ਕਿਸਾਨ ਭਰਾਵਾਂ ਨੂੰ ਪਰਾਲੀ ਨਾ ਸਾੜਣ ਦੀ ਕੀਤੀ ਅਪੀਲ
ਪਠਾਨਕੋਟ, 6 ਅਕਤੂਬਰ (ਪੰਜਾਬ ਪੋਸਟ ਬਿਊਰੋ) – ਕਿਸਾਨ ਮਨਦੀਪ ਸਿੰਘ ਨੇ ਪਿਛਲੇ ਕਰੀਬ 10-12 ਸਾਲ ਤੋਂ ਕਦੇ ਵੀ ਆਪਣੇ ਖੇਤਾਂ ਵਿੱਚ ਪਰਾਲੀ ਅਤੇ ਕਣਕ
ਦੀ ਰਹਿੰਦ ਖੂੰਹਦ ਨੂੰ ਅੱਗ ਨਹੀਂ ਲਗਾਈ ਅਤੇ ਖੇਤੀ ਮਾਹਿਰਾਂ ਦੀ ਦੱਸੀ ਸਲਾਹ ‘ਤੇ ਅਮਲ ਕਰਕੇ ਵਧੇਰਾ ਮੁਨਾਫਾ ਕਮਾ ਰਿਹਾ ਹੈ।ਜਿਲ੍ਹਾ ਪਠਾਨਕੋਟ ਦੇ ਪਿੰਡ ਸ਼ਹੀਦਪੁਰ ਦੇ ਕਿਸਾਨ ਮਨਦੀਪ ਸਿੰਘ ਨੇ ਕਿਸਾਨ ਭਰਾਵਾਂ ਨੂੰ ਪਰਾਲੀ ਨੂੰ ਅੱਗ ਨਾ ਲਗਾਉਣ ਲਈ ਪ੍ਰੇਰਿਤ ਵੀ ਕੀਤਾ ਹੈ।
ਕਿਸਾਨ ਮਨਦੀਪ ਸਿੰਘ ਨੇ ਦੱਸਿਆ ਕਿ ਉਸ ਦੀ ਪਿੰਡ ਸ਼ਹੀਦਪੁਰ ਜਿਲ੍ਹਾ ਪਠਾਨਕੋਟ ਵਿਖੇ 10 ਤੋਂ 12 ਕਿੱਲੇ ਜ਼ਮੀਨ ਹੈ ਅਤੇ ਉਹ ਆਪਣੀ ਜ਼ਮੀਨ ‘ਤੇ ਕਣਕ, ਝੋਨਾ ਅਤੇ ਗੰਨਾ ਆਦਿ ਦੀ ਖੇਤੀ ਕਰਦਾ ਹੈ।ਉਨ੍ਹਾਂ ਦੱਸਿਆ ਕਿ ਉਸ ਨੇ ਪਿਛਲੇ ਕਰੀਬ 12 ਸਾਲ ਤੋਂ ਖੇਤਾਂ ਵਿੱਚ ਨਾ ਤਾਂ ਪਰਾਲੀ ਅਤੇ ਨਾ ਹੀ ਕਣਕ ਦੀ ਰਹਿੰਦ ਖੂੰਹਦ ਨੂੰ ਅੱਗ ਲਗਾਈ ਹੈ। ਮਨਦੀਪ ਸਿੰਘ ਨੇ ਦੱਸਿਆ ਕਿ ਕਿਸਾਨ ਖੇਤਾਂ ਵਿੱਚ ਝੋਨੇ ਦੀ ਪਰਾਲੀ ਅਤੇ ਕਣਕ ਦੀ ਰਹਿੰਦ ਖੂੰਹਦ ਨੂੰ ਅੱਗ ਲਗਾ ਕੇ ਫਸਲਾਂ ਦੇ ਮਿੱਤਰ ਕੀੜਿਆਂ ਨੂੰ ਨਸ਼ਟ ਕਰ ਦਿੰਦੇ ਹਨ ਅਤੇ ਪੈਦਾਵਾਰ ਵਿੱਚ ਵਾਧਾ ਹੋਣ ਦੀ ਬਜ਼ਾਏ ਘਾਟਾ ਹੋਣਾ ਸ਼ੁਰੂ ਹੋ ਜਾਂਦਾ ਹੈ।ਉਨ੍ਹਾਂ ਕਿਹਾ ਕਿ ਅੱਜ ਦੇ ਸਮੇਂ ਕਰੋਨਾ ਮਹਾਂਮਾਰੀ ਦੇ ਚੱਲ ਰਹੇ ਦੋਰ ਵਿੱਚ ਖੇਤਾਂ ਨੂੰ ਲਗਾਈ ਗਈ ਅੱਗ ਕਰੋਨਾ ਵਾਇਰਸ ਦੀ ਬਿਮਾਰੀ ਵਿੱਚ ਵਾਧਾ ਕਰ ਸਕਦੀ ਹੈ ਜੋ ਕਿ ਮਨੁੱਖੀ ਜੀਵਨ ਲਈ ਹੋਰ ਵੀ ਜਿਆਦਾ ਖਤਰਨਾਕ ਹੋਵੇਗਾ।
Punjab Post Daily Online Newspaper & Print Media