ਪਠਾਨਕੋਟ, 6 ਅਕਤੂਬਰ (ਪੰਜਾਬ ਪੋਸਟ ਬਿਊਰੋ) – ਸਰਕਾਰੀ ਸੀਨੀਅਰ ਸੈਕੰਡਰੀ ਸਮਾਰਟ ਸਕੂਲ ਧਾਰ ਕਲਾਂ ਵਿਖੇ ਨਵਾਰਡ ਸਕੀਮ ਤਹਿਤ ਸਿੱਖਿਆ ਵਿਭਾਗ
ਵਲੋਂ ਪ੍ਰਾਪਤ ਅਨੁਦਾਨ ਰਾਸ਼ੀ ਨਾਲ ਚਾਰ ਵਾਧੂ ਕਮਰਿਆਂ ਦਾ ਲੈਂਟਰ ਪਾਉਣ ਦਾ ਕੰਮ ਸਕੂਲ ਪ੍ਰਿੰਸੀਪਲ ਨਸੀਬ ਸਿੰਘ ਸੈਣੀ ਦੀ ਦੇਖ-ਰੇਖ ਹੇਠ ਅੱਜ ਮੁਕੰਮਲ ਹੋ ਗਿਆ।
ਸਕੂਲ ਪ੍ਰਿੰਸੀਪਲ ਨਸੀਬ ਸਿੰਘ ਸੈਣੀ ਨੇ ਦੱਸਿਆ ਕਿ ਸਕੂਲ ਵਿੱਚ 450 ਦੇ ਕਰੀਬ ਵਿਦਿਆਰਥੀ ਸਿੱਖਿਆ ਹਾਸਲ ਕਰ ਰਹੇ ਹਨ ਅਤੇ ਬੱਚਿਆਂ ਦੇ ਭਵਿੱਖ ਨੂੰ ਧਿਆਨ ਵਿੱਚ ਰੱਖਦੇ ਹੋਏ ਵਿਭਾਗ ਵਲੋਂ ਸਕੂਲ ਵਿੱਚ 6 ਨਵੇਂ ਕਮਰਿਆਂ ਦੇ ਨਿਰਮਾਣ ਲਈ ਵਿਭਾਗ ਵਲੋਂ 45 ਲੱਖ ਰੁਪਏ ਦੀ ਰਾਸ਼ੀ ਜਾਰੀ ਕੀਤੀ ਗਈ ਸੀ।ਜਿਸ ਵਿੱਚ ਚਾਰ ਕਮਰਿਆਂ ਦਾ ਨਿਰਮਾਣ ਜਿਲ੍ਹਾ ਸਿੱਖਿਆ ਅਫਸਰ ਸੈਕੰਡਰੀ ਸਿੱਖਿਆ ਜਗਜੀਤ ਸਿੰਘ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਮੁਕੰਮਲ ਹੋ ਗਿਆ ਹੈ ਅਤੇ ਬਾਕੀ ਦੋ ਕਮਰਿਆਂ ਦਾ ਨਿਰਮਾਣ ਕਾਰਜ਼ ਚੱਲ ਰਿਹਾ ਹੈ, ਜੋ ਜਲਦ ਹੀ ਮੁਕੰਮਲ ਹੋ ਜਾਵੇਗਾ।ਉਹਨਾਂ ਨੇ ਦੱਸਿਆ ਕਿ ਪਹਾੜੀ ਖੇਤਰ ਦਾ ਇਹ ਸਕੂਲ ਸਿੱਖਿਆ ਸਕੱਤਰ ਕ੍ਰਿਸ਼ਨ ਕੁਮਾਰ ਦੀ ਦੂਰਅੰਦੇਸ਼ੀ ਸੋਚ ਅਤੇ ਜਿਲ੍ਹਾ ਸਿੱਖਿਆ ਦਫਤਰ ਦੇ ਸਹਿਯੋਗ ਨਾਲ ਸਮਾਰਟ ਸਕੂਲ ਦੇ ਸਾਰੇ ਪੈਰਾਮੀਟਰ ਪੂਰੇ ਕਰ ਚੁਕਿਆ ਹੈ।ਸਕੂਲ ਵਿੱਚ ਬੱਚਿਆਂ ਨੂੰ ਡਿਜ਼ੀਟਲ ਤਕਨੀਕਾਂ ਨਾਲ ਸਿੱਖਿਆ ਦੇਣ ਲਈ 6 ਪ੍ਰੋਜੈਕਟਰ ਅਤੇ ਸੀ.ਸੀ.ਟੀ.ਵੀ ਕੈਮਰੇ ਲੱਗ ਚੁੱਕੇ ਹਨ।ਇਸ ਦੇ ਨਾਲ ਹੀ ਬੋਰਡ ਦੀਆਂ ਜਮਾਤਾਂ ਦਾ ਨਤੀਜਾ ਵੀ ਸ਼ਤ-ਪ੍ਰਤੀਸ਼ਤ ਰਿਹਾ ਹੈ।
ਇਸ ਮੌਕੇ ਤੇ ਵਿਭਾਗ ਦੇ ਜੇ.ਈ ਨਰਿੰਦਰ ਸਿੰਘ, ਰਾਜੇਸ਼ ਕੁਮਾਰ, ਰਾਜੇਸ਼ ਪਠਾਨੀਆ, ਰਜਿੰਦਰ ਕੁਮਾਰ, ਜਿਲ੍ਹਾ ਕੋਆਰਡੀਨੇਟਰ ਮੀਡੀਆ ਸੈਲ ਬਲਕਾਰ ਅੱਤਰੀ, ਸੁਮਨ ਕਲਿਆਣ ਸਿੰਘ, ਬਲਾਕ ਧਾਰ ਕਲਾਂ ਜੀ.ਓ.ਜੀ ਪ੍ਰਧਾਨ ਕਿਸ਼ੋਰੀ ਲਾਲ, ਐਸ.ਐਮ.ਸੀ ਚੇਅਰਪਰਸਨ ਰੇਖਾ ਦੇਵੀ, ਮੈਂਬਰ ਰਮੇਸ਼ ਕੁਮਾਰ ਅਤੇ ਸਕੂਲ ਦਾ ਸਮੂਹ ਸਟਾਫ ਹਾਜ਼ਰ ਸੀ।
Check Also
ਜ਼ਿਲ੍ਹਾ ਅਤੇ ਸੈਸ਼ਨ ਜੱਜ-ਕਮ-ਚੇਅਰਪਰਸਨ ਡੀ.ਐਲ.ਐੱਸ.ਏ ਅੰਮ੍ਰਿਤਸਰ ਵੱਲੋਂ ਕੇਂਦਰੀ ਜੇਲ੍ਹ ਦਾ ਅਚਨਚੇਤੀ ਦੌਰਾ
ਅੰਮ੍ਰਿਤਸਰ, 1 ਅਗਸਤ (ਜਗਦੀਪ ਸਿੰਘ) – ਸ੍ਰੀਮਤੀ ਜਤਿੰਦਰ ਕੌਰ ਮਾਨਯੋਗ ਜ਼ਿਲ੍ਹਾ ਅਤੇ ਸੈਸ਼ਨ ਜੱਜ ਅੰਮ੍ਰਿਤਸਰ-ਕਮ-ਚੇਅਰਪਰਸਨ, …
Punjab Post Daily Online Newspaper & Print Media