Monday, August 3, 2026

ਸੇਵਾ ਮੁਕਤ ਹੋਏ ਸਿੱਖਿਆ ਅਮਲੇ ਦਾ ਵਿਭਾਗੀ ਅਧਿਕਾਰੀਆਂ ਵੱਲੋਂ ਵਿਸ਼ੇਸ਼ ਸਨਮਾਨ

ਅੰਮ੍ਰਿਤਸਰ, 4 ਅਕਤੂਬਰ (ਜਗਦੀਪ ਸਿੰਘ) – ਸਿੱਖਿਆ ਮੰਤਰੀ ਸ੍ਰੀ ਵਿਜੈ ਇੰਦਰ ਸਿੰਗਲਾ ਦੀ ਅਗਵਾਈ ‘ਚ ਸਿੱਖਿਆ ਸਕੱਤਰ ਕ੍ਰਿਸ਼ਨ ਕੁਮਾਰ ਵਲੋਂ ਸੇਵਾ ਮੁਕਤ ਹੋਏ ਜ਼ਿਲ੍ਹਾ ਸਿੱਖਿਆ ਅਧਿਕਾਰੀਆਂ, ਬਲਾਕ ਪ੍ਰਾਇਮਰੀ ਸਿੱਖਿਆ ਅਫ਼ਸਰਾਂ, ਸਕੂਲ ਮੁਖੀਆਂ ਤੇ ਵੱਖ-ਵੱਖ ਕਾਡਰਾਂ ਨਾਲ ਸਬੰਧਿਤ ਸਿੱਖਿਆ ਅਮਲੇ ਨਾਲ ਵਰਚੂਅਲ ਮੀਟਿੰਗ ਕਰਕੇ ਸੇਵਾ ਮੁਕਤੀ `ਤੇ ਉਹਨਾਂ ਨੂੰ ਵਿਸ਼ੇਸ਼ ਤੌਰ ‘ਤੇ ਸੰਬੋਧਨ ਕੀਤਾ।ਸਿੱਖਿਆ ਸਕੱਤਰ ਵਲੋਂ ਸਮੂਹ ਸੇਵਾ ਮੁਕਤ ਹੋਏ ਸਿੱਖਿਆ ਅਮਲੇ ਨੂੰ ਮੁਬਾਰਕਬਾਦ ਦਿੰਦਿਆਂ ਕਿਹਾ ਕਿ ਉਹਨਾਂ ਸਭ ਦੀਆਂ ਸਿੱਖਿਆ ਦੇ ਖੇਤਰ ਵਿੱਚ ਕੀਤੀਆਂ ਵਡਮੁੱਲੀਆਂ ਸੇਵਾਵਾਂ ਸਦਕਾ ਹੀ ਅੱਜ ਸਕੂਲੀ ਸਿੱਖਿਆ ਨਵੇਂ ਦਿਸਹੱਦੇ ਸਿਰਜ਼ ਰਹੀ ਹੈ।
ਸੇਵਾ ਮੁਕਤ ਹੋਏ ਸਮੂਹ ਸਿੱਖਿਆ ਅਮਲੇ ਨੂੰ ਕੋਵਿਡ-19 ਸੁਰੱਖਿਆ ਨਿਯਮਾਂ ਦੀ ਪਾਲਣਾ ਕਰਦੇ ਹੋਏ ਜ਼ਿਲ੍ਹਾ ਹੈਡਕੁਆਰਟਰਾਂ `ਤੇ ਵੀ ਨਿੱਘੀ ਵਿਦਾਇਗੀ ਤੇੇ ਸਨਮਾਨ ਚਿੰਨ੍ਹ ਦਿੱਤੇ ਗਏ।

Check Also

40 ਕਰੋੜ ਦਾ ਵਿਸ਼ੇਸ਼ ਫੰਡ ਮਨਜ਼ੂਰ ਕਰਨ ‘ਤੇ ਅਨਿਲ ਠਾਕੁਰ ਵੱਲੋਂ ਮੁੱਖ ਮੰਤਰੀ ਅਤੇ ਵਿੱਤ ਮੰਤਰੀ ਦਾ ਧੰਨਵਾਦ

ਅੰਮਿਤਸਰ, 3 ਅਗਸਤ (ਸੁਖਬੀਰ ਸਿੰਘ) – ਪੰਜਾਬ ਸਰਕਾਰ ਵੱਲੋਂ ਸੂਬੇ ਦੇ ਵਪਾਰਕ ਬਾਜ਼ਾਰਾਂ ਦੇ ਬੁਨਿਆਦੀ …