ਕੋਵਿਡ ਨਾਲ ਨਿਪਟਣਾ ਰਹੇਗੀ ਪ੍ਰਾਥਮਿਕਤਾ
ਕਪੂਰਥਲਾ, 2 ਅਕਤੂਬਰ (ਪੰਜਾਬ ਪੋਸਟ ਬਿਊਰੋ) – ਸਿਹਤ ਤੇ ਪਰਿਵਾਰ ਭਲਾਈ ਵਿਭਾਗ ਦੇ ਨਿਰਦੇਸ਼ਾਂ ਅਨੁਸਾਰ ਸਿਵਲ ਸਰਜਨ ਦਫਤਰ ਕਪੂਰਥਲਾ ਵਿਖੇ ਡਾ.
ਸੁਰਿੰਦਰ ਕੁਮਾਰ ਨੇ ਬਤੌਰ ਸਿਵਲ ਸਰਜਨ ਕਪੂਰਥਲਾ ਦਾ ਅਹੁੱਦਾ ਸੰਭਾਲ ਲਿਆ ਹੈ।
ਅਹੁੱਦਾ ਸੰਭਾਲਣ ਮੌਕੇ ਸਿਹਤ ਵਿਭਾਗ ਦੇ ਉਚ ਅਧਿਕਾਰੀਆਂ ਤੇ ਕਰਮਚਾਰੀਆਂ ਵਲੋਂ ਫੁੱਲਾਂ ਦਾ ਗੁਲਦਸਤਾ ਭੇਂਟ ਕਰ ਉਨ੍ਹਾਂ ਦਾ ਸੁਆਗਤ ਕੀਤਾ ਗਿਆ।ਜਿਕਰਯੋਗ ਹੈ ਕਿ ਡਾ. ਸੁਰਿੰਦਰ ਕੁਮਾਰ ਇਸ ਤੋਂ ਪਹਿਲਾਂ ਸਿਵਲ ਸਰਜਨ ਦਫਤਰ ਜਲੰਧਰ ਵਿਖੇ ਜਿਲਾ ਪਰਿਵਾਰ ਭਲਾਈ ਅਫਸਰ ਦੇ ਤੌਰ ਤੇ ਤੈਨਾਤ ਸਨ ਤੇ ਜਿਲਾ ਕਪੂਰਥਲਾ ਵਿਚ ਵੀ ਉਨ੍ਹਾਂ ਵਲੋਂ 12-07-2017 ਤੋਂ 17-10-2018 ਵਿਚ ਬਤੌਰ ਜਿਲਾ ਪਰਿਵਾਰ ਭਲਾਈ ਅਫਸਰ ਆਪਣੀਆਂ ਸੇਵਾਵਾਂ ਨਿਭਾਈਆਂ ਜਾ ਚੁੱਕੀਆਂ ਹਨ।
ਨਵਨਿਯੁਕਤ ਸਿਵਲ ਸਰਜਨ ਡਾ. ਸੁਰਿੰਦਰ ਕੁਮਾਰ ਨੇ ਇਸ ਮੌਕੇ ਕਿਹਾ ਕਿ ਸਰਕਾਰ ਤੇ ਵਿਭਾਗ ਨੇ ਜਿਸ ਵਿਸ਼ਵਾਸ ਨਾਲ ਉਨ੍ਹਾਂ ਨੂੰ ਜੋ ਜਿੰਮੇਵਾਰੀ ਸੌਂਪੀ ਹੈ ਉਹ ਉਸ ਨੂੰ ਪੂਰੀ ਤਨਦੇਹੀ ਨਾਲ ਨਿਭਾਉਣਗੇ।ਉਨ੍ਹਾਂ ਕਿਹਾ ਕਿ ਕੋਵਿਡ ਦਾ ਦੌਰ ਪੂਰੇ ਵਿਸ਼ਵ ਲਈ ਮੰਦਭਾਗਾ ਹੈ ਤੇ ਇਸ ਬਚਾਅ ਜ਼ਰੂਰੀ ਹੈ ਨਾਲ ਹੀ ਉਨ੍ਹਾਂ ਕਿਹਾ ਕਿ ਜ਼ਿਲ੍ਹੇ ਵਿਚ ਕੋਰੋਨਾ ਮਹਾਂਮਾਰੀ ਨੂੰ ਰੋਕਣਾ, ਬਚਾਅ ਤੇ ਕੋਵਿਡ ਕਾਰਨ ਹੋਣ ਵਾਲੀਆਂ ਮੌਤਾਂ ਨੂੰ ਘਟਾਉਣਾ ਉਨ੍ਹਾਂ ਦੀ ਪਹਿਲ ਰਹੇਗੀ।ਉਨ੍ਹਾਂ ਵਲੋਂ ਜਿਲਾ ਪ੍ਰੋਗਰਾਮ ਅਫਸਰਾਂ ਨਾਲ ਮੀਟਿੰਗ ਕਰਕੇ ਕੋਵਿਡ ਸੰਬੰਧੀ ਜਿਲੇ ਵਿੱਚ ਚੱਲ ਰਹੀਆਂ ਗਤੀਵਿਧੀਆਂ ਬਾਰੇ ਵੀ ਜਾਣਕਾਰੀ ਲਈ ਗਈ।ਇਸ ਤੋਂ ਇਲਾਵਾ ਉਨ੍ਹਾਂ ਕਿਹਾ ਗਿਆ ਕਿ ਸਰਕਾਰ ਵਲੋਂ ਜਨਹਿਤ ਵਿੱਚ ਦਿੱਤੀਆਂ ਗਈਆਂ ਸਿਹਤ ਸਹੂਲਤਾਂ ਨੂੰ ਜਿਲੇ ਵਿੱਚ ਹੋਰ ਵਧੀਆ ਢੰਗ ਨਾਲ ਲਾਗੂ ਕੀਤਾ ਜਾਏਗਾ ਤੇ ਆਮ ਜਨਤਾ ਨੂੰ ਸਿਹਤ ਸੇਵਾਵਾਂ ਵਿੱਚ ਕੋਈ ਕਮੀ ਨਹੀਂ ਆਉਣ ਦਿੱਤੀ ਜਾਏਗੀ।ਉਨ੍ਹਾਂ ਲੋਕਾਂ ਨੂੰ ਵੀ ਅਪੀਲ ਕੀਤੀ ਹੈ ਕਿ ਉਹ ਇਸ ਮਹਾਂਮਾਰੀ ਨੂੰ ਜਿਲੇ ਵਿਚ ਹੋਰ ਪੈਰ ਪਸਾਰਣ ਤੋਂ ਰੋਕਣ ਵਿਚ ਸਿਹਤ ਵਿਭਾਗ ਦਾ ਸਹਿਯੋਗ ਕਰਨ।
ਇਸ ਮੌਕੇ ਤੇ ਸਹਾਇਕ ਸਿਵਲ ਸਰਜਨ ਡਾ. ਰਮੇਸ਼ ਕੁਮਾਰੀ ਬੰਗਾ, ਜਿਲਾ ਪਰਿਵਾਰ ਭਲਾਈ ਅਫਸਰ ਡਾ. ਰਾਜ ਕਰਨੀ, ਡਿਪਟੀ ਮੈਡੀਕਲ ਕਮਿਸ਼ਨਰ ਡਾ. ਸਾਰਿਕਾ ਦੁੱਗਲ, ਜਿਲਾ ਡੈਂਟਲ ਹੈਲਥ ਅਫਸਰ ਡਾ. ਸੁਰਿੰਦਰ ਮੱਲ, ਜਿਲਾ ਸਿਹਤ ਅਫਸਰ ਡਾ. ਜਿਲਾ ਟੀਕਾਕਰਨ ਅਫਸਰ ਡਾ. ਆਸ਼ਾ ਮਾਂਗਟ, ਡਾ. ਹਰਬੰਸ ਐਸ.ਐਮ.ਓ ਡਾ. ਰਮਨ ਸ਼ਰਮਾ ਐਸ.ਐਮ.ਓ, ਡਾ. ਟੀ.ਪੀ ਸਿੰਘ ਏ.ਐਚ.ਓ, ਅਸਿਸਟੈਂਟ ਫੂਡ ਕਮਿਸ਼ਨਰ ਡਾ. ਹਰਜੋਤ ਸਿੰਘ ਯੋਗਰਾਜ, ਦੀਪਕ ਬਪੋਰੀਆ, ਰਜਿੰਦਰ ਅਟਵਾਲ, ਰਿਤੂਰਾਜ ਨੀਰਜ, ਇੰਦਰਜੀਤ ਭੁੱਲਰ, ਸੰਜੀਵ, ਵਿਨੋਦ ਤੇ ਹੋਰ ਹਾਜ਼ਰ ਸਨ।
Punjab Post Daily Online Newspaper & Print Media