ਪਠਾਨਕੋਟ, 29 ਸਤੰਬਰ (ਪੰਜਾਬ ਪੋਸਟ ਬਿਊਰੋ) – ਡਿਪਟੀ ਕਮਿਸ਼ਨਰ ਸੰਯਮ ਅਗਰਵਾਲ ਦੇ ਦਿਸ਼ਾ ਨਿਰਦੇਸ਼ਾਂ ਹੇਠ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ
ਵਲੋਂ ਬਲਾਕ ਪਠਾਨਕੋਟ ਦੇ ਪਿੰਡ ਭੋਆ ਵਿਖੇ ਝੋਨੇ ਦੀ ਪਰਾਲੀ ਨੂੰ ਅੱਗ ਲਗਾ ਕੇ ਸਾੜਣ ਨਾਲ ਹੋਣ ਵਾਲੇ ਬੁਰੇ ਪ੍ਰਭਾਵਾਂ ਬਾਰੇ ਜਾਗਰੂਕ ਕਰਨ ਲਈ ਕਿਸਾਨ ਜਾਗਰੁਕਤਾ ਕੈਂਪ ਕੇਂਦਰੀ ਪ੍ਰਯੋਜਿਤ ਸਕੀਮ ਫਸਲਾਂ ਦੀ ਰਹਿੰਦ ਖੂੰਹਦ ਦੀ ਖੇਤਾਂ ਵਿੱਚ ਸਾਂਭ ਸੰਭਾਲ ਤਹਿਤ ਲਗਾਇਆ ਗਿਆ।ਜਿਸ ਦੀ ਪ੍ਰਧਾਨਗੀ ਡਾ. ਹਰਤਰਨਪਾਲ ਸਿੰਘ ਸੈਣੀ ਮੁੱਖ ਖੇਤੀਬਾੜੀ ਅਫਸਰ ਨੇ ਕੀਤੀ।ਡਾ. ਹਰਿੰਦਰ ਸਿੰਘ ਬੈਂਸ ਖੇਤੀਬਾੜੀ ਅਫਸਰ (ਸ.ਮ), ਡਾ. ਅਮਰੀਕ ਸਿੰਘ ਭੌਂਅ ਪਰਖ ਅਫਸਰ ਪਠਾਨਕੋਟ, ਡਾ. ਬਿਕਰਮਜੀਤ ਸਿੰਘ ਡਿਪਟੀ ਡਾਇਰੈਕਟਰ ਕ੍ਰਿਸ਼ੀ ਵਿਗਿਆਨ ਕੇਂਦਰ, ਡਾ. ਅਮਿਤ ਕੌਲ ਫਸਲ ਵਿਗਿਆਨੀ, ਡਾ. ਸੁਨੀਲ ਕਸ਼ਯਪ ਕੀਟ ਵਿਗਿਆਨੀ, ਡਾ. ਬਲਦੇਵ ਸਿੰਘ ਸੰਧੂ ਖੇਤੀਬਾੜੀ ਅਫਸਰ (ਸਾਬਕਾ), ਡਾ. ਵਿਕਰਾਂਤ ਧਵਨ, ਡਾ. ਸੁਖਪ੍ਰੀਤ ਸਿੰਘ ਡਿਪਟੀ ਪੀ.ਡੀ ਆਤਮਾ, ਅੰਸ਼ੁਮਨ ਸ਼ਰਮਾ ਖੇਤੀਬਾੜੀ ਉਪ ਨਿਰੀਖਕ, ਸੁਖਜਿੰਦਰ ਸਿੰਘ ਸਹਾਇਕ ਤਕਨਾਲੋਜੀ ਪ੍ਰਬੰਧਕ (ਆਤਮਾ), ਰਾਜ ਕੁਮਾਰ ਸਰਪੰਚ ਭੋਆ, ਰਾਜੇਸ਼ ਕੁਮਾਰ ਸ਼ਰਮਾ, ਨਵੀਨ ਸ਼ਰਮਾ, ਸੁਭਾਸ਼ ਕੁਮਾਰ ਸਮੇਤ ਵੱਡੀ ਗਿਣਤੀ ‘ਚ ਕਿਸਾਨ ਹਾਜ਼ਰ ਸਨ।
ਡਾ. ਹਰਤਰਨਪਾਲ ਸਿੰਘ ਨੇ ਕਿਹਾ ਕਿ ਕੋਵਿਡ-19 ਦੇ ਚੱਲਦਿਆਂ ਸਾਨੂੰ ਸਾਰਿਆਂ ਨੂੰ ਸਿਹਤ ਵਿਭਾਗ ਵਲੋਂ ਜਾਰੀ ਦਿਸ਼ਾਂ ਨਿਰਦੇਸ਼ਾਂ ਦੀ ਪਾਲਣਾ ਕਰਨੀ ਚਾਹੀਦੀ ਹੈ।ਉਨਾਂ ਕਿਹਾ ਕਿ ਧੰਨ ਧੰਨ ਸਾਹਿਬ ਸ੍ਰੀ ਗੁਰੁ ਨਾਨਕ ਦੇਵ ਜੀ ਦੀਆਂ ਸਿੱਖਿਆਵਾਂ ਮਨੁੱਖੀ ਅਤੇ ਵਾਤਾਵਰਣ ਪੱਖੀ ਹਨ ਅਤੇ ਉਨਾਂ ਦੇ ਮਹਾਂ ਵਾਕ “ਪਵਣ ਗੁਰੁ ਪਾਣੀ ਪਿਤਾ ਮਾਤਾ ਧਰਤਿ ਮਹਤੁ” ਅਨੁਸਾਰ ਹਵਾ, ਪਾਣੀ ਅਤੇ ਮਿੱਟੀ ਦੀ ਸੰਭਾਲ ਮਨੁੱਖਤਾ ਦੇ ਭਲੇ ਲਈ ਅਤਿ ਜ਼ਰੂਰੀ ਹੈ। ਉਨਾਂ ਕਿਹਾ ਕਿ ਪਰਾਲੀ ਨੂੰ ਅੱਗ ਲੱਗਣ ਨਾਲ ਪੈਦਾ ਹੋਈਆਂ ਜ਼ਹਿਰੀਲੀਆਂ ਗੈਸਾਂ ਨਾਲ ਬੱਚਿਆਂ, ਬਜੁਰਗਾਂ ਅਤੇ ਗਰਭਵਤੀ ਔਰਤਾਂ ਦੀ ਸਿਹਤ ਤੇ ਸਭ ਤੋਂ ਮਾੜਾ ਪ੍ਰਭਾਵ ਪੈਂਦਾ ਹੈ।ਉਨਾਂ ਕਿਹਾ ਕਿ 15 ਨਵੰਬਰ ਤੋਂ ਬਾਅਦ ਤਾਪਮਾਨ ਵਿੱਚ ਕਮੀ ਹੋਣ ਕਾਰਨ ਪ੍ਰਦੂਸ਼ਣ ਦੀ ਸਮੱਸਿਆ ਵੱਧ ਜਾਂਦੀ ਹੈ, ਜੋ ਮਨੁੱਖ ਲਈ ਬਹੁਤ ਖਤਰਨਾਕ ਹੁੰਦਾ ਹੈ।ਉਨਾਂ ਕਿਹਾ ਕਿ
ਵਾਤਾਵਰਣ ਦੀ ਸ਼ੁੱਧਤਾ ਲਈ ਝੋਨੇ ਦੀ ਪਰਾਲੀ ਨੂੰ ਅੱਗ ਲਗਾ ਕੇ ਨਹੀਂ ਸਾੜਣਾ ਚਾਹੀਦਾ, ਸਗੋਂ ਖੇਤਾਂ ਵਿੱਚ ਵਾਹ ਕੇ ਹੀ ਕਣਕ ਦੀ ਬਿਜ਼ਾਈ ਕਰਨੀ ਚਾਹੀਦੀ ਹੈ।
ਡਾ. ਬਿਕਰਮਜੀਤ ਸਿੰਘ ਨੇ ਨਵੇਂ ਬਾਗ ਲਗਾਉਣ, ਸਬਜ਼ੀਆਂ ਦੀ ਕਾਸ਼ਤ ਅਤੇ ਖੁੰਭਾਂ ਦੀ ਕਾਸ਼ਤ ਕਰਨ ਬਾਰੇ ਵਿਸਥਾਰ ਸਹਿਤ ਜਾਣਕਾਰੀ ਦਿੱਤੀ।ਡਾ. ਅਮਿਤ ਕੁਮਾਰ ਨੇ ਕਣਕ ਦੀ ਬਿਜ਼ਾਈ ਬਾਰੇ, ਡਾ. ਸੁਨੀਲ ਕਸ਼ਯਪ ਨੇ ਕਣਕ ਦੇ ਬੀਜ਼ ਦੀ ਸੁਧਾਈ ਬਾਰੇ ਵਿਸਥਾਰ ਸਹਿਤ ਜਾਣਕਾਰੀ ਦਿੱਤੀ।ਡਾ. ਬਲਦੇਵ ਸਿੰਘ ਸੰਧੂ, ਨਵੀਨ ਸ਼ਰਮਾ ਅਤੇ ਰਾਜੇਸ਼ ਸ਼ਰਮਾ ਨੇ ਫਸਲਾਂ ਦੀ ਰਹਿੰਦ ਖੂੰਹਦ ਦੀ ਸੰਭਾਲ ਬਾਰੇ ਆਪਣੇ ਤਜ਼ਰਬੇ ਕਿਸਾਨਾਂ ਨਾਲ ਸਾਂਝੇ ਕੀਤੇ।
ਅਖੀਰ ਵਿੱਚ ਖੇਤੀ ਉਪ ਨਿਰੀਖਕ ਅੰਸ਼ੁਮਨ ਸ਼ਰਮਾ ਨੇ ਮੁੱਖ ਮਹਿਮਾਨ, ਅਧਿਕਾਰੀਆਂ ਅਤੇ ਕਿਸਾਨਾਂ ਦਾ ਧੰਨਵਾਦ ਕੀਤਾ।
Check Also
ਡਾ. ਨਿੱਜਰ ਦੀ ਅਗਵਾਈ ਹੇਠ ਬਿਲਾਸ ਫਾਊਂਡੇਸ਼ਨ ਵੱਲੋਂ 30 ਅਗਸਤ ਨੂੰ ਲਗਾਇਆ ਜਾਵੇਗਾ ਮੁਫ਼ਤ ਮੈਗਾ ਮੈਡੀਕਲ ਕੈਂਪ
ਅੰਮ੍ਰਿਤਸਰ, 28 ਅਗਸਤ (ਸੁਖਬੀਰ ਸਿੰਘ) – ਵਿਧਾਨ ਸਭਾ ਹਲਕਾ ਅੰਮ੍ਰਿਤਸਰ ਦੱਖਣੀ ਦੇ ਵਿਧਾਇਕ ਡਾ. …
Punjab Post Daily Online Newspaper & Print Media