ ਤੋਂ ਸ਼ੁਰੂ ਹੋਏ ਮਾਰਚ ਦੌਰਾਨ ਵੱਖ ਵੱਖ ਆਗੂਆਂ ਬਲਵੀਰ ਚੰਦ ਲੌਂਗੋਵਾਲ, ਜੁਝਾਰ ਲੌਂਗੋਵਾਲ, ਲਖਵੀਰ ਲੌਂਗੋਵਾਲ, ਕਰਮਜੀਤ ਸਿੰਘ, ਭੋਲਾ ਸਿੰਘ, ਗੁਰਜੀਤ ਸਿੰਘ, ਹਰਪ੍ਰੀਤ ਵਡਿਆਣੀ, ਰਣਜੀਤ ਸਿੰਘ ਆਦਿ ਆਗੂਆਂ ਨੇ ਵੱਖ-ਵੱਖ ਪੜਾਵਾਂ ‘ਤੇ ਭਗਤ ਸਿੰਘ ਦੀ ਵਿਚਾਰਧਾਰਾ ਦੀ ਮੋਜੂਦਾ ਸਮੇਂ ‘ਚ ਸਾਰਥਿਕਤਾ ਤੇ ਚਾਨਣਾ ਪਾਉਂਦਿਆ ਇਸ ਨੂੰ ਅਪਨਾਉਣ ‘ਤੇ ਜ਼ੋਰ ਦਿੱਤਾ।
               ਇਸ ਮੌਕੇ ਰਾਜਸੀ ਸ਼ਹਿ ‘ਤੇ ਫਿਰਕਾਪ੍ਰਸਤ ਤਾਕਤਾਂ ਵਲੋਂ ਮੁਲਕ ਨੂੰ ਧਰਮ ਦੇ ਆਧਾਰ ‘ਤੇ ਵੰਡਣ ਦੇ ਨਾਲ ਸਰਕਾਰ ਵਲੋਂ ਬਿਨਾਂ ਬਹਿਸ ਕਰਵਾਏ ਕਿਸਾਨ ਅਤੇ ਮਜ਼ਦੂਰ ਵਿਰੋਧੀ ਬਿੱਲ ਪਾਸ ਕਰਕੇ ਕਾਨੂੰਨ ਬਣਾਉਣ ਦੀ ਸਖਤ ਨਿਖੇਧੀ ਕੀਤੀ ਗਈ।

Check Also

ਬੀ.ਬੀ.ਕੇ ਡੀ.ਏ.ਵੀ ਕਾਲਜ ਵੂਮੈਨ ਦੀ ਵਿਦਿਆਰਥਣ ਨੇ ਜੀ.ਐਨ.ਡੀ.ਯੂ ਪ੍ਰੀਖਿਆਵਾਂ ‘ਚ ਹਾਸਲ ਕੀਤਾ ਪਹਿਲਾ ਸਥਾਨ

ਅੰਮ੍ਰਿਤਸਰ, 23 ਅਗਸਤ (ਜਗਦੀਪ ਸਿੰਘ) – ਬੀ.ਬੀ.ਕੇ.ਡੀ.ਏ.ਵੀ.ਕਾਲਜ ਫਾਰ ਵੂਮੈਨ ਨੇ ਇੱਕ ਵਾਰ ਫਿਰ ਸ਼ਾਨਦਾਰ ਅਕਾਦਮਿਕ …