Thursday, September 19, 2024

ਪਿੰਡ ਲੋਹਾਖੇੜਾ ਦਾ ਫ਼ੌਜੀ ਜਵਾਨ ਕਰਨੈਲ ਸਿੰਘ ਜੰਮੂ ਕਸ਼ਮੀਰ ਬੰਬ ਧਮਾਕੇ ‘ਚ ਸ਼ਹੀਦ

ਸੰਗਰੂਰ, 2 ਅਕਤੂਬਰ (ਜਗਸੀਰ ਲੌਂਗੋਵਾਲ) – ਇਥੋਂ ਨੇੜਲੇ ਪਿੰਡ ਲੋਹਾਖੇੜਾ ਦੇ ਜ਼ੰਮਪਲ ਅਤੇ ਜੰਮੂ ਕਸ਼ਮੀਰ ਵਿਖੇ ਡਿਊਟੀ ਨਿਭਾਅ ਰਹੇ ਫ਼ੌਜੀ ਜਵਾਨ ਕਰਨੈਲ ਸਿੰਘ ਦੇ ਬੰਬ ਧਮਾਕੇ `ਚ ਸ਼ਹੀਦ ਹੋ ਜਾਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ।ਇਸ ਸਬੰਧੀ ਜਾਣਕਾਰੀ ਦਿੰਦਿਆਂ ਪਿੰਡ ਦੇ ਸਰਪੰਚ ਜਗਸੀਰ ਸਿੰਘ ਜੱਗੀ ਨੇ ਦੱਸਿਆ ਕਿ ਫ਼ੌਜ ਦੇ ਅਧਿਕਾਰੀਆਂ ਵਲੋਂ ਮੋਬਾਇਲ ਫੋਨ ਰਾਹੀਂ ਇਹ ਦੁਖਦਾਈ ਜਾਣਕਾਰੀ ਦਿੱਤੀ ਗਈ।ਫ਼ੌਜੀ ਜਵਾਨ ਕਰਨੈਲ ਸਿੰਘ ਦੇ ਸ਼ਹੀਦ ਹੋ ਜਾਣ ਦੀ ਖ਼ਬਰ ਜਿਵੇਂ ਹੀ ਇਲਾਕੇ ਅੰਦਰ ਫੈਲੀ ਤਾਂ ਸਮੁੱਚਾ ਮਾਹੌਲ ਗਮਗੀਨ ਹੋ ਗਿਆ।ਜੰਮੂ ਕਸ਼ਮੀਰ ਵਿਖੇ ਅੱਤਵਾਦੀਆਂ ਵਲੋਂ ਕੀਤੀ ਗਈ ਬੰਬਾਰੀ ਦੌਰਾਨ ਸ਼ਹੀਦ ਹੋਏ ਫੌਜੀ ਕਰਨੈਲ ਸਿੰਘ ਸਿੰਘ ਦਾ ਕਰੀਬ ਦੋ ਸਾਲ ਪਹਿਲਾਂ ਹੀ ਵਿਆਹ ਹੋਇਆ ਸੀ।ਉਸ ਦਾ ਇਕ ਪੁੱਤਰ ਵੀ ਹੈ।ਤਿੰਨ ਭੈਣਾਂ ਅਤੇ ਦੋ ਭਰਾਵਾਂ `ਚੋਂ ਸਭ ਤੋਂ ਛੋਟੇ ਪੁੱਤਰ ਕਰਨੈਲ ਸਿੰਘ ਦੇ ਸ਼ਹੀਦ ਹੋਣ ਬਾਰੇ ਜਦੋਂ ਉਸ ਦੇ ਪਿਤਾ ਭੂਰਾ ਸਿੰਘ, ਮਾਤਾ ਅਮਰਜੀਤ ਕੌਰ ਨੂੰ ਪਤਾ ਲੱਗਾ ਤਾਂ ਪੂਰਾ ਪਰਿਵਾਰ ਭੁੱਬਾਂ ਮਾਰ ਰੋਇਆ। ਬਚਪਨ ਤੋਂ ਹੀ ਫ਼ੌਜੀ ਅਫ਼ਸਰ ਬਣਨ ਦੀ ਰੀਝ ਰੱਖਣ ਵਾਲੇ ਸ਼ਹੀਦ ਫ਼ੌਜੀ ਕਰਨੈਲ ਸਿੰਘ ਦੀ ਮ੍ਰਿਤਕ ਦੇਹ ਦਾ ਅੰਤਿਮ ਸੰਸਕਾਰ ਪਿੰਡ ਲੋਹਖੇੜਾ ਦੇ ਸ਼ਮਸ਼ਾਨਘਾਟ `ਚ ਕੀਤਾ ਜਾਵੇਗਾ।

Check Also

ਅਕੈਡਮਿਕ ਵਰਲਡ ਸਕੂਲ ਵਿਖੇ ਸ੍ਰੀ ਗਣੇਸ਼ ਉਤਸਵ ਮਨਾਇਆ

ਸੰਗਰੂਰ, 19 ਸਤੰਬਰ (ਜਗਸੀਰ ਲੌਂਗੋਵਾਲ) – ਅਕੈਡਮਿਕ ਵਰਲਡ ਸਕੂਲ ਖੋਖਰ ਵਿਖੇ ਸ਼੍ਰੀ ਗਣੇਸ਼ ਉਤਸਵ ਸ਼ਰਧਾ …