Sunday, August 2, 2026

ਅੱਜ 89 ਲੋਕਾਂ ਦੀ ਰਿਪੋਰਟ ਆਈ ਕਰੋਨਾ ਪਾਜ਼ਟਿਵ, 4 ਵਿਅਕਤੀਆਂ ਦੀ ਕਰੋਨਾ ਨਾਲ ਹੋਈ ਮੋਤ

ਕੋਰੋਨਾ ਤੋਂ ਮੁਕਤ 141 ਵਿਅਕਤੀ ਪਰਤੇ ਘਰਾਂ ਨੂੰ, ਜਿਲਾ ਅੰਮ੍ਰਿਤਸਰ ‘ਚ ਕੁੱਲ ਐਕਟਿਵ ਕੇਸ 1053

ਅੰਮ੍ਰਿਤਸਰ, 4 ਅਕਤੂਬਰ (ਸੁਖਬੀਰ ਸਿੰਘ) – ਜਿਲਾ ਅੰਮ੍ਰਿਤਸਰ ਵਿੱਚ ਅੱਜ 89 ਲੋਕਾਂ ਦੀ ਮੈਡੀਕਲ ਰਿਪੋਰਟ ਕਰੋਨਾ ਪਾਜ਼ਟਿਵ ਆਈ ਹੈ ਅਤੇ 142 ਲੋਕ ਸਿਹਤਯਾਬ ਹੋ ਕੇ ਆਪਣੇ ਘਰਾਂ ਨੂੰ ਪਰਤੇ ਹਨ ਅਤੇ ਹੁਣ ਤੱਕ ਕੁੱਲ 9042 ਵਿਅਕਤੀ ਕਰੋਨਾ ਤੋਂ ਮੁਕਤ ਹੋ ਗਏ ਹਨ।ਇਸ ਸਬੰਧੀ ਜਾਣਕਾਰੀ ਦਿੰਦਿਆਂ ਨੋਡਲ ਅਫ਼ਸਰ ਡਾ. ਮਦਨ ਮੋਹਨ ਨੇ ਦੱਸਿਆ ਕਿ ਇਸ ਸਮੇਂ ਜਿਲੇ ਵਿੱਚ 1053 ਐਕਟਿਵ ਕੇਸ ਹਨ।ਉਨਾਂ ਦੱਸਿਆ ਕਿ ਹੁਣ ਤੱਕ 394 ਲੋਕਾਂ ਦੀ ਕਰੋਨਾ ਪਾਜ਼ਟਿਵ ਹੋਣ ਨਾਲ ਮੋਤ ਹੋ ਚੁੱਕੀ ਹੈ।  ਅੱੱਜ 4 ਵਿਅਕਤੀਆਂ ਦੀ ਕਰੋਨਾ ਨਾਲ ਮੋਤ ਹੋਈ ਹੈ।
                  ਉਨਾਂ ਲੋਕਾਂ ਨੂੰ ਜਾਗਰੂਕ ਕਰਦਿਆਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਚਲਾਏ ਜਾ ਰਹੇ ਮਿਸ਼ਨ ਫਤਿਹ ਅਧੀਨ ਦਿੱਤੀਆਂ ਜਾ ਰਹੀਆਂ ਹਦਾਇਤਾਂ ਦੀ ਪਾਲਣਾ ਕੀਤੀ ਜਾਵੇ ਤਾਂ ਜੋ ਐਕਟਿਵ ਕੇਸਾਂ ‘ਚ ਕਮੀ ਆ ਸਕੇ।ਨੋਡਲ ਅਫ਼ਸਰ ਨੇ ਦੱਸਿਆ ਕੋਰੋਨਾ ਦੇ ਲੱਛਣਾਂ ਵਿੱਚ ਤੇਜ਼ ਬੁਖ਼ਾਰ, ਖਾਂਸੀ, ਜ਼ੁਕਾਮ ਅਤੇ ਸਾਹ ਦੀ ਤਕਲੀਫ ਮੁੱਖ ਤੌਰ ‘ਤੇ ਸ਼ਾਮਲ ਹਨ।ਜੇਕਰ ਸਮੇਂ ਸਿਰ ਟੈਸਟ ਕਰਵਾ ਕੇ ਡਾਕਟਰ ਕੋਲੋਂ ਦਵਾਈ ਲੈ ਕੇ ਆਪਣੇ ਆਪ ਨੂੰ ਘਰ ਵਿੱਚ ਇਕਾਂਤਵਾਸ ਕਰ ਲਿਆ ਜਾਵੇ ਤਾਂ ਪੂਰੇ ਪਰਿਵਾਰ ਦੀ ਜਾਨ ਬਚ ਸਕਦੀ ਹੈ।

Check Also

ਜ਼ਿਲ੍ਹਾ ਅਤੇ ਸੈਸ਼ਨ ਜੱਜ-ਕਮ-ਚੇਅਰਪਰਸਨ ਡੀ.ਐਲ.ਐੱਸ.ਏ ਅੰਮ੍ਰਿਤਸਰ ਵੱਲੋਂ ਕੇਂਦਰੀ ਜੇਲ੍ਹ ਦਾ ਅਚਨਚੇਤੀ ਦੌਰਾ

ਅੰਮ੍ਰਿਤਸਰ, 1 ਅਗਸਤ (ਜਗਦੀਪ ਸਿੰਘ) – ਸ੍ਰੀਮਤੀ ਜਤਿੰਦਰ ਕੌਰ ਮਾਨਯੋਗ ਜ਼ਿਲ੍ਹਾ ਅਤੇ ਸੈਸ਼ਨ ਜੱਜ ਅੰਮ੍ਰਿਤਸਰ-ਕਮ-ਚੇਅਰਪਰਸਨ, …