ਸਰਕਾਰੀ ਦਫਤਰਾਂ ਵਿੱਚ ਲੱਗਣਗੇ ਪ੍ਰਗਤੀ ਚਿੰਨ੍ਹ
ਕਪੂਰਥਲਾ, 4 ਅਕਤੂਬਰ (ਪੰਜਾਬ ਪੋਸਟ ਬਿਊਰੋ) – ਰਾਸ਼ਟਰ ਪਿਤਾ ਮਹਾਤਮਾ ਗਾਂਧੀ ਦੇ 150ਵੇਂ ਜਨਮ ਦਿਵਸ ‘ਤੇ ਸਮਾਜਿਕ ਸੁਰੱਖਿਆ ਅਤੇ ਇਸਤਰੀ ਤੇ ਬਾਲ
ਵਿਕਾਸ ਵਿਭਾਗ ਪੰਜਾਬ ਵਲੋਂ ਚਲਾਏ ਜਾ ਰਹੇ “ਬੇਟੀ ਬਚਾਓ, ਬੇਟੀ ਪੜਾਓ” ਅਭਿਆਨ ਤਹਿਤ ਸ੍ਰੀਮਤੀ ਦੀਪਤੀ ਉਪਲ ਡਿਪਟੀ ਕਮਿਸ਼ਨਰ ਵਲੋਂ ਵਿਸ਼ੇਸ਼ ਪੋਸਟਰ ਜਾਰੀ ਕਰਕੇ ਉਲੀਕੇ ਪ੍ਰੋਗਰਾਮਾਂ ਦੀ ਸ਼ੁਰੂਆਤ ਕੀਤੀ ਗਈ।ਇਨ੍ਹਾਂ ਪ੍ਰੋਗਰਾਮਾਂ ਤਹਿਤ ਲੜਕੀਆਂ ਦੀ ਸਵੈ ਰੱਖਿਆ ਨੂੰ ਧਿਆਨ ਵਿੱਚ ਰੱਖਦੇ ਹੋਏ ਛੋਟੇ-ਛੋਟੇ ਗਰੁੱਪਾਂ ਵਿੱਚ ਟ੍ਰੇਨਿੰਗ ਪ੍ਰੋਗਰਾਮਾਂ ਦੀ ਸ਼ੁੁਰੂਆਤ ਕੀਤੀ ਗਈ ਹੈ।ਇਸ ਤੋਂ ਇਲਾਵਾ 1000 ਪ੍ਰਗਤੀ ਚਿੰਨ “ਬੇਟੀ ਬਚਾਓ, ਬੇਟੀ ਪੜਾਓ” ਲੋਗੋ ਸਮੇਤ ਹਰ ਸਰਕਾਰੀ ਦਫਤਰ ਵਿੱਚ ਲਗਾਉਣ ਅਤੇ ਸਫਲ ਦਾਦੀ/ਨਾਨੀ ਦੀ ਸਫਲਤਾ ਦੀ ਕਹਾਣੀ ਆਮ ਜਨਤਾ ਤੱਕ ਪਹੁੰਚਾਉਣ ਦਾ ਪ੍ਰੋਗਰਾਮ ਤਿਆਰ ਕੀਤਾ ਗਿਆ ਹੈ।ਲੜਕੀਆਂ ਦੀ ਸੁਰੱਖਿਆ, ਸਿੱਖਿਆ, ਸਿਹਤ ਅਤੇ ਪੋਸ਼ਣ ਲਈ ਪੰਚਾਇਤਾਂ ਨਾਲ ਆਨਲਾਈਨ ਮੀਟਿੰਗ ਪ੍ਰੋਗਰਾਮ ਵੀ ਤਿਆਰ ਕੀਤਾ ਗਿਆ ਹੈ।
ਵਧੀਕ ਡਿਪਟੀ ਕਮਿਸ਼ਨਰ ਐਸ.ਪੀ ਆਂਗਰਾ ਤੇ ਸਨੇਹ ਲਤਾ ਜਿਲ੍ਹਾ ਪ੍ਰੋਗਰਾਮ ਅਫਸਰ ਵਲੋਂ ਉਲੀਕੇ ਪ੍ਰੋਗਰਾਮਾਂ ਨੂੰ ਹਰ ਘਰ ਦੀ ਬੇਟੀ ਤੱਕ ਪਹੁੰਚਾਉਣ ਦਾ ਪੂਰਨ ਵਿਸ਼ਵਾਸ ਦਿਵਾਇਆ ਗਿਆ।
ਇਸ ਮੌਕੇ ਸੰਦੀਪ ਸਥਿਰ ਕਾਰਜਕਾਰੀ ਇੰਜੀਨਿਅਰ ਜਿਲ੍ਹਾ ਪ੍ਰੀਸ਼ਦ ਕਪੂਰਥਲਾ, ਬਲਵਿੰਦਰ ਸਿੰਘ ਸੀ.ਡੀ.ਪੀ.ਓ ਨਡਾਲਾ, ਯੁਗੇਸ਼ ਕੁਮਾਰੀ ਜਿਲ੍ਹਾ ਬਾਲ ਸੁਰੱਖਿਆ ਅਫਸਰ ਕਪੂਰਥਲਾ, ਸੁਪਰਵਾਈਜ਼ਰ ਅਤੇ ਆਂਗਣਵਾੜੀ ਵਰਕਰ ਹਾਜ਼ਰ ਸਨ।
Punjab Post Daily Online Newspaper & Print Media