ਅੰਮ੍ਰਿਤਸਰ, 30 ਸਤੰਬਰ (ਗੁਰਪ੍ਰੀਤ ਸਿੰਘ) – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਗੋਬਿੰਦ ਸਿੰਘ ਲੌਂਗੋਵਾਲ ਨੇ ਖਾਲਸਾ ਏਡ ਦੇ ਮੁਖੀ ਰਵੀ ਸਿੰਘ ਦੇ
ਜਲਦ ਸਿਹਤਯਾਬ ਹੋਣ ਦੀ ਅਰਦਾਸ ਕੀਤੀ ਹੈ।ਉਨ੍ਹਾਂ ਕਿਹਾ ਕਿ ਰਵੀ ਸਿੰਘ ਨੇ ਸਿੱਖ ਕੌਮ ਦੇ ਸੇਵਾ ਦੇ ਸਿਧਾਂਤ ਨੂੰ ਪੂਰੀ ਦੁਨੀਆਂ ਵਿੱਚ ਫੈਲਾਇਆ ਹੈ, ਜਿਸ ਨਾਲ ਸਿੱਖਾਂ ਦੀ ਹੋਂਦ ਹੋਰ ਵੀ ਨਿੱਖਰ ਕੇ ਸਾਹਮਣੇ ਆਈ।ਉਨਾਂ ਆਖਿਆ ਕਿ ਰਵੀ ਸਿੰਘ ਜਿਹੇ ਸਿੱਖ ਸਾਡਾ ਮਾਣ ਹਨ ਅਤੇ ਅਰਦਾਸ ਹੈ ਕਿ ਉਹ ਜਲਦ ਸਿਹਤਯਾਬ ਹੋਣ ਉਪਰੰਤ ਫਿਰ ਤੋਂ ਮਨੁੱਖਤਾ ਦੀ ਸੇਵਾ ਦਾ ਕਾਫਲਾ ਅੱਗੇ ਤੋਰਨ।
Check Also
ਖੇਡਾਂ ਵਤਨ ਪੰਜਾਬ ਦੀਆਂ 2026 ਅਧੀਨ ਜ਼ਿਲ੍ਹਾ ਪੱਧਰੀ ਖੇਡਾਂ ਦਾ ਚੌਥਾ ਦਿਨ
ਅੰਮ੍ਰਿਤਸਰ, 02 ਅਕਤੂਬਰ – (ਜਗਦੀਪ ਸਿੰਘ) – ਪੰਜਾਬ ਸਰਕਾਰ ਦੇ ਖੇਡ ਵਿਭਾਗ ਵੱਲੋਂ …
Punjab Post Daily Online Newspaper & Print Media