Sunday, March 15, 2026

ਪਰਾਲੀ ਨੂੰ ਅੱਗ ਲਾਉਣ ਵਾਲੇ 15 ਕਿਸਾਨਾਂ ਦੇ ਕੀਤੇ ਚਲਾਨ – ਡਿਪਟੀ ਕਮਿਸ਼ਨਰ

55000 ਰੁਪਏ ਕੀਤਾ ਜੁਰਮਾਨਾ, 29 ਕਿਸਾਨਾਂ ਦੀ ਕੀਤੀ ਰੈਡ ਐਂਟਰੀ

ਅੰਮ੍ਰਿਤਸਰ, 30 ਸਤੰਬਰ (ਸੁਖਬੀਰ ਸਿੰਘ) – ਡਿਪਟੀ ਕਮਿਸ਼ਨਰ ਗੁਰਪ੍ਰੀਤ ਸਿੰਘ ਖਹਿਰਾ ਨੇ ਪ੍ਰਦੂਸ਼ਣ ਵਿਭਾਗ ਦੇ ਅਧਿਕਾਰੀਆਂ ਨਾਲ ਮੀਟਿੰਗ ਦੌਰਾਨ ਦੱਸਿਆ ਹੈ ਕਿ ਹੁਣ ਤੱਕ ਜਿਲੇ ਵਿੱਚ ਸੈਟੇਲਾਈਟ ਰਾਹੀਂ 318 ਥਾਵਾਂ ‘ਤੇ ਅੱਗ ਲਗਾਉੋਣ ਦੀਆਂ ਘਟਨਾਵਾਂ ਦਾ ਪਤਾ ਲੱਗਾ ਹੈ।ਜਿਸ ਉਪਰੰਤ ਪ੍ਰਦੂਸ਼ਣ ਵਿਭਾਗ ਦੇ ਅਧਿਕਾਰੀਆਂ ਵੱਲੋਂ 150 ਪਿੰਡਾਂ ਦਾ ਦੌਰਾ ਕੀਤਾ ਅਤੇ 54 ਥਾਵਾਂ ‘ਤੇ ਅੱਗ ਲੱਗਣ ਦੀਆਂ ਘਟਨਾਵਾਂ ਬਾਰੇ ਪਤਾ ਲੱਗਣ ‘ਤੇ 15 ਕਿਸਾਨਾਂ ਦੇ ਚਲਾਨ ਕਰਕੇ 55000 ਰੁਪਏ ਜੁਰਮਾਨਾ ਲਗਾਇਆ ਗਿਆ ਅਤੇ 39 ਕਿਸਾਨਾਂ ਦੇ ਚਲਾਨ ਕੀਤੇ ਜਾਣ ਦੀ ਕਾਰਵਾਈ ਕੀਤੀ ਜਾ ਰਹੀ ਹੈ।
                   ਡੀ.ਸੀ ਖਹਿਰਾ ਨੇ ਦੱਸਿਆ ਕਿ ਸਬੰਧਤ ਐਸ.ਡੀ.ਐਮ ਵੱਲੋਂ ਵੀ ਲਗਾਤਾਰ ਆਪਣੇ ਖੇਤਰਾਂ ਦਾ ਦੌਰਾ ਕਰਕੇ ਪਰਾਲੀ ਨੂੰ ਅੱਗ ਨਾ ਲਗਾਉਣ ਸਬੰਧੀ ਕਿਸਾਨਾਂ ਨੂੰ ਜਾਗਰੂਕ ਵੀ ਕੀਤਾ ਜਾ ਰਿਹਾ ਹੈ।ਉਨ੍ਹਾਂ ਨੇ ਪੁਲਿਸ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਬਿਨਾਂ ਐਸ.ਐਮ.ਐਸ ਵਾਲੀਆਂ ਕੰਬਾਇਨਾਂ ਤੁਰੰਤ ਬੰਦ ਕੀਤੀਆਂ ਜਾਣ।ਉਨ੍ਹਾਂ ਨੇ ਸਬੰਧਤ ਅਫਸਰਾਂ ਨੂੰ ਕਿਹਾ ਕਿ ਉਹ ਗੁੱਜਰਾਂ ਨਾਲ ਰਾਬਤਾ ਕਾਇਮ ਕਰਕੇ ਕਿਸਾਨਾਂ ਦੀ ਪਰਾਲੀ ਨੂੰ ਵੇਚਣ ਦੇ ਉਪਰਾਲੇ ਕੀਤੇ ਜਾਣ।
ਹਰਪਾਲ ਸਿੰਘ ਐਕਸੀਅਨ ਪ੍ਰਦੂਸ਼ਣ ਬੋਰਡ ਨੇ ਦੱਸਿਆ ਕਿ ਜਿੰਨਾਂ ਵੱਲੋਂ ਪਰਾਲੀ ਨੂੰ ਅੱਗ ਲਗਾਈ ਗਈ ਸੀ, ਉਨਾਂ 29 ਕਿਸਾਨਾਂ ਦੀ ਜ਼ਮੀਨ ਦੀ ਰੈਡ ਐਂਟਰੀ ਵੀ ਮਾਲ ਵਿਭਾਗ ਵੱਲੋਂ ਕੀਤੀ ਗਈ ਹੈ।
                   ਇਸ ਮੀਟਿੰਗ ਵਿੱਚ ਵਧੀਕ ਡਿਪਟੀ ਕਮਿਸ਼ਨਰ ਹਿੰਮਾਂਸ਼ੂ ਅਗਰਵਾਲ, ਐਸ.ਡੀ.ਐਮ ਵਿਕਾਸ ਹੀਰਾ, ਸ਼ਿਵਰਾਜ ਸਿੰਘ ਬੱਲ, ਮੈਡਮ ਅਲਕਾ ਕਾਲੀਆ ਅਤੇ ਦੀਪਕ ਭਾਟੀਆ, ਜਿਲ੍ਹਾ ਖੇਤੀਬਾੜੀ ਅਫਸਰ ਗੁਰਦੇਵ ਸਿੰਘ ਬੱਲ, ਜਿਲ੍ਹਾ ਖੁਰਾਕ ਤੇ ਸਿਵਲ ਸਪਲਾਈ ਅਫਸਰ ਮੈਡਮ ਜਸਜੀਤ ਕੋਰ, ਸੁਖਦੇਵ ਸਿੰਘ ਐਸ.ਡੀ.ਓ ਪ੍ਰਦੂਸ਼ਣ ਵਿਭਾਗ ਵੀ ਹਾਜ਼ਰ ਸਨ।

Check Also

ਡੀ.ਏ.ਵੀ ਪਬਲਿਕ ਸਕੂਲ ਵਿਖੇ ਲਿੰਗ ਸੰਵੇਦਨਸ਼ੀਲਤਾ ਵਰਕਸ਼ਾਪ ਦਾ ਆਯੋਜਨ

ਅੰਮ੍ਰਿਤਸਰ, 14 ਮਾਰਚ (ਜਗਦੀਪ ਸਿੰਘ) – ਆਰੀਆ ਰਤਨ ਡਾ. ਪੂਨਮ ਸੂਰੀ ਪਦਮ ਸ੍ਰੀ ਪੁਰਸਕਾਰ ਜੇਤੂ …