Monday, September 28, 2026

ਡੀ. ਏ. ਵੀ. ਸਕੂਲ ਵਿਖੇ ਦੀਵਾਲੀ ‘ਤੇ ਵੱਖ ਵੱਖ ਮੁਕਾਬਲੇ ਕਰਵਾਏ

ਆਪਣੀ ਕਲਾ ਦਾ ਪ੍ਰਦਰਸ਼ਨ ਕਰਦਾ ਇਕ ਬੱਚਾ।
ਆਪਣੀ ਕਲਾ ਦਾ ਪ੍ਰਦਰਸ਼ਨ ਕਰਦਾ ਇਕ ਬੱਚਾ।

ਫਾਜ਼ਿਲਕਾ, 21 ਅਕਤੂਬਰ (ਵਿਨੀਤ ਅਰੋੜਾ) – ਸਥਾਨਕ ਸ੍ਰੀਮਤੀ ਕਰਮ ਬਾਈ ਡੀ. ਏ. ਵੀ. ਸੈਨੇਟਰੀ ਸਕੂਲ ਪੈਂਚਾਵਾਲੀ ਵਿਖੇ ਪ੍ਰੀ ਨਰਸਰੀ ਤੋਂ ਲੈ ਕੇ ਯੂ. ਕੇ. ਜੀ. ਕਲਾਸ ਦੇ ਨੰਨ੍ਹੇ-ਮੁੰਨੇ ਬੱਚਿਆਂ ਨੇ ਦੀਵਾਲੀ ਦਾ ਤਿਉਹਾਰ ਮਨਾਇਆ। ਇਸ ਮੌਕੇ ਜਮਾਤ ਪੱਧਰ ‘ਤੇ ਕਈ ਮੁਕਾਬਲੇ ਕਰਵਾਏ ਗਏ, ਜਿਸ ‘ਚ ਗ੍ਰੀਡਿੰਗ ਕਾਰਡ ਤੇ ਦੀਵਾਲੀ ਨਾਲ ਸਬੰਧਿਤ ਹੋਰ ਸਮੱਗਰੀ ਬਣਾਈ ਗਈ।ਜਾਣਕਾਰੀ ਦਿੰਦੇ ਹੋਏ ਸਕੂਲ ਦੇ ਪ੍ਰਿੰਸੀਪਲ ਸ੍ਰੀ ਮਦਨ ਸ਼ਰਮਾ ਨੇ ਦੱਸਿਆ ਕਿ ਸਕੂਲ ‘ਚ ਫੈਂਸੀ ਡ੍ਰੈਸ ਮੁਕਾਬਲਿਆਂ ਦਾ ਵੀ ਆਯੋਜਨ ਕੀਤਾ ਗਿਆ, ਜਿਸ ‘ਚ 130 ਵਿਦਿਆਰਥੀਆਂ ਨੇ ਭਾਗ ਲਿਆ। ਪ੍ਰੋਗਰਾਮ ਨੂੰ ਸਫਲ ਬਣਾਉਣ ਵਿਚ ਮੈਡਮ ਸੋਨੀਆ, ਰਚਨਾ, ਨੀਤੂ, ਕਾਮਨਾ, ਸ਼ਵੇਤਾ, ਸੁਰੇਸ਼, ਰਮਨ, ਗੀਤਾ ਚੁਚਰਾ, ਕਿਰਨ ਤੇ ਮੈਡਮ ਬੱਬਲ ਨੇ ਪੂਰਾ ਯੋਗਦਾਨ ਦਿੱਤਾ। ਜੱਜ ਦੀ ਭੂਮਿਕਾ ਸ਼ੀਤਲ ਅਤੇ ਮੈਡਮ ਸੁਨੀਤਾ ਸਚਦੇਵਾ ਵੱਲੋਂ ਨਿਭਾਈ ਗਈ। ਇਸ ਮੌਕੇ ਜੇਤੂ ਬੱਚਿਆਂ ਨੂੰ ਸਨਮਾਨਿਤ ਕੀਤਾ ਗਿਆ। ਸਕੂਲ ਪ੍ਰਿੰਸੀਪਲ ਸ੍ਰੀ ਸ਼ਰਮਾ ਨੇ ਕਿਹਾ ਕਿ ਬੱਚਿਆਂ ਦੇ ਸਰਵਪੱਖੀ ਵਿਕਾਸ ਲਈ ਅਜਿਹੇ ਮੁਕਾਬਲੇ ਕਰਵਾਉਣੇ ਅਤੀ ਜ਼ਰੂਰੀ ਹਨ।

Check Also

ਯੂਨੀਵਰਸਲ ਪੀਸ ਫੈਡਰੇਸ਼ਨ ਵੱਲੋਂ ਡਾ. ਐਸ.ਪੀ ਸਿੰਘ ਉਬਰਾਏ ‘ਅੰਬੈਸਡਰ ਫਾਰ ਪੀਸ’ ਐਵਾਰਡ ਨਾਲ ਸਨਮਾਨਿਤ

ਅੰਮ੍ਰਿਤਸਰ, 28 ਸਤੰਬਰ ਸਤੰਬਰ (ਜਗਦੀਪ ਸਿੰਘ) – ਆਪਣੀ ਨਿਵੇਕਲੀ ਸੇਵਾ ਕਾਰਜਸ਼ੈਲੀ ਕਾਰਨ ਪੂਰੀ ਦੁਨੀਆਂ ਅੰਦਰ …

Leave a Reply