ਅੰਮ੍ਰਿਤਸਰ, 4 ਅਕਤੂਬਰ (ਸੁਖਬੀਰ ਸਿੰਘ) – ਪੰਜਾਬ ਦੇ ਸਕੂਲਾਂ ਨਾਲ ਸੰਬੰਧਤ ਮੰਗਾਂ ਨੂੰ ਲੈ ਕੇ ਇੱਕ ਵਿਸ਼ਾਲ ਰੋਸ ਮਾਰਚ ਤੇ ਰੈਲੀ ਕੀਤੀ ਜਾਵੇਗੀ।ਇਸ ਬਾਰੇ
ਜਾਣਕਾਰੀ ਦਿੰਦਿਆਂ ਰਾਸਾ ਦੇ ਚੇਅਰਮੈਨ ਹਰਪਾਲ ਸਿੰਘ ਯੂ.ਕੇ ਅਤੇ ਦਲਜੀਤ ਸਿੰਘ ਕਠਾਨੀਆ ਮੁੱਖ ਸਲਾਹਕਾਰ ਰਾਸਾ ਪੰਜਾਬ ਨੇ ਦੱਸਿਆ ਕਿ ਇਹ ਰੋਸ ਮਾਰਚ ਨਿਊ ਫਲਾਵਰ ਸੀਨੀਅਰ ਸੈਕੰਡਰੀ ਨਿਊ ਅੰਤਰਯਾਮੀ ਕਲੋਨੀ ਤੋਂ ਸ਼ੁਰੂ ਹੋ ਕੇ ਕੰਪਨੀ ਬਾਗ਼ ਪੁੱਜੇਗਾ।ਜਿਸ ਵਿੱਚ ਜ਼ਿਲੇ ਦੇ ਸਾਰੇ ਪ੍ਰਾਈਵੇਟ ਸਕੂਲ ਹਿੱਸਾ ਲੈਣਗੇ। ਰਾਸਾ ਦੇ ਅਹੁੱਦੇਦਾਰ ਕਾਲੇ ਚੋਲ਼ੇ ਪਾ ਕੇ ਅਤੇ ਆਪਣੇ ਆਪ ਨੂੰ ਜੰਜ਼ੀਰਾਂ ਨਾਲ ਜਕੜ ਕੇ ਸ਼ਾਂਤਮਈ ਰੋਸ ਪ੍ਰਦਰਸ਼ਨ ਕਰਨਗੇ।ਇਸ ਤੋਂ ਬਾਅਦ ਜ਼ਿਲੇ ਦੇ ਡਿਪਟੀ ਕਮਿਸ਼ਨਰ, ਜ਼ਿਲ੍ਹਾ ਸਿਖਿਆ ਅਫਸਰ ਨੂੰ ਮੰਗ ਪੱਤਰ ਸੌਂਪਿਆ ਜਾਵੇਗਾ।ਉਨਾਂ ਕਿਹਾ ਕਿ ਰਾਸਾ ਵਲੋਂ ਪੰਜਾਬ ਦੇ ਹੋਰਨਾਂ ਜ਼ਿਲਿਆਂ ਵਿੱਚ ਵੀ ਅਜਿਹੇ ਮੰਗ ਪੱਤਰ ਦਿੱਤੇ ਜਾਣਗੇ।ਜੇਕਰ ਪੰਜਾਬ ਸਰਕਾਰ ਨੇ ਮੰਗਾਂ ਨਾ ਮੰਨੀਆਂ ਤਾਂ ਸੰਘਰਸ਼ ਹੋਰ ਤਿੱਖਾ ਕੀਤਾ ਜਾਵੇਗਾ।
ਹਰਪਾਲ ਸਿੰਘ ਯੂ.ਕੇ ਨੇ ਕਿਹਾ ਕਿ ਸਕੂਲਾਂ ਦੀਆਂ ਮੰਗਾਂ ਸੰਬੰਧੀ ਹਾਈਕੋਰਟ ਵਿੱਚ ਕੇਸ ਵੀ ਚੱਲ ਰਹੇ ਹਨ।
Check Also
DAV Public School Observes Bal Gangadhar Tilak Martyrdom Day
Amritsar, August 2 (Punjab Post Bureau) – DAV Public School Lawrence Road Amritsar solemnly observed …
Punjab Post Daily Online Newspaper & Print Media