ਕਪੂਰਥਲਾ, 2 ਅਕਤੂਬਰ (ਪੰਜਾਬ ਪੋਸਟ ਬਿਊਰੋ) – ਪੇਂਡੂ ਖੇਤਰ ਦੇ ਬੇਰੋਜ਼ਗਾਰ ਨੌਜਵਾਨ ਲੜਕੇ ਲੜਕੀਆਂ ਨੂੰ ਕਿੱਤਾ ਮੁੱਖੀ ਸਿਖਲਾਈ ਦੇਣ ਲਈ ਪੰਜਾਬ ਨੈਸ਼ਨਲ
ਬੈਂਕ ਵਲੋਂ ਜਿਲ੍ਹਾ ਕਪੂਰਥਲਾ ਵਿਖੇ ਰੂਰਲ ਸੈਲਫ ਇੰਪਲਾਈਮੈਂਟ ਟ੍ਰੇਨਿੰਗ ਇੰਸਟੀਚਿਊਟ ਵਲੋਂ ਫਾਸਟ ਫੂਡ ਸਟਾਲ ਉਦਮੀ ਕੋਰਸ ਕਰਵਾਇਆ ਗਿਆ।ਕੋਰਸ ਪੂਰਾ ਹੋਣ ਉਪਰੰਤ ਟ੍ਰੇਨਿੰਗ ਪੂਰੀ ਕਰ ਚੁਕੇ ਸਿੱਖਿਆਰਥੀਆਂ ਨੂੰ ਪ੍ਰਮਾਣ ਪੱਤਰ ਵੰਡੇ ਗਏ।ਪ੍ਰੋਗਰਾਮ ਵਿੱਚ ਰਾਕੇਸ਼ ਵਰਮਾ ਡੀ.ਡੀ.ਐਮ ਨਬਾਰਡ ਕਪੂਰਥਲਾ ਮੁੱਖ ਮਹਿਮਾਨ ਵਜੋਂ ਸ਼ਾਮਿਲ ਹੋਏ।ਉਨ੍ਹਾਂ ਨੇ ਸਫਲਤਾਪੂਰਵਕ ਟ੍ਰ੍ਰੇਨਿੰਗ ਪ੍ਰਾਪਤ ਕਰਨ ਵਾਲੇ ਸਿਖਿਆਰਥੀਆਂ ਨੂੰ ਵਧਾਈ ਦਿੱਤੀ ਅਤੇ ਜੀਵਨ ਵਿੱਚ ਸਫਲ ਹੋਣ ਵਾਸਤੇ ਸ਼ੁਭ ਕਾਮਨਾਵਾਂ ਦਿੱਤੀਆਂ।
ਸੰਸਥਾ ਦੇ ਡਾਇਰੈਕਟਰ ਲਾਭ ਕੁਮਾਰ ਗੋਇਲ ਨੇ ਟ੍ਰੇਨਿੰਗ ਪ੍ਰਾਪਤ ਕਰ ਚੁੱਕੇ ਸਿਖਿਆਰਥੀਆਂ ਨੂੰ ਵਧਾਈ ਦਿੰਦਿਆਂ ਉਨ੍ਹਾਂ ਨੂੰ ਜੀਵਨ ਵਿੱਚ ਸਫਲ ਹੋਣ ਲਈ ਅਗਾਂਹਵਧੂ ਸੋਚ ਰੱਖਣ ਲਈ ਪ੍ਰੇਰਿਤ ਕੀਤਾ ਅਤੇ ਜੀਵਨ ਵਿੱਚ ਅੱਗੇ ਵਧਣ ਲਈੇ ਟੀਚਾ ਮਿੱਥਣ ਵਾਸਤੇ ਕਿਹਾ।
ਉਹਨਾਂ ਨੇ ਦਸਿਆ ਕਿ ਸੰਸਥਾ ਵਿੱਚ ਵੱਖ-ਵੱਖ ਕਿਤਿਆਂ ਬਾਰੇ ਮੁਫਤ ਸਿੱਖਲਾਈ ਦਿੱਤੀ ਜਾਂਦੀ ਹੈ ਅਤੇ ਸਿਖਿਆਰਥੀਆਂ ਦੇ ਖਾਣ ਪੀਣ ਦਾ ਪ੍ਰੰਬਧ ਵੀ ਮੁਫਤ ਕੀਤਾ ਜਾਂਦਾ ਹੈ।ਕੋਰਸ ਪੂਰਾ ਕਰਨ ਉਪਰੰਤ ਲੋੜਵੰਦ ਸਿਖਿਆਰਥੀਆਂ ਨੂੰ ਆਪਣਾ ਰੋਜ਼ਗਾਰ ਸ਼ੁਰੂ ਕਰਨ ਵਾਸਤੇ ਬੈਂਕਾਂ ਵਲੋਂ ਕਰਜ਼ਾ ਪ੍ਰਾਪਤ ਕਰਨ ਵਿੱਚ ਮਦਦ ਵੀ ਕੀਤੀ ਜਾਂਦੀ ਹੈ।ਇਸ ਮੌਕੇ ਤੇ ਮਿਸ ਪ੍ਰਿਆ, ਮਿਸ ਜੋਤੀ ਲੋਟੀਆ ਵੀ ਹਾਜ਼ਰ ਸਨ।
Check Also
ਸੰਸਦ ਵਿੱਚ ਉਠਿਆ ਕੈਂਸਰ ਦਾ ਗੰਭੀਰ ਮੁੱਦਾ: ਐਮ.ਪੀ ਔਜਲਾ ਨੇ ਤੁੰਗ ਢਾਬ ਡਰੇਨ ਨੂੰ ਦੱਸਿਆ ਵੱਡਾ ਕਾਰਨ
ਅੰਮ੍ਰਿਤਸਰ, 3 ਅਪ੍ਰੈਲ (ਜਗਦੀਪ ਸਿੰਘ) – ਸੰਸਦ ਮੈਂਬਰ ਗੁਰਜੀਤ ਸਿੰਘ ਔਜਲਾ ਨੇ ਸੰਸਦ ਵਿੱਚ ਪੰਜਾਬ …
Punjab Post Daily Online Newspaper & Print Media