ਅੰਮ੍ਰਿਤਸਰ, 4 ਅਕਤੂਬਰ (ਸੁਖਬੀਰ ਸਿੰਘ) – ਯੂ.ਪੀ ਦੇ ਹਾਥਰਸ ਵਿਖੇ ਦਲਿਤ ਲੜਕੀ ਨਾਲ ਹੋਏ ਗੈਂਗਰੇਪ ਤੋਂ ਬਾਅਦ ਲੜਕੀ ਨੂੰ ਮੌਤ ਦੇ ਘਾਟ ਉਤਾਰਣ ਤੋਂ
ਉਪਰੰਤ ਉਸ ਦਾ ਸੰਸਕਾਰ ਕਰ ਦਿੱਤਾ ਗਿਆ।ਇਸ ਬਾਰੇ ਸ਼ਹਿਰੀ ਇਮਾਮ ਮੁਜ਼ੱਮਲ ਹੁਸੈਨ ਕਾਦਰੀ ਨੇ ਦੱਸਿਆ ਕਿ ਬਾਹਰਲੇ ਦੇਸ਼ਾਂ ਵਾਂਗ ਭਾਰਤ ਵਿੱਚ ਬਲਾਤਕਾਰ ਦੀ ਸਜ਼ਾ ਮੌਕੇ ‘ਤੇ ਮੌਤ ਦੀ ਹੋਣੀ ਚਾਹੀਦੀ ਹੈ।ਉਨਾਂ ਕਿਹਾ ਕਿ ਜਬਰ ਜ਼ਿਨਾਹ ਦੇ ਮਾਮਲੇ ਵਿੱਚ ਰਾਜਨੀਤਕ ਪਾਰਟੀਆਂ ਦੇ ਆਗੂਆਂ ਨੂੰ ਸਿਆਸੀ ਰੋਟੀਆਂ ਨਹੀਂ ਸੇਕਣੀਆਂ ਚਾਹੀਦੀਆਂ।ਬਲਾਤਕਾਰੀ ਕਿਸੇ ਵੀ ਜਾਤ ਨਾਲ ਸੰਬੰਧ ਰੱਖਦਾ ਹੋਵੇ, ਉਸ ਨੂੰ ਮੌਕੇ ‘ਤੇ ਮੌਤ ਦੀ ਸਜ਼ਾ ਹੋਣੀ ਚਾਹੀਦੀ ਹੈ।ਇਮਾਮ ਮੁਜ਼ੱਮਲ ਹੁਸੈਨ ਕਾਦਰੀ ਨੇ ਦਲਿਤ ਲੜਕੀ ਦੇ ਪਰਿਵਾਰ ਨਾਲ ਦੁੱਖ ਦਾ ਪ੍ਰਗਟਾਵਾ ਕਰਦਿਆਂ ਦੋਸ਼ੀਆਂ ਨੂੰ ਫਾਂਸੀ ਦੀ ਸਜ਼ਾ ਦੇਣ ਦੀ ਯੂ.ਪੀ ਅਤੇ ਕੇਂਦਰ ਸਰਕਾਰ ਨੂੰ ਅਪੀਲ ਕੀਤੀ।
Check Also
ਮਹਾਰਾਜਾ ਰਣਜੀਤ ਸਿੰਘ ਦੀਆਂ ਵਿਰਾਸਤੀ ਇਮਾਰਤਾਂ ਦੀ ਸਾਂਭ-ਸੰਭਾਲ ਅਤੇ ਆਮ ਲੋਕਾਂ ਲਈ ਖੋਲ੍ਹਣ ਦੀ ਮੰਗ – ਡਾ. ਇੰਦਰਜੀਤ ਕੌਰ
ਅੰਮ੍ਰਿਤਸਰ, 13 ਨਵੰਬਰ (ਜਗਦੀਪ ਸਿੰਘ) – ਸ਼ੇਰ-ਏ-ਪੰਜਾਬ ਮਹਾਰਾਜਾ ਰਣਜੀਤ ਸਿੰਘ ਜੀ ਦੇ ਪਾਵਨ ਜਨਮ ਦਿਹਾੜੇ …
Punjab Post Daily Online Newspaper & Print Media