ਅੰਮ੍ਰਿਤਸਰ, 28 ਸਤੰਬਰ (ਪੰਜਾਬ ਪੋਸਟ ਬਿਊਰੋ) – ਛਾਉਣੀ ਨਿਹੰਗ ਸਿੰਘਾਂ ਬੁਰਜ਼ ਅਕਾਲੀ ਬਾਬਾ ਫੂਲਾ ਸਿੰਘ ਸ਼ਹੀਦ ਤੋਂ ਬੁੱਢਾ ਦਲ ਦੇ ਸਕੱਤਰ ਦਿਲਜੀਤ ਸਿੰਘ
ਬੇਦੀ ਵੱਲੋ ਜਾਰੀ ਇੱਕ ਲਿਖਤੀ ਪ੍ਰੈਸ ਬਿਆਨ ਵਿੱਚ ਸ਼੍ਰੋਮਣੀ ਪੰਥ ਅਕਾਲੀ ਬੁੱਢਾ ਦਲ ਦੇ ਜਥੇਦਾਰ ਬਾਬਾ ਬਲਬੀਰ ਸਿੰਘ 96 ਕਰੋੜੀ ਨੇ ਕਿਸਾਨ ਵਿਰੋਧੀ ਆਰਡੀਨੈਸਾਂ ਨੂੰ ਰਾਸ਼ਟਰਪਤੀ ਵੱਲੋਂ ਪ੍ਰਵਾਨਗੀ ਦਿੱਤੇ ਜਾਣ ‘ਤੇ ਗਹਿਰੀ ਚਿੰਤਾ ਪ੍ਰਗਟ ਕੀਤੀ ਹੈ।ਉਨਾਂ ਕਿਹਾ ਭਾਰਤ ਸਰਕਾਰ ਨੇ ਆਪਣਾ ਹੱਠ ਪੁਗਾਉਂਦਿਆਂ ਕਿਸਾਨਾਂ ਤੇ ਪੰਜਾਬੀ ਭਾਸ਼ਾ ਵਿਰੋਧੀ ਬਿਲਾਂ ਨੂੰ ਰਾਸ਼ਟਰਪਤੀ ਤੋਂ ਪ੍ਰਵਾਨ ਕਰਵਾ ਕੇ ਕਾਨੂੰਨ ਬਣਾ ਦਿੱਤੇ ਹਨ।ਜੋ ਪੰਜਾਬ-ਹਰਿਆਣਾ ਦੇ ਕਿਸਾਨਾਂ ਲਈ ਬਹੁਤ ਮੰਦਭਾਗਾ ਤੇ ਅਫਸੋਸਨਾਕ ਹੈ।ਉਨਾਂ ਕਿਹਾ ਕਿ ਹੁਣ ਖੇਤੀ ਵੀ ਪ੍ਰਾਈਵੇਟ ਘਰਾਣਿਆਂ ਦੀ ਹੱਥਠੋਕਾ ਬਣ ਜਾਵੇਗੀ।ਸਰਕਾਰ ਨੇ ਖੇਤੀ ਯੁੱਗ ਦੇ ਇਤਿਹਾਸ ਵਿੱਚ ਕਾਲੇ ਕਾਨੂੰਨਾਂ ਦੀ ਘਾੜਤ ਘੜੀ ਹੈ, ਜੋ ਇਕ ਇਤਿਹਾਸਕ ਗਲਤੀ ਹੈ।
Check Also
ਡਾ. ਨਿੱਜਰ ਦੀ ਅਗਵਾਈ ਹੇਠ ਬਿਲਾਸ ਫਾਊਂਡੇਸ਼ਨ ਵੱਲੋਂ 30 ਅਗਸਤ ਨੂੰ ਲਗਾਇਆ ਜਾਵੇਗਾ ਮੁਫ਼ਤ ਮੈਗਾ ਮੈਡੀਕਲ ਕੈਂਪ
ਅੰਮ੍ਰਿਤਸਰ, 28 ਅਗਸਤ (ਸੁਖਬੀਰ ਸਿੰਘ) – ਵਿਧਾਨ ਸਭਾ ਹਲਕਾ ਅੰਮ੍ਰਿਤਸਰ ਦੱਖਣੀ ਦੇ ਵਿਧਾਇਕ ਡਾ. …
Punjab Post Daily Online Newspaper & Print Media