Sunday, April 5, 2026

ਉਘੇ ਖੇਡ ਪ੍ਰਮੋਟਰ ਤੇ ਸਮਾਜ ਸੇਵੀ ਡਾ. ਐਲ.ਐਸ ਰਾਜਨ ਨੂੰ ਸਦਮਾ, ਮਾਤਾ ਦਾ ਦਿਹਾਂਤ

ਅੰਮ੍ਰਿਤਸਰ, 3 ਅਕਤੂਬਰ (ਸੰਧੂ) – ਉਘੇ ਖੇਡ ਪ੍ਰਮੋਟਰ, ਸਮਾਜ ਸੇਵੀ, ਵਿੱਦਿਅਕ ਤੇ ਸਿਹਤ ਖੇਤਰ ਦੀ ਜਾਣੀ-ਪਛਾਣੀ ਸ਼ਖਸ਼ੀਅਤ ਡਾ. ਐਲ.ਐਸ ਰਾਜਨ ਨੂੰ ਉਸ ਵੇਲੇ ਗਹਿਰਾ ਸਦਮਾ ਪੁੱਜਾ, ਜਦੋਂ ਉਨ੍ਹਾਂ ਦੀ ਮਾਤਾ ਹਰਜੀਤ ਕੌਰ (72) ਇਸ ਫਾਨੀ ਸੰਸਾਰ ਤੋਂ ਕੂਚ ਕਰ ਗਏ।ਮਾਤਾ ਹਰਜੀਤ ਕੌਰ ਬੀਤੇ ਕੁੱਝ ਸਮੇਂ ਤੋਂ ਬੀਮਾਰ ਚੱਲੇ ਆ ਰਹੇ ਸਨ।ਇਸ ਦੁੱਖ ਦੀ ਘੜੀ ਕਈ ਰਾਜਨੀਤਿਕ, ਸਮਾਜ ਸੇਵੀ, ਧਾਰਮਿਕ, ਸਿਹਤ/ਵਿੱਦਿਅਕ ਯੂਨੀਅਨਾਂ ਤੇ ਖੇਡ ਸੰਸਥਾਵਾਂ ਦੇ ਅਹੁੱਦੇਦਾਰਾਂ ਤੇ ਮੈਂਬਰਾਂ ਵੱਲੋਂ ਦੁੱਖ ਦਾ ਇਜ਼ਹਾਰ ਕੀਤਾ ਗਿਆ ਹੈ।ਸਵ. ਮਾਤਾ ਹਰਜੀਤ ਕੌਰ ਦਾ ਅੰਤਿਮ ਸੰਸਕਾਰ ਉਨ੍ਹਾਂ ਦੇ ਜੱਦੀ ਪਿੰਡ ਬਾਸਰਕੇ ਗਿੱਲਾਂ ਦੇ ਸ਼ਮਸ਼ਾਨ ਘਾਟ ਵਿਖੇ ਕਰ ਦਿੱਤਾ ਗਿਆ।ਕੋਰੋਨਾ ਵਾਇਰਸ ਦੇ ਕਾਰਨ ਨੇੜਲੇ ਪਰਿਵਾਰਿਕ ਮੈਂਬਰਾਂ ਤੋਂ ਇਲਾਵਾ ਹੌਲੀ ਸਿਟੀ ਵਿਮੈਨ ਵੈਲਫੇਅਰ ਸੁਸਾਇਟੀ, ਪੰਜਾਬ ਸਟੇਟ ਮਾਸਟਰਸ ਵੈਟਰਨ ਪਲੇਅਰਜ਼ ਟੀਮ, ਸਿਹਤ/ਵਿੱਦਿਅਕ ਯੂਨੀਅਨਾਂ, ਜੁਡੀਸ਼ੀਅਲ ਕੌਂਸਲ, ਫਰਸਟ ਫਲਾਇੰਗ ਇੰਮੀਗਰੇਸ਼ਨ, ਜੀ.ਐਨ.ਡੀ.ਯੂ.ਐਨ.ਟੀ ਐਸੋਸੀਏਸ਼ਨ ਦੇ ਅਹੁੱਦੇਦਾਰਾਂ ਤੇ ਇਲਾਕੇ ਦੇ ਮੋਹਤਬਾਰ ਸਸਕਾਰ ਸਮੇਂ ਮੌਜੂਦ ਸਨ।ਉਨ੍ਹਾਂ ਦੀ ਚਿਖਾ ਨੂੰ ਅਗਨੀ ਉਨ੍ਹਾਂ ਦੇ ਬੇਟੇ ਡਾ. ਐਲ.ਐਸ ਰਾਜਨ ਦੇ ਵੱਲੋਂ ਦਿੱਤੀ ਗਈ।
                 ਹੌਲੀ ਸਿਟੀ ਵੂਮੈਨ ਵੈਲਫੇਅਰ ਸੁਸਾਇਟੀ ਦੀ ਸੂਬਾਈ ਚੇਅਰਪਰਸਨ ਮੈਡਮ ਹਰਪਵਨਪ੍ਰੀਤ ਕੌਰ ਸੰਧੂ ਨੇ ਦੱਸਿਆ ਕਿ ਸਵ. ਮਾਤਾ ਹਰਜੀਤ ਕੌਰ ਨਮਿੱਤ ਪਾਠ ਦੇ ਭੋਗ 8 ਅਕਤੂਬਰ ਦਿਨ ਵੀਰਵਾਰ ਨੂੰ ਉਨ੍ਹਾਂ ਦੇ ਗ੍ਰਹਿ ਪਿੰਡ ਬਾਸਰਕੇ ਗਿੱਲਾਂ ਬਾਬਾ ਬੁੱਢਾ ਸਾਹਿਬ ਰੋਡ ਜਿਲਾ ਅੰਮ੍ਰਿਤਸਰ ਵਿਖੇ 12 ਵਜੇ ਪਾਉਣ ਉਪਰੰਤ ਅੰਤਿਮ ਅਰਦਾਸ ਤੇ ਸ਼ਰਧਾਜ਼ਲੀ ਸਮਰੋਹ ਦੁਪਿਹਰ 1 ਤੋਂ 2 ਵਜੇ ਤੱਕ ਆਯੋਜਿਤ ਕੀਤਾ ਜਾਵੇਗਾ।

Check Also

ਐਨ.ਡੀ.ਡੀ.ਬੀ ਦੇ ਚੇਅਰਮੈਨ ਡਾ. ਮਨੇਸ਼ ਸ਼ਾਹ ਵਲੋਂ ਵੇਰਕਾ ਮਿਲਕ ਪਲਾਂਟ ਦਾ ਦੌਰਾ

ਅੰਮ੍ਰਿਤਸਰ, 4 ਅਪ੍ਰੈਲ (ਸੁਖਬੀਰ ਸਿੰਘ) – ਨੈਸ਼ਨਲ ਡੇਅਰੀ ਡਿਵੈਲਪਮੈਂਟ ਬੋਰਡ (ਐਨ.ਡੀ.ਡੀ.ਬੀ) ਦੇ ਚੇਅਰਮੈਨ ਡਾ. ਮਨੇਸ਼ …