ਪਠਾਨਕੋਟ, 30 ਸਤੰਬਰ (ਪੰਜਾਬ ਪੋਸਟ ਬਿਊਰੋ) – ਕਰੋਨਾ ਮਹਾਂਮਾਰੀ ਦੇ ਚੱਲਦਿਆਂ ਹਰੇਕ ਵਿਅਕਤੀ ਇਸ ਤੋਂ ਪ੍ਰਭਾਵਿਤ ਹੋਇਆ ਹੈ ਅਤੇ ਆਉਣ ਵਾਲੇ ਦਿਨ੍ਹਾਂ
ਦੋਰਾਨ ਲੋਕਾਂ ਨੂੰ ਕਿਸੇ ਕਿਸਮ ਦੀ ਪ੍ਰੇਸ਼ਾਨੀ ਦਾ ਸਾਹਮਣਾ ਨਾ ਕਰਨਾ ਪਵੇ।ਇਸ ਨੂੰ ਧਿਆਨ ਵਿੱਚ ਰੱਖਦਿਆਂ ਅਮਿਤ ਵਿੱਜ ਵਿਧਾਇਕ ਹਲਕਾ ਪਠਾਨਕੋਟ ਨੇ ਪਠਾਨਕੋਟ ਦਾ ਵਾਟਰ ਪੱਧਰ ਚੈਕ ਕਰਨ ਅਤੇ ਆਉਣ ਵਾਲੇ ਦਿਨ੍ਹਾਂ ਵਿੱਚ ਹੋਰ ਬਿਮਾਰੀਆਂ ਨਾ ਫੈਲਣ ਇਸ ਲਈ ਕਰਵਾਈ ਜਾਣ ਵਾਲੀ ਫੋਗਿੰਗ ਸਬੰਧੀ ਵਿਸ਼ੇਸ ਮੀਟਿੰਗ ਨਗਰ ਨਿਗਮ ਪਠਾਨਕੋਟ ਵਿਖੇ ਆਯੋਜਿਤ ਕੀਤੀ।ਸੁਰਿੰਦਰ ਸਿੰਘ ਵਧੀਕ ਕਮਿਸ਼ਨਰ ਨਗਰ ਨਿਗਮ ਪਠਾਨਕੋਟ ਅਤੇ ਹੋਰ ਵਿਭਾਗੀ ਅਧਿਕਾਰੀ ਵੀ ਹਾਜ਼ਰ ਸਨ।
ਵਿਧਾਇਕ ਵਿੱਜ ਨੇ ਕਿਹਾ ਕਿ ਆਉਣ ਵਾਲੇ ਦਿਨ੍ਹਾਂ ਵਿੱਚ ਪਠਾਨਕੋਟ ਨਿਵਾਸੀਆਂ ਨੂੰ ਪੀਣ ਵਾਲੇ ਪਾਣੀ ਦੀ ਕਿੱਲਤ ਦਾ ਸਾਹਮਣਾ ਨਾ ਕਰਨਾ ਪਵੇ।ਇਸ ਲਈ ਨਗਰ ਨਿਗਮ ਨਾਲ ਰੀਵਿਊ ਕੀਤਾ ਗਿਆ ਹੈ ਕਿ ਹਰੇਕ ਵਾਰਡ ਦਾ ਵਾਟਰ ਪੱਧਰ ਚੈਕ ਕੀਤਾ ਜਾਵੇ ਤਾਂ ਜੋ ਜਿਨ੍ਹਾਂ ਵਾਰਡਾਂ ਵਿੱਚ ਪਾਣੀ ਦਾ ਪੱਧਰ ਹੇਠ ਜਾ ਰਿਹਾ ਹੈ।ਉਥੇ ਯੋਗ ਪ੍ਰਬੰਧ ਕਰਕੇ ਸਮੱਸਿਆ ਪੈਦਾ ਹੋਣ ਤੋਂ ਪਹਿਲਾ ਹੀ ਕੋਈ ਉਚਿੱਤ ਹੱਲ ਕੱਢਿਆ ਜਾ ਸਕੇ।
ਉਨ੍ਰਾਂ ਕਿਹਾ ਕਿ ਅਸੀਂ ਸਾਰੇ ਇਸ ਸਮੇਂ ਕਰੋਨਾ ਮਹਾਂਮਾਰੀ ਦੇ ਦੋਰ ਵਿੱਚੋਂ ਗੁਜ਼ਰ ਰਹੇ ਹਾਂ ਅਤੇ ਇਸ ਨਾਲ ਸਾਨੂੰ ਦੂਸਰੀਆਂ ਬੀਮਾਰੀਆਂ ਤੋਂ ਵੀ ਸਾਵਧਾਨ ਰਹਿਣਾ ਹੈ।ਉਨ੍ਹਾਂ ਕਿਹਾ ਕਿ ਇਸ ਦੇ ਲਈ ਆਉਣ ਵਾਲੇ ਦਿਨ੍ਹਾਂ ਵਿੱਚ ਪਠਾਨਕੋਟ ਅਤੇ ਨਾਲ ਲੱਗਦੇ ਖੇਤਰਾਂ ਵਿੱਚ ਫੋਗਿੰਗ ਕਰਵਾਉਣ ਲਈ ਪ੍ਰੋਗਰਾਮ ਉਲੀਕਿਆ ਗਿਆ ਹੈ।ਜਿਸ ਅਧੀਨ ਹਰੇਕ ਵਾਰਡ ਵਿੱਚ ਇੰਚਾਰਜ਼ ਲਗਾਏ ਗਏ ਹਨ ਟੀਮਾਂ ਵੀ ਬਣਾਈਆਂ ਗਈਆਂ ਹਨ।ਉਨ੍ਹਾਂ ਦੱਸਿਆ ਕਿ ਹਰੇਕ ਖੇਤਰ ਵਿੱਚ ਫੋਗਿੰਗ ਕਰਵਾਈ ਜਾਵੇਗੀ ਤਾਂ ਜੋ ਕੱਲ ਨੂੰ ਕਿਸੇ ਹੋਰ ਸਮੱਸਿਆ ਦਾ ਸਾਹਮਣਾ ਨਾ ਕਰਨਾ ਪਵੇ।
Check Also
ਡਾ. ਨਿੱਜਰ ਦੀ ਅਗਵਾਈ ਹੇਠ ਬਿਲਾਸ ਫਾਊਂਡੇਸ਼ਨ ਵੱਲੋਂ 30 ਅਗਸਤ ਨੂੰ ਲਗਾਇਆ ਜਾਵੇਗਾ ਮੁਫ਼ਤ ਮੈਗਾ ਮੈਡੀਕਲ ਕੈਂਪ
ਅੰਮ੍ਰਿਤਸਰ, 28 ਅਗਸਤ (ਸੁਖਬੀਰ ਸਿੰਘ) – ਵਿਧਾਨ ਸਭਾ ਹਲਕਾ ਅੰਮ੍ਰਿਤਸਰ ਦੱਖਣੀ ਦੇ ਵਿਧਾਇਕ ਡਾ. …
Punjab Post Daily Online Newspaper & Print Media