Thursday, August 20, 2026

134 ਲੋਕਾਂ ਦੀ ਅੱਜ ਰਿਪੋਰਟ ਆਈ ਕਰੋਨਾ ਪਾਜ਼ਟਿਵ, 7 ਵਿਅਕਤੀਆਂ ਦੀ ਕਰੋਨਾ ਨਾਲ ਹੋਈ ਮੌਤ

ਕੋਰੋਨਾ ਤੋਂ ਮੁਕਤ 256 ਵਿਅਕਤੀ ਪਰਤੇ ਘਰਾਂ ਨੂੰ, ਜਿਲ੍ਹਾ ਅੰਮ੍ਰਿਤਸਰ ‘ਚ ਕੁੱਲ ਐਕਟਿਵ ਕੇਸ 1158

ਅੰਮ੍ਰਿਤਸਰ, 2 ਅਕਤੂਬਰ (ਸੁਖਬੀਰ ਸਿੰਘ) – ਜਿਲਾ ਅੰਮ੍ਰਿਤਸਰ ਵਿੱਚ ਅੱਜ 134 ਲੋਕਾਂ ਦੀ ਮੈਡੀਕਲ ਰਿਪੋਰਟ ਕਰੋਨਾ ਪਾਜ਼ਟਿਵ ਆਈ ਹੈ ਅਤੇ 256 ਲੋਕ ਸਿਹਤਯਾਬ ਹੋ ਕੇ ਆਪਣੇ ਘਰਾਂ ਨੂੰ ਪਰਤੇ ਹਨ ਅਤੇ ਹੁਣ ਤੱਕ ਕੁੱਲ 8729 ਵਿਅਕਤੀ ਕਰੋਨਾ ਤੋਂ ਮੁਕਤ ਹੋ ਗਏ ਹਨ।ਇਸ ਸਬੰਧੀ ਜਾਣਕਾਰੀ ਦਿੰਦਿਆਂ ਨੋਡਲ ਅਫ਼ਸਰ ਡਾ. ਮਦਨ ਮੋਹਨ ਨੇ ਦੱਸਿਆ ਕਿ ਇਸ ਸਮੇਂ ਜਿਲੇ ਵਿੱਚ 1158 ਐਕਟਿਵ ਕੇਸ ਹਨ।384 ਲੋਕਾਂ ਦੀ ਕਰੋਨਾ ਪਾਜ਼ਟਿਵ ਹੋਣ ਨਾਲ ਮੋਤ ਹੋ ਚੁੱਕੀ ਹੈ।ਉੁਨਾਂ ਦੱਸਿਆ ਕਿ ਅੱਜ 7 ਵਿਅਕਤੀਆਂ ਦੀ ਕਰੋਨਾ ਨਾਲ ਮੋਤ ਹੋਈ ਹੈ।
                    ਉਨਾਂ ਲੋਕਾਂ ਨੂੰ ਜਾਗਰੁਕ ਕਰਦਿਆਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਚਲਾਏ ਜਾ ਰਹੇ ਮਿਸ਼ਨ ਫਤਿਹ ਅਧੀਨ ਦਿੱਤੀਆਂ ਜਾ ਰਹੀਆਂ ਹਦਾਇਤਾਂ ਦੀ ਪਾਲਣਾ ਕੀਤੀ ਜਾਵੇ ਤਾਂ ਜੋ ਐਕਟਿਵ ਕੇਸਾਂ ਦਾ ਗ੍ਰਾਫ ਹੇਠਾਂ ਆ ਸਕੇ।ਨੋਡਲ ਅਫ਼ਸਰ ਨੇ ਦੱਸਿਆ ਕਿ ਤਜ਼ ਬੁਖ਼ਾਰ, ਖਾਂਸੀ, ਜੁਕਾਮ ਅਤੇ ਸਾਹ ਦੀ ਤਕਲੀਫ ਕੋਰੋਨਾ ਦੇ ਲੱਛਣ ਹਨ।ਜੇਕਰ ਸਮੇਂ ਸਿਰ ਟੈਸਟ ਕਰਵਾ ਕੇ ਡਾਕਟਰ ਕੋਲੋਂ ਦਵਾਈ ਲੈ ਕੇ ਆਪਣੇ ਆਪ ਨੂੰ ਘਰ ਵਿੱਚ ਇਕਾਂਤਵਾਸ ਕਰ ਲ਼ਿਆ ਜਾਵੇ ਤਾਂ ਕੋਰੋਨਾ ਬਿਮਾਰੀ ਬਚਿਆ ਜਾ ਸਕਦਾ ਹੈ।

Check Also

ਸਰਬੱਤ ਦਾ ਭਲਾ ਟਰੱਸਟ ਵੱਲੋਂ ਸਿਵਲ ਹਸਪਤਾਲ ਵਿਖੇ ਮੁਫ਼ਤ ਡਾਇਲਸਿਸ ਕਿੱਟਾਂ ਭੇਂਟ

ਵਿਧਾਇਕ ਡਾ. ਇੰਦਰਬੀਰ ਸਿੰਘ ਨਿੱਝਰ ਨੇ ਹਸਪਤਾਲ ਪ੍ਰਬੰਧਨ ਨੂੰ ਸੌਂਪੀਆਂ ੪੮ ਕਿੱਟਾਂ ਅੰਮ੍ਰਿਤਸਰ, 19 ਅਗਸਤ …