ਕਪੂਰਥਲਾ, 5 ਅਕਤੂਬਰ (ਪੰਜਾਬ ਪੋਸਟ ਬਿਊਰੋ) – ਸਿਵਲ ਸਰਜਨ ਡਾ. ਸੁਰਿੰਦਰ ਕੁਮਾਰ ਵਲੋਂ ਅੱਜ ਆਈਸੋਲੇਸ਼ਨ ਤੇ ਕੋਵਿਡ ਕੇਅਰ ਸੈਂਟਰ ਦਾ ਦੌਰਾ ਕੀਤਾ
ਗਿਆ।ਉਨ੍ਹਾਂ ਨਾਲ ਸਹਾਇਕ ਸਿਵਲ ਸਰਜਨ ਡਾ. ਰਮੇਸ਼ ਕੁਮਾਰੀ ਬੰਗਾ ਵੀ ਸਨ।ਉਨ੍ਹਾਂ ਨੇ ਕੋਵਿਡ ਕੇਅਰ ਸੈਂਟਰ ਅਤੇ ਆਈਸੋਲੇਸ਼ਨ ਸੈਂਟਰ ਦੇ ਮੈਡੀਕਲ ਸਟਾਫ ਅਤੇ ਵਲੰਟੀਅਰ ਨਾਲ ਮੀਟਿੰਗ ਵੀ ਕੀਤੀ ਅਤੇ ਮਰੀਜ਼ਾਂ ਦੀ ਸਥਿਤੀ ਦੀ ਵਿਸਥਾਰ ਨਾਲ ਜਾਣਕਾਰੀ ਵੀ ਲਈ।ਸਿਵਲ ਸਰਜਨ ਡਾ. ਸੁਰਿੰਦਰ ਕੁਮਾਰ ਨੇ ਸਾਰੇ ਮੈਡੀਕਲ ਸਟਾਫ ਨੂੰ ਹਦਾਇਤ ਕੀਤੀ ਕਿ ਆਈਸੋਲੇਸ਼ਨ ਸੈਂਟਰ ਅਤੇ ਕੋਵਿਡ ਕੇਅਰ ਵਿਚ ਦਾਖਲ ਮਰੀਜ਼ਾਂ ਦੀ ਦੇਖਭਾਲ ਵਿਚ ਕੋਈ ਕਸਰ ਬਾਕੀ ਨਾ ਛੱਡੀ ਜਾਵੇ।ਉਨ੍ਹਾਂ ਕਿਹਾ ਕਿ ਮਰੀਜ਼ ਦੀ ਸਥਿਤੀ ਪੂਰੀ ਤਰ੍ਹਾਂ ਨਾਲ ਮੈਡੀਕਲ ਸਟਾਫ ‘ਤੇ ਨਿਰਭਰ ਹੈ ਅਜਿਹੇ ਵਿਚ ਕੋਈ ਵੀ ਕੋਤਾਹੀ ਨਾ ਵਰਤੀ ਜਾਏ।ਉਨ੍ਹਾਂ ਇਹ ਵੀ ਨਿਰਦੇਸ਼ ਦਿੱਤੇ ਕਿ ਦਾਖਲ ਮਰੀਜ਼ਾਂ ਦੇ ਆਕਸੀਜਨ ਸੈਚੂਰੇਸ਼ਨ ਪੱਧਰ, ਤਾਪਮਾਨ ਆਦਿ ਬਾਰੇ ਰੋਜ਼ਾਨਾ ਸਹੀ ਰਿਕਾਰਡ ਰੱਖਿਆ ਜਾਵੇ ।
Check Also
ਐਡਵੋਕੇਟ ਧਾਮੀ ਨੇ ਸਮੁੱਚੇ ਸਿੱਖ ਜਗਤ ਨੂੰ ਬੰਦੀ ਛੋੜ ਦਿਵਸ ਦੀ ਦਿੱਤੀ ਵਧਾਈ
ਅੰਮ੍ਰਿਤਸਰ, 8 ਨਵੰਬਰ (ਜਗਦੀਪ ਸਿੰਘ) – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ …
Punjab Post Daily Online Newspaper & Print Media