Tuesday, October 6, 2026

ਪੰਜਾਬ ਵਿੱਚ ਰਾਤ ਦਾ ਕਰਫਿਊ ਤੇ ਐਤਵਾਰ ਦਾ ਲਾਕਡਾਊਨ ਖਤਮ

ਅੰਮ੍ਰਿਤਸਰ, 1 ਅਕਤੂਬਰ (ਪੰਜਾਬ ਪੋਸਟ ਬਿਊਰੋ) – ਪੰਜਾਬ ਵਿੱਚ ਰਾਤ ਅਤੇ ਐਤਵਾਰ ਦਾ ਲਾਕਡਾਊਨ ਖਤਮ ਕਰ ਦਿੱਤਾ ਗਿਆ ਹੈ।ਵਰਚੁਅਲ ਮੀਟਿੰਗ ਤੋਂ

File Photo

ਬਾਅਦ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਅੱਜ ਇਸ ਸਬੰਧੀ ਐਲਾਨ ਕੀਤਾ ਹੈ।ਉਨਾਂ ਦੱਸਿਆ ਕਿ ਕੋਰੋਨਾ ਕੇਸਾਂ ਅਤੇ ਕੋਰੋਨਾ ਬਿਮਾਰੀ ਨਾਲ ਹੋ ਰਹੀਆਂ ਮੌਤਾਂ ਦੀ ਗਿਣਤੀ ‘ਚ ਆਈ ਕਮੀ ਦੇ ਮੱਦੇਨਜ਼ਰ ਇਹ ਫੈਸਲਾ ਕੀਤਾ ਗਿਆ ਹੈ।ਮੁੱਖ ਮੰਤਰੀ ਨੇ ਇਸ ਸਬੰਧੀ ਡੀ.ਜੀ.ਪੀ ਪੰਜਾਬ ਨੂੰ ਕੋਰੋਨਾ ਹਦਾਇਤਾਂ ਸਬੰਧੀ ਆਦੇਸ਼ ਜਾਰੀ ਕੀਤੇ ਹਨ।ਉਨਾਂ ਨੇ ਮਾਸਕ ਅਤੇ ਹੋਰ ਸਾਵਧਾਨੀਆਂ ਯਕੀਨੀ ਬਣਾਉਣ ਲਈ ਵੀ ਕਿਹਾ ਹੈ।ਸੂਚਨਾ ਅਨੁਸਾਰ ਝੋਨੇ ਦੀ ਖਰੀਦ ਤੇ ਆ ਰਹੇ ਤਿਓਹਾਰਾਂ ਦੇ ਮੱਦੇਨਜ਼ਰ ਇਹ ਐਲਾਨ ਕੀਤਾ ਗਿਆ ਹੈ।ਪੰਜਾਬ ਸਰਕਾਰ ਦੇ ਇਸ ਫੇਸਲੇ ਨਾਲ ਦੁਕਾਨਦਾਰਾਂ ਨੂੰ ਵੱਡੀ ਰਾਹਤ ਅਤੇ ਕਾਰੋਬਾਰ ਨੂੰ ਹੁੰਗਾਰਾ ਮਿਲੇਗਾ।

Check Also

ਖੇਡਾਂ ਵਤਨ ਪੰਜਾਬ ਦੀਆਂ 2026- ਜਿਲ੍ਹਾ ਪੱਧਰੀ ਜੁਡੋ ਮੁਕਾਬਲਿਆਂ ਦੀ ਸ਼ੁਰੂਆਤ

ਅੰਮ੍ਰਿਤਸਰ, 02 ਅਕਤੂਬਰ (ਜਗਦੀਪ ਸਿੰਘ) – ਪੰਜਾਬ ਸਰਕਾਰ ਦੇ ਖੇਡ ਵਿਭਾਗ ਵੱਲੋਂ ਕਰਵਾਈਆਂ ਜਾ ਰਹੀਆਂ …