Sunday, May 31, 2026

ਸ਼੍ਰੋਮਣੀ ਕਮੇਟੀ ਮੁਲਾਜ਼ਮਾਂ ਦਾ ਸੇਵਾ ਮੁਕਤੀ ’ਤੇ ਕੀਤਾ ਸਨਮਾਨ

ਅੰਮ੍ਰਿਤਸਰ, 30 ਸਤੰਬਰ (ਗੁਰਪ੍ਰੀਤ ਸਿੰਘ) – ਸ਼੍ਰੋਮਣੀ ਕਮੇਟੀ ਮੁਲਾਜ਼ਮ ਸੁਖਦੇਵ ਸਿੰਘ ਬੱਬਰ ਗੁਰਦੁਆਰਾ ਇੰਸਪੈਕਟਰ ਨੂੰ ਸੇਵਾਮੁਕਤ ਹੋਣ ’ਤੇ ਵਿਦਾਇਗੀ ਦਿੱਤੀ ਗਈ।ਉਨਾਂ ਨੂੰ ਗੁਰੂ ਬਖ਼ਸ਼ਿਸ ਸਿਰੋਪਾਓ, ਸ੍ਰੀ ਸਾਹਿਬ ਅਤੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦਾ ਮਾਡਲ ਦੇ ਕੇ ਸਨਮਾਨਿਤ ਕੀਤਾ ਗਿਆ।ਸ਼੍ਰੋਮਣੀ ਕਮੇਟੀ ਦੇ ਸਕੱਤਰ ਮਹਿੰਦਰ ਸਿੰਘ ਆਹਲੀ ਨੇ ਸੁਖਦੇਵ ਸਿੰਘ ਬੱਬਰ ਦੀਆਂ ਲੰਮਾ ਸਮਾਂ ਨਿਭਾਈਆਂ ਸੇਵਾਵਾਂ ਦੀ ਸ਼ਲਾਘਾ ਕੀਤੀ ਅਤੇ ਉਸ ਦੇ ਚੰਗੇ ਭਵਿੱਖ ਦੀ ਕਾਮਨਾ ਕੀਤੀ।ਇਸੇ ਦੌਰਾਨ ਸਫ਼ਾਈ ਸੇਵਾਦਾਰ ਵਜੋਂ ਡਿਊਟੀ ਨਿਭਾਅ ਰਹੇ ਤੀਰਥ ਰਾਮ ਨੂੰ ਵੀ ਸੇਵਾ ਮੁਕਤ ਹੋਣ ’ਤੇ ਸਨਮਾਨਿਤ ਕੀਤਾ ਗਿਆ।ਇਸ ਸਮੇਂ ਸੁਖਦੇਵ ਸਿੰਘ ਭੂਰਾਕੋਹਨਾ, ਸ਼੍ਰੋਮਣੀ ਕਮੇਟੀ ਦੇ ਬੁਲਾਰੇ ਕੁਲਵਿੰਦਰ ਸਿੰਘ ਰਮਦਾਸ, ਵਧੀਕ ਸਕੱਤਰ ਪ੍ਰਤਾਪ ਸਿੰਘ, ਮੀਤ ਸਕੱਤਰ ਸੁਲੱਖਣ ਸਿੰਘ ਭੰਗਾਲੀ, ਸੁਪਰਡੈਂਟ ਮਲਕੀਤ ਸਿੰਘ ਬਹਿੜਵਾਲ, ਗੁਰਪ੍ਰੀਤ ਸਿੰਘ, ਇੰਚਾਰਜ਼ ਗੁਰਚਰਨ ਸਿੰਘ ਕੁਹਾਲਾ, ਸੁਪਰਵਾਈਜ਼ਰ ਹਰਪਾਲ ਸਿੰਘ, ਇੰਸਪੈਕਟਰ ਸਰਬਜੀਤ ਸਿੰਘ, ਹਰਭਗਵਾਨ ਸਿੰਘ, ਗੁਰਲਾਲ ਸਿੰਘ ਆਦਿ ਮੌਜੂਦ ਸਨ।
             ਇਸ ਤੋਂ ਇਲਾਵਾ ਸਵੈ-ਇੱਛਤ ਤੌਰ ’ਤੇ ਸੇਵਾਮੁਕਤੀ ਲੈ ਚੁੱਕੇ ਸ੍ਰੀ ਦਰਬਾਰ ਸਾਹਿਬ ਦੇ ਸੂਚਨਾ ਕੇਂਦਰ ਵਿਖੇ ਸੂਚਨਾ ਅਧਿਕਾਰੀ ਵਜੋਂ ਸੇਵਾ ਨਿਭਾਉਂਦੇ ਰਹੇ ਹਰਪ੍ਰੀਤ ਸਿੰਘ ਨੂੰ ਵੀ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਦੇ ਨਿੱਜੀ ਸਕੱਤਰ ਮਹਿੰਦਰ ਸਿੰਘ ਆਹਲੀ, ਸ੍ਰੀ ਦਰਬਾਰ ਸਾਹਿਬ ਦੇ ਮੈਨੇਜਰ ਮੁਖਤਾਰ ਸਿੰਘ ਨੇ ਗੁਰੂ ਬਖ਼ਸ਼ਿਸ ਸਿਰੋਪਾਓ, ਲੋਈ ਅਤੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੀ ਤਸਵੀਰ ਦੇ ਕੇ ਸਨਮਾਨਿਤ ਕੀਤਾ ਗਿਆ।
                ਇਸ ਮੌਕੇ ਐਡੀਸ਼ਨਲ ਮੈਨੇਜਰ ਇਕਬਾਲ ਸਿੰਘ ਮੁਖੀ, ਸੂਚਨਾ ਅਧਿਕਾਰੀ ਜਸਵਿੰਦਰ ਸਿੰਘ ਜੱਸੀ, ਮੀਤ ਮੈਨੇਜਰ ਨਿਸ਼ਾਨ ਸਿੰਘ, ਸੂਚਨਾ ਅਧਿਕਾਰੀ ਅੰਮ੍ਰਿਤਸਰ ਸਿੰਘ, ਸਰਬਜੀਤ ਸਿੰਘ ਤੇ ਜਤਿੰਦਰ ਸਿੰਘ ਆਦਿ ਮੌਜੂਦ ਸਨ।

Check Also

ਕਾਂਗਰਸ ਐਸ.ਸੀ ਬੋਰਡ ਦਾ ਵਾਈਸ ਚੇਅਰਮੈਨ ਬਣਨ ’ਤੇ ਜਸਵਿੰਦਰ ਸ਼ੇਰਗਿੱਲ ਦਾ ਦਿਨੇਸ਼ ਬੱਸੀ ਵੱਲੋਂ ਵਿਸ਼ੇਸ਼ ਸਨਮਾਨ

ਅੰਮ੍ਰਿਤਸਰ, 28 ਮਈ (ਸੁਖਬੀਰ ਸਿੰਘ) – ਸੀਨੀਅਰ ਕਾਂਗਰਸੀ ਆਗੂ ਅਤੇ ਇੰਪਰੂਵਮੈਂਟ ਟਰੱਸਟ ਦੇ ਸਾਬਕਾ ਚੇਅਰਮੈਨ …