ਅੰਮ੍ਰਿਤਸਰ, 1 ਅਕਤੂਬਰ (ਜਗਦੀਪ ਸਿੰਘ) – ਪੰਜਾਬ ਦੇ ਰਾਜਪਾਲ ਸ੍ਰੀ ਵੀ.ਪੀ ਸਿੰਘ ਬਦਨੌਰ ਵੱਲੋਂ ਮਨੁੱਖਤਾ ਦੀ ਭਲਾਈ ਲਈ ਨਿਰੰਤਰ ਕਾਰਜਸ਼ੀਲ ਸਰਬੱਤ ਦਾ ਭਲਾ ਚੈਰੀਟੇਬਲ ਟਰੱਸਟ (ਰਜਿ:) ਦੇ ਮੁੱਖੀ ਡਾ. ਐਸ.ਪੀ ਸਿੰਘ ਓਬਰਾਏ ਨੂੰ `ਪੰਜਾਬ ਜੇਲ੍ਹ ਵਿਕਾਸ ਬੋਰਡ` ਦਾ ਗ਼ੈਰਸਰਕਾਰੀ ਮੈਂਬਰ ਨਿਯੁੱਕਤ ਕੀਤਾ ਗਿਆ ਹੈ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਟਰੱਸਟ ਦੇ ਬੁਲਾਰੇ ਨੇ ਦੱਸਿਆ ਕਿ ਡਾ. ਓਬਰਾਏ ਦੀ ਇਹ ਨਿਯੁੱਕਤੀ ਤੁਰੰਤ ਪ੍ਰਭਾਵ ਨਾਲ ਲਾਗੂ ਕੀਤੀ ਗਈ ਹੈ ਅਤੇ ਇਸ ਸਬੰਧੀ ਨੋਟੀਫਿਕੇਸ਼ਨ ਪੰਜਾਬ ਸਰਕਾਰ ਦੇ ਵਧੀਕ ਮੁੱਖ ਸਕੱਤਰ ਆਰ. ਵੈਂਕਟਰਤਨਮ (ਆਈ.ਏ.ਐਸ) ਵੱਲੋਂ ਜਾਰੀ ਕਰ ਦਿੱਤਾ ਗਿਆ ਹੈ।
ਜਿਕਰਯੋਗ ਹੈ ਕਿ ਉਘੇ ਸਮਾਜ ਸੇਵਕ ਡਾ. ਐਸ.ਪੀ ਸਿੰਘ ਓਬਰਾਏ ਵੱਲੋਂ ਪੰਜਾਬ ਦੀਆਂ ਸਮੁੱਚੀਆਂ ਜੇਲ੍ਹਾਂ ‘ਚ ਕੈਦੀਆਂ ਦੀ ਬੇਹਤਰੀ ਲਈ ਵੱਡੇ ਆਰ.ਓ ਸਿਸਟਮ, ਕੰਪਿਊਟਰ ਸੈਂਟਰ, ਸਿਲਾਈ ਸੈਂਟਰ, ਲਾਇਬ੍ਰੇਰੀਆਂ, ਮਹਿਲਾ ਕੈਦੀਆਂ ਦੇ ਛੋਟੇ ਬੱਚਿਆਂ ਦੀ ਸਾਂਭ ਸੰਭਾਲ ਲਈ ਕਰੱਚ ਖੋਲ੍ਹਣ ਤੋਂ ਇਲਾਵਾ ਵੱਖ-ਵੱਖ ਸਮਿਆਂ ‘ਤੇ ਕੈਦੀਆਂ ਦੀ ਸਿਹਤ ਸੁਰੱਖਿਆ ਲਈ ਵੱਡੀ ਗਿਣਤੀ `ਚ ਮੈਡੀਕਲ ਕੈਂਪ ਲਾ ਕੇ ਵੱਡੀ ਮਾਤਰਾ `ਚ ਆਪ੍ਰੇਸ਼ਨ ਕਰਵਾਉਣ ਦੇ ਨਾਲ-ਨਾਲ ਦਵਾਈਆਂ ਤੇ ਐਨਕਾਂ ਆਦਿ ਵੰਡਣ ਤੋਂ ਇਲਾਵਾ ਹਰ ਜੇਲ੍ਹ ਅੰਦਰ ਆਟਾ ਗੁੰਨ੍ਹਣ ਵਾਲੀਆਂ ਮਸ਼ੀਨਾਂ ਆਦਿ ਵੀ ਦਿੱਤੀਆਂ ਗਈਆਂ ਹਨ।
Check Also
ਸਿੱਖਿਆ ਵਿਭਾਗ ਵਲੋਂ ਜ਼ੋਨ ਕਰਮਪੁਰਾ ਪੱਧਰੀ ਖੇਡ ਮੁਕਾਬਲਿਆਂ ਦੀ ਸ਼ੁਰੂਆਤ
ਅੰਮ੍ਰਿਤਸਰ, 25 ਜੁਲਾਈ (ਸੁਖਬੀਰ ਸਿੰਘ) – ਪੰਜਾਬ ਸਰਕਾਰ ਵਲੋਂ ਰਾਜ ਨੂੰ ‘ਰੰਗਲਾ ਪੰਜਾਬ’ ਬਣਾਉਣ ਅਤੇ …