ਅੰਮ੍ਰਿਤਸਰ, 2 ਅਕਤੂਬਰ (ਸੁਖਬੀਰ ਸਿੰਘ) – ਸਮਾਜਿਕ ਸੁਰੱਖਿਆ ਅਤੇ ਇਸਤਰੀ ਤੇ ਬਾਲ ਵਿਕਾਸ ਵਿਭਾਗ ਵਲੋਂ ਮਹਿਲਾ ਤੇ ਬਾਲ ਵਿਕਾਸ ਮੰਤਰਾਲਾ ਭਾਰਤ ਸਰਕਾਰ ਅਤੇ ਸਬੰਧਤ ਵਿਭਾਗ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਮਨਾਏ ਜਾ ਰਹੇ ਪੋਸ਼ਣ ਮਾਹ ਨੇ ਜਨ ਅੰਦੋਲਨ ਦਾ ਰੂਪ ਧਾਰ ਲਿਆ ਹੈ।ਇਸ ਤਹਿਤ ਜ਼ਿਲੇ ‘ਚ ਸਮੂਹ ਪਿੰਡਾਂ ਵਿੱਚ ਬਾਲ ਵਿਕਾਸ ਪ੍ਰਾਜੈਕਟ ਅਫਸਰਾਂ ਤੇ ਆਂਗਨਵਾੜੀ ਵਰਕਰਾਂ ਵਲੋ ਘਰ-ਘਰ ਜਾ ਕੇ ਬੱਚਿਆਂ ਨੂੰ ਸਹੀ ਖੁਰਾਕ ਰਾਹੀ ਤੰਦਰੁਸਤ ਕਰਨਾ ਅਤੇ ਮਾਵਾਂ ਨੂੰ ਚੰਗੀ ਖੁਰਾਕ ਦੇ ਕੇ ਖੂਨ ਦੀ ਕਮੀ ਨੂੰ ਦੂਰ ਕਰਨ ਬਾਰੇ ਜਾਣਕਾਰੀ ਦਿੱਤੀ ਜਾ ਰਹੀ ਹੈ।
ਇਸ ਸਬੰਧੀ ਜ਼ਿਲਾ ਪ੍ਰੋਗਰਾਮ ਅਫਸਰ ਮਨਜਿੰਦਰ ਸਿੰਘ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਅੱਜ ਆਂਗਨਵਾੜੀ ਵਰਕਰਾਂ ਵੱਲੋਂ ਡੇਰਾ ਬਾਬਾ ਆਸ਼ਾ ਜੀ, ਮਹਿਤਾਬ ਕੋਟ ਬਲਾਕ ਰਈਆ ਵਿਖੇ ਰਹਿ ਰਹੇ 20 ਤੋਂ ਵੱਧ ਪਰਿਵਾਰਾਂ ਨੂੰ ਪੋਸ਼ਣ ਮਾਹ ਸਬੰਧੀ ਜਾਣਕਾਰੀ ਮੁਹੱਈਆ ਕਰਵਾਈ ਗਈ ਅਤੇ ਡੇਰੇ ਵਿੱਚ ਕਿਚਨ ਗਾਰਡਨ ਲਈ ਮੁਫਤ ਕਿੱਟਾਂ ਵੀ ਵੰਡੀਆਂ ਗਈਆਂ।ਉਨਾਂ ਦੱਸਿਆ ਕਿ ਬਾਲ ਵਿਕਾਸ ਤੇ ਪ੍ਰਾਜੈਕਟ ਅਫਸਰ ਮੈਡਮ ਖੁਸ਼ਮੀਤ ਕੌਰ ਵਲੋਂ ਡੇਰੇ ਵਿੱਚ ਨਿਊਟਰੀ ਗਾਰਡਨ ਵੀ ਲਗਾਇਆ ਗਿਆ।
ਜ਼ਿਲਾ ਪ੍ਰੋਗਰਾਮ ਅਫ਼ਸਰ ਮਨਜਿੰਦਰ ਸਿੰਘ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਹਰ ਸਾਲ ਸਤੰਬਰ ਮਹੀਨੇ ਮਨਾਏ ਜਾਂਦੇ ਪੋਸ਼ਣ ਮਾਹ ਤਹਿਤ ਇਸ ਵਾਰ ਵਿਭਾਗ ਵਲੋਂ ਕੁਪੋਸ਼ਿਤ ਬੱਚਿਆਂ ਦੀ ਪਹਿਚਾਣ ਕਰ ਕੇ ਉਨਾਂ ਨੂੰ ਹਰ ਤਰਾਂ ਦਾ ਮੈਡੀਕਲ ਇਲਾਜ ਅਤੇ ਖ਼ੁਰਾਕ ਰਾਹੀਂ ਤੰਦਰੁਸਤ ਕਰਨਾ ਮੁੱਖ ਟੀਚਾ ਰੱਖਿਆ ਗਿਆ ਹੈ।
Check Also
ਖਾਲਸਾ ਕਾਲਜ ਗਵਰਨਿੰਗ ਕੌਂਸਲ ਅਧੀਨ ਵਿੱਦਿਅਕ ਸੰਸਥਾਵਾਂ ਨੇ ਅੰਤਰਰਾਸ਼ਟਰੀ ਯੋਗਾ ਦਿਵਸ ਮਨਾਇਆ
ਅੰਮਿ੍ਤਸਰ, 23 ਜੂਨ (ਸੁਖਬੀਰ ਸਿੰਘ ਖੁਰਮਣੀਆਂ) – ਖਾਲਸਾ ਕਾਲਜ ਗਵਰਨਿੰਗ ਕੌਂਸਲ ਅਧੀਨ ਚੱਲ ਰਹੀਆਂ ਖ਼ਾਲਸਾ …
Punjab Post Daily Online Newspaper & Print Media