Sunday, August 2, 2026

ਕਣਕ ਦੇ ਨਾੜ ਤੇ ਝੋਨੇ ਦੀ ਪਰਾਲੀ ਨੂੰ ਅੱਗ ਲਾਏ ਬਗੈਰ ਖੇਤੀ ਕਰ ਰਿਹੈ ਜਮਾਲਪੁਰ ਦਾ ਗੁਰਵਿੰਦਰ ਸਿੰਘ

ਪਠਾਨਕੋਟ, 6 ਅਕਤੂਬਰ (ਪੰਜਾਬ ਪੋਸਟ ਬਿਊਰੋ) – ਪੰਜਾਬ ਸਰਕਾਰ ਦੀ ਵਿਸ਼ੇਸ ਮੁਹਿੰਮ ਤਹਿਤ ਜਿਲ੍ਹਾ ਪਠਾਨਕੋਟ ਦੀਆਂ ਪੰਚਾਇਤਾਂ ਮਤੇ ਪਾ ਕੇ ਪਰਾਲੀ ਨੂੰ ਅੱਗ ਲਗਾਏ ਬਗੈਰ ਖੇਤੀ ਕਰਨ ਦਾ ਭਰੋਸਾ ਦਿੱਤਾ ਜਾ ਰਿਹਾ ਹੈ।
                    ਪਿਛਲੇ ਕਰੀਬ 7-8 ਸਾਲ ਤੋਂ ਝੋਨੇ ਦੀ ਪਰਾਲੀ ਅਤੇ ਕਣਕ ਦੀ ਰਹਿੰਦ ਖੁੰਹਦ ਨੂੰ ਅੱਗ ਲਗਾਏ ਬਗੈਰ ਖੇਤੀ ਕਰ ਰਿਹਾ ਪਿੰਡ ਜਮਾਲਪੁਰ ਦਾ ਕਿਸਾਨ ਗੁਰਵਿੰਦਰ ਸਿੰਘ ਹੋਰ ਕਿਸਾਨਾਂ ਲਈ ਵੀ ਮਿਸਾਲ ਬਣਿਆ ਹੋਇਆ ਹੈ।
                  ਕਿਸਾਨ ਗੁਰਵਿੰਦਰ ਸਿੰਘ ਨੇ ਕਿਹਾ ਕਿ ਉਹ ਝੋਨੇ ਅਤੇ ਕਣਕ ਦੀ ਰਵਾਇਤੀ ਖੇਤੀ ਕਰਦੇ ਹਨ।ਕੁੱਝ ਰਕਬਾ ਬਾਗਬਾਨੀ ਦੇ ਅਧੀਨ ਵੀ ਹੈ, ਜਿਨ੍ਹਾਂ ਵਿੱਚ ਲੀਚੀ ਦੇ ਬਾਗ ਲਗਾਏ ਹੋਏ ਹਨ।ਉਨ੍ਹਾਂ ਦੱਸਿਆ ਕਿ ਉਨ੍ਹਾਂ ਵੱਲੋਂ ਹਰ ਸਾਲ ਪਰਾਲੀ ਗੁਜਰ ਭਾਈਚਾਰੇ ਦੇ ਦਿੱਤੀ ਜਾਂਦੀ ਹੈ ਅਤੇ ਇਸ ਦੇ ਬਦਲੇ ਵਿੱਚ ਉਨ੍ਹਾਂ ਵੱਲੋਂ ਖੇਤਾਂ ਵਿੱਚ ਪਾਉਣ ਲਈ ਰੂੜੀ ਲਈ ਜਾਂਦੀ ਹੈ । ਇਸ ਤਰ੍ਹਾਂ ਉਨ੍ਹਾਂ ਨੂੰ ਪਸ਼ੂਆਂ ਲਈ ਚਾਰਾ ਮਿਲ ਜਾਂਦਾ ਹੈ ਅਤੇ ਉਸ ਦੇ ਖੇਤਾਂ ਨੂੰ ਇੱਕ ਵਧੀਆ ਖਾਦ ਮਿਲ ਜਾਂਦੀ ਹੈ ਜਿਸ ਨਾਲ ਖੇਤਾਂ ਦੀ ਪੈਦਾਵਾਰ ਪਹਿਲਾ ਨਾਲੋਂ ਵੀ ਜਿਆਦਾ ਹੋ ਰਹੀ ਹੈ।
                           ਗੁਰਵਿੰਦਰ ਸਿੰਘ ਨੇ ਕਿਹਾ ਕਿ ਅੱਜ ਜੋ ਕਰੋਨਾਂ ਮਹਾਂਮਾਰੀ ਦਾ ਸਮਾਂ ਚੱਲ ਰਿਹਾ ਹੈ ਅਤੇ ਲੋਕ ਬੀਮਾਰੀ ਨਾਲ ਘਿਰੇ ਹੋਏ ਹਨ ਸਾਡਾ ਵੀ ਫਰਜ ਬਣਦਾ ਹੈ ਕਿ ਅਸੀਂ ਪਰਾਲੀ ਨੂੰ ਅੱਗ ਨਾ ਲਗਾ ਕੇ ਅਪਣਾ ਫਰਜ਼ ਪੂਰਾ ਕਰੀਏ।ਉਨ੍ਹਾਂ ਕਿਸਾਨ ਭਰਾਵਾਂ ਨੂੰ ਅਪੀਲ ਕੀਤੀ ਕਿ ਕਰੋਨਾ ਮਹਾਂਮਾਰੀ ਨੂੰ ਖਤਮ ਕਰਨ ਲਈ ਸਾਰੇ ਕਿਸਾਨ ਭਰਾ ਸਹਿਯੋਗ ਦੇਣ। ਉਹ ਪਰਾਲੀ ਨੂੰ ਅੱਗ ਲਗਾਏ ਬਗੈਰ ਖੇਤੀ ਕਰਨ।

Check Also

ਜ਼ਿਲ੍ਹਾ ਅਤੇ ਸੈਸ਼ਨ ਜੱਜ-ਕਮ-ਚੇਅਰਪਰਸਨ ਡੀ.ਐਲ.ਐੱਸ.ਏ ਅੰਮ੍ਰਿਤਸਰ ਵੱਲੋਂ ਕੇਂਦਰੀ ਜੇਲ੍ਹ ਦਾ ਅਚਨਚੇਤੀ ਦੌਰਾ

ਅੰਮ੍ਰਿਤਸਰ, 1 ਅਗਸਤ (ਜਗਦੀਪ ਸਿੰਘ) – ਸ੍ਰੀਮਤੀ ਜਤਿੰਦਰ ਕੌਰ ਮਾਨਯੋਗ ਜ਼ਿਲ੍ਹਾ ਅਤੇ ਸੈਸ਼ਨ ਜੱਜ ਅੰਮ੍ਰਿਤਸਰ-ਕਮ-ਚੇਅਰਪਰਸਨ, …