ਧੂਰੀ, 3 ਅਕਤੂਬਰ (ਪ੍ਰਵੀਨ ਗਰਗ) – ਕੇਂਦਰੀ ਵਾਲਮੀਕਿ ਸਭਾ, ਡਾ. ਬੀ.ਆਰ ਅੰਬੇਡਕਰ ਐਜੂਕੇਸ਼ਨ ਅਤੇ ਗੁਰੂ ਰਵਿਦਾਸ ਧਰਮ ਪ੍ਰਚਾਰ ਕਮੇਟੀ ਵੱਲੇ ਸਾਂਝੇ ਤੌਰ
ਤੇ ਸ਼ਹਿਰ ਦੇ ਅੰਬੇਡਕਰ ਚੌਂਕ ਤੋਂ ਲੈ ਕੇ ਕੱਕੜਵਾਲ ਚੌਂਕ ਤੱਕ ਰੋਸ ਮਾਰਚ ਕਰਦਿਆਂ ਕੱਕੜਵਾਲ ਚੌਂਕ ਵਿਖੇ ਮੋਦੀ ਅਤੇ ਯੋਗੀ ਸਰਕਾਰ ਦਾ ਪੁਤਲਾ ਸਾੜਦਿਆਂ ਕਿਹਾ ਕਿ ਭਾਜਪਾ ਦੇ ਰਾਜ ਵਿੱਚ ਦਲਿਤਾਂ ਤੇ ਅੱਤਿਆਚਾਰ ਵੱਧ ਰਹੇ ਹਨ।
ਸਭਾ ਦੇ ਸੂਬਾਈ ਸੀਨੀਅਰ ਮੀਤ ਪ੍ਰਧਾਨ ਮੁਨੀਸ਼ ਵੈਦ ਨੇ ਦੇਸ਼ ਦੀ ਭਾਜਪਾ ਅਤੇ ਯੂ.ਪੀ ਦੀ ਯੋਗੀ ਸਰਕਾਰ ਦੇ ਦਲਿਤ ਵਿਰੋਧੀ ਵਤੀਰੇ ਦੀ ਨਿੰਦਾ ਕਰਦਿਆਂ ਕਿਹਾ ਕਿ ਦਲਿਤ ਲੜਕੀ ਨਾਲ ਹੋਏ ਗੈਂਗ ਰੇਪ ਸੰਬੰਧੀ ਕੇਸ ਦਰਜ਼ ਕਰਨ ਦੇ ਮਾਮਲੇ `ਚ ਸਰਕਾਰ ਤੇ ਪ੍ਰਸ਼ਾਸਨ ਵੱਲੋਂ ਕੀਤੀ ਗਈ ਦੇਰੀ ਨਾਲ ਯੋਗੀ ਸਰਕਾਰ ਦਾ ਦਲਿਤ ਵਿਰੋਧੀ ਚਿਹਰਾ ਬੇਨਕਾਬ ਹੋਇਆ ਹੈ।ਉਨਾਂ ਕਿਹਾ ਕਿ ਗੈਂਗ ਰੇਪ ਦਾ ਸ਼ਿਕਾਰ ਦਲਿਤ ਲੜਕੀ ਦੀ ਮੌਤ ਤੋਂ ਬਾਅਦ ਪੁਲੀਸ ਵੱਲੋਂ ਪਰਿਵਾਰ ਦੀ ਗੈਰਮੌਜੂਦਗੀ ਵਿਚ ਉਸ ਦਾ ਸਸਕਾਰ ਕੀਤੇ ਜਾਣ ਤੋਂ ਸਪੱਸ਼ਟ ਹੁੰਦਾ ਹੈ ਕਿ ਯੂ.ਪੀ ਸਰਕਾਰ ਤੇ ਪ੍ਰਸ਼ਾਸਨ ਦੋਸ਼ੀਆਂ ਨਾਲ ਮਿਲਿਆ ਹੋਇਆ ਹੈ।ਉਨਾਂ ਗੈਂਗ ਰੇਪ ਦੇ ਦੋਸ਼ੀਆਂ ਨੂੰ ਫਾਂਸੀ ਦੀ ਸਜਾ ਦੇਣ ਦੀ ਮੰਗ ਕਰਦਿਆਂ ਕਿਹਾ ਕਿ ਦਲਿਤਾਂ `ਤੇ ਅੱਤਿਆਚਾਰ ਬਰਦਾਸ਼ਤ ਨਹੀਂ ਕੀਤਾ ਜਾਵੇਗਾ।ਉਨਾਂ ਗੈਂਗ ਰੇਪ ਸੰਬੰਧੀ ਕੇਸ ਦਰਜ਼ ਕਰਨ `ਚ ਦੇਰੀ ਕਰਨ ਵਾਲੇ ਪੁਲੀਸ ਮੁਲਾਜਮਾਂ, ਪ੍ਰਸ਼ਾਸਨਿਕ ਅਧਿਕਾਰੀਆਂ ਅਤੇ ਸਿਆਸੀ ਪੁਸ਼ਤ ਪੁਨੈਹੀ ਕਰਨ ਵਾਲਿਆਂ ਖਿਲਾਫ਼ ਕਾਰਵਾਈ ਦੀ ਮੰਗ ਕਰਦਿਆਂ ਕਿਹਾ ਕਿ ਜੇਕਰ ਪੀੜਤ ਪਰਿਵਾਰ ਨੂੰ ਇਨਸਾਫ ਨਾ ਦਿੱਤਾ ਗਿਆ ਤਾਂ ਦਲਿਤ ਸਮਾਜ ਹਮਖਿਆਲ ਜਥੇਬੰਦੀਆਂ ਦੇ ਸਹਿਯੋਗ ਨਾਲ ਸੰਘਰਸ਼ ਵਿੱਢਣ ਲਈ ਮਜਬੂਰ ਹੋਵੇਗਾ।
ਇਸ ਮੌਕੇ ਰਾਕੇਸ਼ ਕੁਮਾਰ ਕੇਸ਼ੂ, ਸੁਰਿੰਦਰ ਕੁਮਾਰ ਪ੍ਰਧਾਨ, ਰਾਜਿੰਦਰ ਵੈਦ, ਕਾਲਾ ਰਾਮ, ਸੁਨੀਲ ਕੁਮਾਰ, ਸੁਰੇਸ਼ ਕੁਮਾਰ, ਤਰਸੇਮ ਰਿੰਕੂ, ਪਾਲਾ ਰਾਮ, ਰਵੀ ਕੁਮਾਰ ਅਤੇ ਮਹਾਂਵੀਰ ਸਿੰਘ ਆਦਿ ਵੀ ਹਾਜਰ ਸਨ।
Check Also
ਤੇਲ ਬੀਜ਼ ਫ਼ਸਲਾਂ ਨੂੰ ਉਤਸ਼ਾਹਿਤ ਕਰਨ ਲਈ ਆਇਲ ਐਕਸਟਰੈਕਸ਼ਨ ਯੂਨਿਟਾਂ ‘ਤੇ 33 ਫ਼ੀਸਦੀ ਸਬਸਿਡੀ – ਡਾ. ਦੋਸਾਂਝ
ਅੰਮ੍ਰਿਤਸਰ, 10 ਅਗਸਤ (ਸੁਖਬੀਰ ਸਿੰਘ) – ਮੁੱਖ ਖੇਤੀਬਾੜੀ ਅਫ਼ਸਰ ਅੰਮ੍ਰਿਤਸਰ ਡਾ. ਅਮਰਜੀਤ ਸਿੰਘ ਦੋਸਾਂਝ ਨੇ …
Punjab Post Daily Online Newspaper & Print Media