ਪਠਾਨਕੋਟ, 30 ਸਤੰਬਰ (ਪੰਜਾਬ ਪੋਸਟ ਬਿਊਰੋ) – ਆਨਲਾਈਨ ਸਿੱਖਿਆ, ਪੰਜਾਬ ਪ੍ਰਾਪਤੀ ਸਰਵੇਖਣ, ਅਧਿਆਪਕ ਸਤਿਕਾਰ ਪੰਦਰਵਾੜਾ ਵਰਗੀਆਂ
ਨਿਵੇਕਲੀਆਂ ਪਹਿਲਕਦਮੀਆਂ ਕਰਨ ਉਪਰੰਤ ਸਿੱਖਿਆ ਮੰਤਰੀ ਵਿਜੈ ਇੰਦਰ ਸਿੰਗਲਾ ਦੀ ਅਗਵਾਈ ਵਿੱਚ ਸਿੱਖਿਆ ਵਿਭਾਗ ਵਲੋਂ 28 ਸਤੰਬਰ ਤੋਂ 5 ਅਕਤੂਬਰ ਤੱਕ ‘ਬਡੀ ਗਰੁੱਪ ਹਫ਼ਤਾ’ ਮਨਾਉਣ ਦੀ ਨਿਵੇਕਲੀ ਪਹਿਲਕਦਮੀ ਕੀਤੀ ਗਈ ਹੈ।ਜਿਸ ਦਾ ਮਕਸਦ ਵਿਭਾਗ ਦੀਆਂ ਸਰਗਰਮੀਆਂ ਨੂੰ ਹੋਰ ਵਧੇਰੇ ਸੰਜ਼ੀਦਗੀ ਨਾਲ ਚਲਾਉਣਾ ਹੈ।ਇਨ੍ਹਾਂ ਸਬਦਾਂ ਦਾ ਪ੍ਰਗਟਾਵਾ ਜਿਲ੍ਹਾ ਸਿੱਖਿਆ ਅਫਸਰ ਸੈਕੰਡਰੀ ਸਿੱਖਿਆ ਜਗਜੀਤ ਸਿੰਘ ਅਤੇ ਜਿਲ੍ਹਾ ਸਿੱਖਿਆ ਅਫਸਰ ਐਲੀਮੈਂਟਰੀ ਸਿੱਖਿਆ ਬਲਦੇਵ ਰਾਜ ਨੇ ਸਕੂਲ ਮੁਖੀਆਂ ਨਾਲ ਆਨਲਾਈਨ ਮੀਟਿੰਗਾਂ ਦੌਰਾਨ ਕੀਤਾ।
ਉਨ੍ਹਾਂ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਸਕੱਤਰ ਸਕੂਲ ਸਿੱਖਿਆ ਕ੍ਰਿਸ਼ਨ ਕੁਮਾਰ ਦੀ ਦੇਖ-ਰੇਖ ‘ਚ ਬਡੀ ਹਫਤੇ ਦੌਰਾਨ ਇੱਕ ਜ਼ਿਲ੍ਹਾ ਸਿੱਖਿਆ ਅਫ਼ਸਰ ਦੂਜੇ ਜ਼ਿਲ੍ਹਾ ਸਿੱਖਿਆ ਅਫ਼ਸਰ ਦਾ ਬਡੀ, ਇੱਕ ਸਕੂਲ ਦਾ ਪ੍ਰਿੰਸੀਪਲਾਂ/ਮੁੱਖ ਅਧਿਆਪਕ ਦੂਜੇ ਸਕੂਲ ਦੇ ਪ੍ਰਿੰਸੀਪਲ ਜਾਂ ਮੁੱਖ ਅਧਿਆਪਕ ਦਾ ਬਡੀ ਹੋਵੇਗਾ।ਇਸੇ ਤਰ੍ਹਾਂ ਪ੍ਰਾਇਮਰੀ ਸਿੱਖਿਆ ਵਿੱਚ ਬਲਾਕ ਪ੍ਰਾਇਮਰੀ ਸਿੱਖਿਆ ਅਫ਼ਸਰ ਦੂਜੇ ਬਲਾਕ ਪ੍ਰਾਇਮਰੀ ਸਿੱਖਿਆ ਅਫ਼ਸਰ ਦਾ, ਇੱਕ ਸੀ.ਐਚ.ਟੀ/ਐਚ.ਟੀ ਦੂਜੇ ਸੀ.ਐਚ.ਟੀ/ਐਚ.ਟੀ ਦਾ ਬਡੀ ਹੋਵੇਗਾ।ਇਸੇ ਤਰ੍ਹਾਂ ਸਕੂਲਾਂ ਦੇ ਅਧਿਆਪਕ ਵੀ ਬਡੀ ਬਣਨਗੇ ਅਤੇ ਵਿਦਿਆਰਥੀ ਵੀ ਬਡੀ ਹੋਣਗੇ।ਉਨ੍ਹਾਂ ਦੱਸਿਆ ਕਿ ਪੰਜਾਬ ਦੇ ਸਰਕਾਰੀ ਸਕੂਲਾਂ ਵਿੱਚ ਪਿਛਲੇ ਤਿੰਨ ਸਾਲਾਂ ਤੋਂ ਗੁਣਾਤਮਿਕ ਸਿੱਖਿਆ ਦਿੱਤੀ ਜਾ ਰਹੀ ਹੈ।
ਉਪ ਜਿਲ੍ਹਾ ਸਿੱਖਿਆ ਅਫਸਰ ਸੈਕੰਡਰੀ ਸਿੱਖਿਆ ਰਾਜੇਸ਼ਵਰ ਸਲਾਰੀਆ ਅਤੇ ਉਪ ਜਿਲ੍ਹਾ ਸਿੱਖਿਆ ਅਫਸਰ ਐਲੀਮੈਂਟਰੀ ਸਿੱਖਿਆ ਰਮੇਸ਼ ਲਾਲ ਠਾਕੁਰ ਨੇ ਕਿਹਾ ਕਿ ਬਡੀ ਗਰੁੱਪ ਰਾਹੀਂ ਚੰਗੀਆਂ ਕਿਰਿਆਵਾਂ ਨੂੰ ਇਕ ਦੂਜੇ ਸਿੱਖਿਆ ਅਧਿਕਾਰੀਆਂ, ਸਕੂਲ ਮੁਖੀਆਂ ਅਤੇ ਅਧਿਆਪਕਾਂ ਨਾਲ ਸਾਂਝਾ ਕਰਕੇ ਹੋਰ ਵੀ ਬਿਹਤਰ ਨਤੀਜੇ ਲਏ ਜਾ ਸਕਦੇ ਹਨ।ਇਸ ਦੇ ਨਾਲ ਹੀ ਬੱਚਿਆਂ ਨੂੰ ਹੋਰ ਵਧੀਆ ਪੜ੍ਹਣ ਅਤੇ ਸੁੰਦਰ ਲਿਖਣ ਦੀ ਪ੍ਰੇਰਣਾ ਦੇਣ ਦੇ ਨਾਲ-ਨਾਲ ਕਮਜ਼ੋਰੀਆਂ ਨੂੰ ਦੂਰ ਕਰਨ ਲਈ ਇਹ ਬਡੀ ਹਫ਼ਤਾ ਬਹੁਤ ਹੀ ਮਹੱਤਵਪੂਰਨ ਭੂਮਿਕਾ ਨਿਭਾਵੇਗਾ।ਸਕੂਲ ਮੁਖੀਆਂ ਅਤੇ ਵਿਭਾਗ ਵਲੋਂ ਇਹਨਾਂ ਬਡੀ ਗਰੁੱਪਾਂ ਵਿੱਚ ਵਧੀਆ ਕਾਰਗੁਜਾਰੀ ਵਾਲੇ ਬਡੀਆਂ ਨੂੰ ਸਨਮਾਨਿਤ ਵੀ ਕੀਤਾ ਜਾਵੇਗਾ।
ਇਸ ਮੌਕੇ ਜਿਲ੍ਹਾ ਕੋਆਰਡੀਨੇਟਰ ‘ਪੜ੍ਹੋ ਪੰਜਾਬ ਪੜ੍ਹਾਓ ਪੰਜਾਬ’ ਵਨੀਤ ਮਹਾਜਨ, ਡੀ.ਐਮ ਸਾਇੰਸ ਸੰਜੀਵ ਸ਼ਰਮਾ, ਡੀ.ਐਮ ਅੰਗਰੇਜ਼ੀ ਸਮੀਰ ਸ਼ਰਮਾ, ਡੀ.ਐਮ ਗਣਿਤ ਅਮਿਤ ਵਸ਼ਿਸ਼ਟ, ਸਹਾਇਕ ਜਿਲ੍ਹਾ ਕੋਆਰਡੀਨੇਟਰ ਸਮਾਰਟ ਸਕੂਲ ਸੰਜੀਵ ਮਨੀ, ਜਿਲ੍ਹਾ ਕੋਆਰਡੀਨੇਟਰ ਐਮ.ਆਈ.ਐਸ ਮੁਨੀਸ਼ ਗੁਪਤਾ, ਜਿਲ੍ਹਾ ਕੋਆਰਡੀਨੇਟਰ ਮੀਡੀਆ ਸੈਲ ਬਲਕਾਰ ਅੱਤਰੀ ਆਦਿ ਹਾਜ਼ਰ ਸਨ।
Check Also
ਖੇਡਾਂ ਵਤਨ ਪੰਜਾਬ ਦੀਆਂ 2026- ਜਿਲ੍ਹਾ ਪੱਧਰੀ ਜੁਡੋ ਮੁਕਾਬਲਿਆਂ ਦੀ ਸ਼ੁਰੂਆਤ
ਅੰਮ੍ਰਿਤਸਰ, 02 ਅਕਤੂਬਰ (ਜਗਦੀਪ ਸਿੰਘ) – ਪੰਜਾਬ ਸਰਕਾਰ ਦੇ ਖੇਡ ਵਿਭਾਗ ਵੱਲੋਂ ਕਰਵਾਈਆਂ ਜਾ ਰਹੀਆਂ …
Punjab Post Daily Online Newspaper & Print Media