ਅੰਮ੍ਰਿਤਸਰ, 30 ਸਤੰਬਰ (ਸੁਖਬੀਰ ਸਿੰਘ) – ਡਾਕਟਰੀ ਸਿੱਖਿਆ ਤੇ ਖੋਜ ਮੰਤਰੀ ਓ.ਪੀ ਸੋਨੀ ਨੇ ਅੰਮ੍ਰਿਤਸਰ ਦੇ ਅੰਦਰੂਨੀ ਹਿੱਸੇ, ਜਿਥੇ ਕਿ ਸੀਵਰੇਜ਼ ਦੀ ਸਫ਼ਾਈ
ਦੀ ਵੱਡੀ ਸਮੱਸਿਆ ਹੈ, ਉਸ ਦਾ ਹੱਲ ਕਰਦੇ ਹੋਏ ਸੀਵਰੇਜ਼ ਦੀ ਸਫ਼ਾਈ ਲਈ ‘ਸੁਪਰ ਸੱਕਰ’ ਮਸ਼ੀਨ ਖਰੀਦਣ ਲਈ ਪੰਜਾਬ ਸਰਕਾਰ ਵਲੋਂ 50 ਲੱਖ ਰੁਪਏ ਦੀ ਸਹਾਇਤਾ ਰਾਸ਼ੀ ਨਗਰ ਨਿਗਮ ਨੂੰ ਦਿੱਤੀ।ਸੋਨੀ ਨੇ ਦੱਸਿਆ ਕਿ ਸ਼ਹਿਰ ਦੇ ਅੰਦਰੂਨੀ ਹਿੱਸੇ ਵਿੱਚ ਸਫ਼ਾਈ ਨਾ ਹੋਣ ਕਾਰਨ ਕਈ ਵਾਰ ਸੀਵਰੇਜ਼ ਬੰਦ ਹੋਣ ਦੀ ਸਮੱਸਿਆ ਆ ਜਾਂਦੀ ਹੈ।
ਮੇਅਰ ਕਰਮਜੀਤ ਸਿੰਘ ਰਿੰਟੂ ਨੇ ਇਸ ਸਹਾਇਤਾ ਲਈ ਸੋਨੀ ਦਾ ਧੰਨਵਾਦ ਕਰਦੇ ਕਿਹਾ ਕਿ ਭਾਵੇਂ ਉਹ ਸਮਾਰਟ ਸਿਟੀ ਤਹਿਤ ਸ਼ਹਿਰ ਦੇ ਵੱਡੇ ਕੰਮ ਕਰ ਰਹੇ ਹਾਂ, ਪਰ ਇਸ ਮਸ਼ੀਨ ਦੀ ਖਰੀਦ ਨਾਲ ਸਾਡੇ ਸੀਵਰੇਜ ਸਿਸਟਮ ਨੂੰ ਮਜ਼ਬੂਤੀ ਮਿਲੇਗੀ ਅਤੇ ਕਰਮਚਾਰੀਆਂ ਤੋਂ ਵਰਕ ਲੋਡ ਵੀ ਘੱਟ ਹੋਵੇਗਾ।
ਇਸ ਮੌਕੇ ਡਿਪਟੀ ਕਮਿਸ਼ਨਰ ਗੁਰਪ੍ਰੀਤ ਸਿੰਘ ਖਹਿਰਾ, ਪੁਲਿਸ ਕਮਿਸ਼ਨਰ ਡਾ. ਸੁਖਚੈਨ ਸਿੰਘ ਗਿੱਲ, ਨਿਗਮ ਕਮਿਸ਼ਨਰ ਸ੍ਰੀਮਤੀ ਕੋਮਲ ਮਿੱਤਲ, ਵਿਕਾਸ ਸੋਨੀ, ਗੁਰਦੇਵ ਸਿੰਘ ਦਾਰਾ, ਅਸ਼ਵਨੀ ਪੱਪੂ, ਧਰਮਵੀਰ ਸਰੀਨ ਅਤੇ ਹੋਰ ਪਤੰਵਤੇ ਵੀ ਹਾਜ਼ਰ ਸਨ।
Check Also
ਖਾਲਸਾ ਕਾਲਜ ਇੰਜੀਨੀਅਰਿੰਗ ਵਲੋਂ ਵਾਤਾਵਰਣ-ਅਨੁਕੂਲ ਗਰੀਨ ਦੀਵਾਲੀ ਮਨਾਈ ਗਈ
ਅੰਮ੍ਰਿਤਸਰ, 9 ਨਵੰਬਰ (ਸੁਖਬੀਰ ਸਿੰਘ ਖੁਰਮਣੀਆਂ) – ਖਾਲਸਾ ਕਾਲਜ ਆਫ਼ ਇੰਜੀਨੀਅਰਿੰਗ ਐਂਡ ਟੈਕਨਾਲੋਜੀ, ਰਣਜੀਤ ਐਵੀਨਿਊ …
Punjab Post Daily Online Newspaper & Print Media