ਜਿਲਾ ਅੰਮ੍ਰਿਤਸਰ ‘ਚ ਕੁੱਲ ਐਕਟਿਵ ਕੇਸ 1287, ਕੋਰੋਨਾ ਤੋਂ ਮੁਕਤ ਹੋਏ 204 ਵਿਅਕਤੀ ਪਰਤੇ ਘਰਾਂ ਨੂੰ
ਅੰਮ੍ਰਿਤਸਰ, 1 ਅਕਤੂਬਰ (ਸੁਖਬੀਰ ਸਿੰਘ) – ਜਿਲਾ ਅੰਮ੍ਰਿਤਸਰ ਵਿੱਚ ਅੱਜ 156 ਲੋਕਾਂ ਦੀ ਮੈਡੀਕਲ ਰਿਪੋਰਟ ਕਰੋਨਾ ਪਾਜ਼ਟਿਵ ਆਈ ਹੈ ਅਤੇ 204 ਲੋਕ ਸਿਹਤਯਾਬ ਹੋ ਕੇ ਆਪਣੇ ਘਰਾਂ ਨੂੰ ਪਰਤੇ ਹਨ।ਹੁਣ ਤੱਕ ਕੁੱਲ 8473 ਵਿਅਕਤੀ ਕਰੋਨਾ ਤੋਂ ਮੁਕਤ ਹੋ ਗਏ ਹਨ।ਇਹ ਜਾਣਕਾਰੀ ਦਿੰਦਿਆਂ ਨੋਡਲ ਅਫ਼ਸਰ ਡਾ. ਮਦਨ ਮੋਹਨ ਨੇ ਦੱਸਿਆ ਕਿ ਇਸ ਸਮੇਂ ਜਿਲੇ ਵਿੱਚ 1287 ਐਕਟਿਵ ਕੇਸ ਹਨ।ਹੁਣ ਤੱਕ 377 ਲੋਕਾਂ ਦੀ ਕਰੋਨਾ ਪਾਜ਼ਟਿਵ ਹੋਣ ਨਾਲ ਮੋਤ ਹੋ ਚੁੱਕੀ ਹੈ।ਉਨਾਂ ਦੱਸਿਆ ਕਿ ਅੱਜ 9 ਵਿਅਕਤੀਆਂ ਦੀ ਕਰੋਨਾ ਨਾਲ ਮੋਤ ਹੋਈ ਹੈ।
ਉਨਾਂ ਲੋਕਾਂ ਨੂੰ ਜਾਗਰੂਕ ਕਰਦਿਆਂ ਕਿਹਾ ਕਿ ਪੰਜਾਬ ਸਰਕਾਰ ਵਲੋਂ ਚਲਾਏ ਜਾ ਰਹੇ ਮਿਸ਼ਨ ਫਤਿਹ ਅਧੀਨ ਦਿੱਤੀਆਂ ਜਾ ਰਹੀਆਂ ਹਦਾਇਤਾਂ ਦੀ ਪਾਲਣਾ ਕੀਤੀ ਜਾਵੇ ਤਾਂ ਜੋ ਐਕਟਿਵ ਕੇਸਾਂ ਦੇ ਗ੍ਰਾਫ ਵਿੱਚ ਗਿਰਾਵਟ ਆ ਸਕੇ।ਸਾਵਧਾਨੀਆਂ ਦਾ ਧਿਆਨ ਰੱਖਣਾ ਜਰੂਰੀ ਹੈ ਤਾਂ ਹੀ ਅਸੀਂ ਕਰੋਨਾ ਵਾਇਰਸ ਨੂੰ ਹਰਾ ਕੇ ਜਿੱਤ ਪ੍ਰਾਪਤ ਕਰ ਸਕਦੇ ਹਾਂ।ਨੋਡਲ ਅਫ਼ਸਰ ਨੇ ਕਿਹਾ ਕਿ ਕੋਰੋਨਾ ਦੇ ਲੱਛਣ ਤੇਜ਼ ਬੁਖ਼ਾਰ, ਖਾਂਸੀ, ਜੁਕਾਮ ਅਤੇ ਸਾਹ ਦੀ ਤਕਲੀਫ ਆਦਿ ਮਹਿਸੂਸ ਹੋਣ ‘ਤੇ ਜੇਕਰ ਸਮੇਂ ਸਿਰ ਟੈਸਟ ਕਰਵਾ ਕੇ ਡਾਕਟਰ ਕੋਲੋਂ ਦਵਾਈ ਲੈ ਕੇ ਆਪਣੇ ਆਪ ਨੂੰ ਘਰ ਵਿੱਚ ਇਕਾਂਤਵਾਸ ਕਰ ਲਿਆ ਜਾਵੇ ਤਾਂ ਪਰਿਵਾਰ ਦੀ ਜਾਨ ਬਚ ਸਕਦੀ ਹੈ।