Monday, September 28, 2026

ਨਵੀਆਂ ਮੈਡੀਕਲ ਤਕਨੀਕਾਂ ਨਾਲ ਅੰਗਹੀਣਾਂ ਦੀ ਮਦਦ ਲਈ ਪ੍ਰਸ਼ਾਸ਼ਨ ਵਚਨਬੱਧ-ਸੋਨਾਲੀ ਗਿਰੀ

ਅੰਗਹੀਣਾਂ ਲਈ ਜਲਦ ਲਗਾਇਆ ਜਾਵੇਗਾ ਮੈਗਾ ਮੈਡੀਕਲ ਕੈਂਪ-ਸਿੰਗਲਾ

ਅੰਗਹੀਣਾਂ ਨੂੰ ਆਰਥਿਕ ਅਤੇ  ਹੋਰ ਸੁਹਲਤਾਂ ਪ੍ਰਦਾਨ ਕਰਨ ਮੌਕੇ ਮੁੱਖ ਸੰਸਦੀ ਸਕੱਤਰ ਸਰੂਪ ਚੰਦ ਸਿੰਗਲਾ ਅਤੇ ਸਰਕਾਰੀ ਅਧਿਕਾਰੀ। ਤਸਵੀਰ : ਜਸਵਿੰਦਰ ਜੱਸੀ
ਅੰਗਹੀਣਾਂ ਨੂੰ ਆਰਥਿਕ ਅਤੇ ਹੋਰ ਸੁਹਲਤਾਂ ਪ੍ਰਦਾਨ ਕਰਨ ਮੌਕੇ ਮੁੱਖ ਸੰਸਦੀ ਸਕੱਤਰ ਸਰੂਪ ਚੰਦ ਸਿੰਗਲਾ ਅਤੇ ਸਰਕਾਰੀ ਅਧਿਕਾਰੀ। ਤਸਵੀਰ : ਜਸਵਿੰਦਰ ਜੱਸੀ

ਬਠਿੰਡਾ, 21 ਅਕਤੂਬਰ (ਜਸਵਿੰਦਰ ਸਿੰਘ ਜੱਸੀ/ਅਵਤਾਰ ਸਿੰਘ ਕੈਂਥ)- ਮੁੱਖ ਸੰਸਦੀ ਸਕੱਤਰ ਸਰੂਪ ਚੰਦ ਸਿੰਗਲਾ ਨੇ ਕਿਹਾ ਕਿ ਅੰਗਹੀਣ ਵਿਅਕਤੀਆਂ ਦੀ ਹਰ ਤਰ੍ਹਾਂ ਮਦਦ ਕਰਨ ਲਈ ਪੰਜਾਬ ਸਰਕਾਰ ਵਲੋਂ ਉਪਰਾਲੇ ਕੀਤੇ ਜਾ ਰਹੇ ਹਨ ਅਤੇ ਇਸੇ ਉਪਰਾਲਿਆਂ ਸਦਕਾ ਅਗਲੇ ਮਹੀਨੇ ਮੈਗਾ ਮੈਡੀਕਲ ਕੈਂਪ ਲਗਾਇਆ ਜਾਵੇਗਾ। ਉਹ ਅੱਜ ਜ਼ਿਲ੍ਹਾ ਵਿਕਲਾਂਗ ਪੁਨਰਵਾਸ ਕੇਂਦਰ ਬਠਿੰਡਾ ਵਿਖੇ ਇਕ ਸਮਾਰੋਹ ਦੌਰਾਨ ਅੰਗਹੀਣ ਵਿਅਕਤੀਆਂ ਨੂੰ ਲੋੜੀਂਦਾ ਸਮਾਨ ਵੰਡਣ ਦੌਰਾਨ ਸੰਬੋਧਨ ਕਰ ਰਹੇ ਸਨ। ਇਸ ਮੌਕੇ 237 ਅੰਗਹੀਣ ਵਿਅਕਤੀਆਂ ਨੂੰ 116 ਟਰਾਈਸਾਈਕਲ, 34 ਵਹੀਲਚੇਅਰ, 44 ਸੁਣਨ ਵਾਲੀਆਂ ਮਸ਼ੀਨਾਂ, 100 ਫੌਹੜੀਆਂ ਅਤੇ 23 ਕਿੱਟਾਂ ਮਾਨਸਿਕ ਤੌਰ ‘ਤੇ ਅਪਾਹਜ਼ ਬੱਚਿਆਂ ਨੂੰ ਵੰਡੀਆਂ ਗਈਆਂ।ਸਿੰਗਲਾ ਨੇ ਕਿਹਾ ਕਿ ਜ਼ਿਲ੍ਹੇ ਦਾ ਪੁਨਰਵਾਸ ਕੇਂਦਰ ਅੰਗਹੀਣ ਵਿਅਕਤੀਆਂ ਦੀ ਮਦਦ ਲਈ ਹਮੇਸ਼ਾ ਤਤਪਰ ਹੈ ਅਤੇ ਇਥੇ ਲੋੜਵੰਦਾਂ ਨੂੰ ਹਰ ਸਹੂਲਤ ਮੁਫ਼ਤ ਮੁਹੱਈਆ ਕਰਵਾਈ ਜਾ ਰਹੀ ਹੈ।ਉਨ੍ਹਾਂ ਕਿਹਾ ਕਿ ਇਥੇ ਫਿਜ਼ਿਓਥਰੈਪੀ, ਸਪੀਚ ਥਰੈਪੀ ਤੋਂ ਇਲਾਵਾ ਕੌਂਸਲਿੰਗ ਮੁਫ਼ਤ ਕਰਵਾਈ ਜਾਂਦੀ ਹੈ।ਉਨ੍ਹਾਂ ਕਿਹਾ ਕਿ ਲਗਾਏ ਜਾਣ ਵਾਲੇ ਮੈਗਾ ਮੈਡੀਕਲ ਕੈਂਪ ਵਿਚ ਮਰੀਜ਼ਾਂ ਨੂੰ ਹਰ ਪ੍ਰਕਾਰ ਦੀ ਸਹੂਲਤ ਦੇਣ ਦੇ ਉਪਰਾਲੇ ਕੀਤੇ ਜਾਣਗੇ।ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਸ਼੍ਰੀਮਤੀ ਸੋਨਾਲੀ ਗਿਰੀ ਨੇ ਸੰਬੋਧਨ ਕਰਦਿਆਂ ਕਿਹਾ ਕਿ ਜ਼ਿਲ੍ਹਾ ਪ੍ਰਸ਼ਾਸ਼ਨ ਵਲੋਂ ਨਵੀਂਆਂ ਮੈਡੀਕਲ ਤਕਨੀਕਾਂ ਰਾਹੀਂ ਅੰਗਹੀਣ ਵਿਅਕਤੀਆਂ ਦੀ ਮਦਦ ਕੀਤੀ ਜਾ ਰਹੀ ਹੈ।ਉਨ੍ਹਾਂ ਕਿਹਾ ਕਿ ਪਿਛਲੇ ਮਹੀਨੇ ਭਗਤਾ, ਰਾਮਪੁਰਾ, ਤਲਵੰਡੀ ਸਾਬੋ ਅਤੇ ਬਠਿੰਡਾ ਵਿਖੇ ਕੈਂਪ ਵੀ ਲਗਾਏ ਗਏ ਸਨ, ਜਿਨ੍ਹਾਂ ਵਿਚ ਉਕਤ 237 ਲੋੜਵੰਦ ਅੰਗਹੀਣ ਵਿਅਕਤੀਆਂ ਦੀ ਸ਼ਨਾਖਤ ਕੀਤੀ ਗਈ ਸੀ।
ਸ਼੍ਰੀਮਤੀ ਸੋਨਾਲੀ ਗਿਰੀ ਨੇ ਅਪੀਲ ਕਰਦਿਆਂ ਕਿਹਾ ਕਿ ਜ਼ਰੂਰਤਮੰਦ ਅੰਗਹੀਣ ਵਿਅਕਤੀ ਜ਼ਿਆਦਾ ਤੋਂ ਜ਼ਿਆਦਾ ਇਸ ਕੇਂਦਰ ਤੋਂ ਫਾਇਦਾ ਉਠਾਉਣ।ਉਨ੍ਹਾਂ ਕਿਹਾ ਕਿ ਕੇਂਦਰ ਵਿਚ ਸਟਾਫ ਪੱਖੋਂ ਕਿਸੇ ਵੀ ਤਰ੍ਹਾਂ ਦੀ ਕੋਈ ਕਮੀ ਨਹੀਂ ਹੈ ਅਤੇ ਵਿਕਲਾਂਗ ਵਿਅਕਤੀਆਂ ਦੀਆਂ ਲੋੜਾਂ ਨੂੰ ਨਜ਼ਰਅੰਦਾਜ਼ ਨਹੀਂ ਕੀਤਾ ਜਾਵੇਗਾ।ਇਸ ਮੌਕੇ ਸਹਾਇਕ ਕਮਿਸ਼ਨਰ (ਜ) ਨਰਿੰਦਰ ਸਿੰਘ ਧਾਲੀਵਾਲ, ਸਹਾਇਕ ਕਮਿਸ਼ਨਰ (ਸ਼ਿਕਾਇਤਾਂ) ਮੈਡਮ ਚਾਰੂਮਿਤਾ, ਜ਼ਿਲ੍ਹਾ ਵਿਕਲਾਂਗ ਪੁਨਰਵਾਸ ਅਫ਼ਸਰ ਡਾ. ਵਰਿੰਦਰ ਬਾਂਸਲ, ਪ੍ਰੋਜੈਕਟ ਕੋਆਰਡੀਨੇਟਰ ਮੈਗਸੀਪਾ ਮਨਦੀਪ ਸਿੰਘ ਤੋਂ ਇਲਾਵਾ ਹੋਰ ਵੀ ਸ਼ਖਸ਼ੀਅਤਾਂ ਹਾਜ਼ਰ ਸਨ।

Check Also

ਖਾਲਸਾ ਕਾਲਜ ਇੰਜੀਨੀਅਰਿੰਗ ਅਤੇ ਆਸਟਰੇਲੀਅਨ ਇੰਸਟੀਚਿਊਟ ਆਫ਼ ਇੰਜੀਨੀਅਰਿੰਗ ਦਰਮਿਆਨ ਹੋਇਆ ਸਮਝੌਤਾ

ਅੰਮ੍ਰਿਤਸਰ, 26 ਸਤੰਬਰ (ਸੁਖਬੀਰ ਸਿੰਘ ਖੁਰਮਣੀਆਂ) – ਖਾਲਸਾ ਕਾਲਜ ਆਫ਼ ਇੰਜੀਨੀਅਰਿੰਗ ਐਂਡ ਟੈਕਨਾਲੋਜੀ ਰਣਜੀਤ ਐਵੀਨਿਊ …

Leave a Reply