ਸੰਗਰੂਰ, 5 ਅਕਤੂਬਰ (ਜਗਸੀਰ ਲੌਂਗੋਵਾਲ) – 31 ਕਿਸਾਨ ਜਥੇਬੰਦੀਆਂ ਵਲੋਂ ਕੇਂਦਰ ਸਰਕਾਰ ਦੇ ਖੇਤੀ-ਕਾਨੂੰਨਾਂ ਖ਼ਿਲਾਫ਼ ਰੇਲਵੇ-ਸਟੇਸ਼ਨ `ਤੇ ਲਾਏ ਪੱਕੇ-ਮੋਰਚੇ
ਦਾ ਪੰਜਵੇਂ ਦਿਨ ਮੋਗਾ ਗੋਲੀ ਕਾਂਡ ਦੇ ਸ਼ਹੀਦਾਂ ਨੂੰ ਸਮਰਪਿਤ ਕੀਤਾ ਗਿਆ।5 ਅਕਤੂਬਰ 1972 ਨੂੰ ਵਾਪਰੇ ਰੀਗਲ-ਸਿਨੇਮਾ ਦੇ ਘੋਲ਼ ਦੇ ਗੋਲੀ-ਕਾਂਡ ਦੇ ਸ਼ਹੀਦਾਂ ਨੂੰ ਯਾਦ ਕਰਦਿਆਂ ਇਕੱਠ ਵਲੋਂ 2 ਮਿੰਟ ਦਾ ਮੌਨ ਧਾਰਨ ਕਰਦਿਆਂ ਸ਼ਰਧਾਂਜਲੀ ਦਿੱਤੀ ਗਈ।
ਜਮਹੂਰੀ ਕਿਸਾਨ ਸਭਾ ਦੇ ਜਿਲ੍ਹਾ ਆਗੂ ਸਰਬਜੀਤ ਸਿੰਘ ਵੜੈਚ, ਬੀਕੇਯੂ-ਲੱਖੋਵਾਲ ਦੇ ਜਿਲ੍ਹਾ ਜਨਰਲ ਸਕੱਤਰ ਸਤਵੰਤ ਸਿੰਘ ਢਡੋਗਲ, ਇੰਡੀਅਨ ਫਾਰਮਰ ਐਸੋਸੀਏਸ਼ਨ ਦੇ ਹਰਦੇਵ ਸਿੰਘ, ਕਿਰਤੀ ਕਿਸਾਨ ਯੂਨੀਅਨ ਦੇ ਯੂਥ-ਵਿੰਗ ਦੇ ਸੂਬਾ ਕਨਵੀਨਰ ਭੁਪਿੰਦਰ ਸਿੰਘ ਲੌਂਗੋਵਾਲ, ਬੀ.ਕੇ.ਯੂ-ਡਕੌਂਦਾ ਦੇ ਸੂਬਾ ਮੀਤ ਪ੍ਰਧਾਨ ਗੁਰਮੀਤ ਸਿੰਘ ਭੱਟੀਵਾਲ, ਕੁਲ ਹਿੰਦ ਕਿਸਾਨ ਸਭਾ ਦੇ ਨਿਰੰਜਨ ਸਿੰਘ ਚੁਨਾਗਰਾ, ਬੀ.ਕੇ.ਯੂ-ਸਿੱਧੂਪੁਰ ਦੇ ਖਜ਼ਾਨਚੀ ਕਸ਼ਮੀਰ ਸਿੰਘ, ਕੁੱਲ ਹਿੰਦ ਕਿਸਾਨ ਸਭਾ-ਪੰਜਾਬ ਦੇ ਅਮਰੀਕ ਸਿੰਘ ਕਾਂਝਲਾ, ਬੀ.ਕੇ.ਯੂ-ਰਾਜੇਵਾਲ ਦੇ ਬਲਾਕ ਪ੍ਰਧਾਨ ਹਰਜੀਤ ਸਿੰਘ ਮੰਗਵਾਲ ਨੇ ਕਿਹਾ ਕਿ ਕੇਂਦਰ-ਸਰਕਾਰ ਲੋਕ-ਮਾਰੂ ਕਾਨੂੰਨਾਂ ਨੂੰ ਤੁਰੰਤ ਰੱਦ ਕਰੇ, ਕਿਸਾਨ-ਵਿਰੋਧੀ ਕਾਨੂੰਨ ਕਿਸੇ ਕੀਮਤ `ਤੇ ਵੀ ਲਾਗੂ ਨਹੀਂ ਹੋਣ ਦਿੱਤੇ ਜਾਣਗੇ।ਪੰਜਾਬ ਤੋਂ ਉਠਿਆ ਇਹ ਕਿਸਾਨ ਅੰਦੋਲਨ ਦੇਸ਼ ਭਰ `ਚ ਫੈਲ ਰਿਹਾ ਹੈ ਅਤੇ ਕੇਂਦਰ ਦੀ ਮੋਦੀ ਸਰਕਾਰ ਨੂੰ ਪਿੱਛੇ ਮੁੜਨ ਲਈ ਮਜ਼ਬੂਰ ਕਰ ਦੇਵੇਗਾ।
ਇਸ ਦੌਰਾਨ ਬੀ.ਕੇ.ਯੂ-ਡਕੌਂਦਾ ਦੀ ਔਰਤ-ਵਿੰਗ ਦੀ ਆਗੂ ਸੁਖਵੰਤ ਕੌਰ ਛਾਜਲੀ, ਬੀ.ਕੇ.ਯੂ-ਸਿੱਧੂਪੁਰ ਦੇ ਜਿਲ੍ਹਾ ਪ੍ਰਧਾਨ ਸੁਰਜੀਤ ਸਿੰਘ ਫਤਿਹਗੜ੍ਹ ਭਾਦਸੋਂ, ਪੰਜਾਬ ਕਿਸਾਨ ਯੂਨੀਅਨ ਦੇ ਊਧਮ ਸਿੰਘ ਸੰਤੋਖਪੁਰਾ, ਕਵੀਸ਼ਰੀ ਸਭਾ ਪੰਜਾਬ ਦੇ ਮਿੱਠੂ ਸਿੰਘ, ਕਿਰਤੀ ਕਿਸਾਨ ਯੂਨੀਅਨ ਦੇ ਜਿਲ੍ਹਾ ਆਗੂ ਸੁਖਦੇਵ ਸਿੰਘ ਉਭਾਵਾਲ ਨੇ ਵੀ ਸੰਬੋਧਨ ਕੀਤਾ।ਕਿਸਾਨ-ਆਗੂਆਂ ਨੇ ਇਕਮੁੱਠਤਾ ਦਿਖਾਉਂਦਿਆਂ ਭਾਜਪਾ-ਆਰ.ਐਸ.ਐਸ ਖ਼ਿਲਾਫ਼ ਸ਼ਹਿਰ `ਚ ਰੋਸ-ਪ੍ਰਦਰਸ਼ਨ ਕਰ ਰਹੇ ਨੌਜਵਾਨ ਭਾਰਤ ਸਭਾ ਅਤੇ ਪੰਜਾਬ ਸਟੂਡੈਂਟਸ ਯੂਨੀਅਨ ਦੇ ਆਗੂਆਂ ਨੂੰ ਗ੍ਰਿਫਤਾਰ ਕਰਨ ਦੀ ਨਿਖੇਧੀ ਕੀਤੀ ਅਤੇ ਤੁਰੰਤ ਰਿਹਾਈ ਦੀ ਮੰਗ ਕੀਤੀ।
Check Also
ਖਾਲਸਾ ਯੂਨੀਵਰਸਿਟੀ ਵੱਲੋਂ ‘ਕਲਾ ਥਰੈਪੀ ਰਾਹੀਂ ਮਾਨਸਿਕ ਇਲਾਜ’ ਵਿਸ਼ੇ ‘ਤੇ ਦੋ ਰੋਜ਼ਾ ਵਰਕਸ਼ਾਪ
ਅੰਮ੍ਰਿਤਸਰ, 26 ਅਗਸਤ (ਸੁਖਬੀਰ ਸਿੰਘ ਖੁਰਮਣੀਆਂ) -¸ਖ਼ਾਲਸਾ ਯੂਨੀਵਰਸਿਟੀ ਦੇ ਸਕੂਲ ਆਫ਼ ਸੋਸ਼ਲ ਸਾਇੰਸਿਜ਼ ਵੱਲੋਂ ‘ਕਲਾ …
Punjab Post Daily Online Newspaper & Print Media