ਜਿਲਾ ਅੰਮ੍ਰਿਤਸਰ ‘ਚ ਕੁੱਲ ਐਕਟਿਵ ਕੇਸ 995, ਕੋਰੋਨਾ ਤੋਂ ਮੁਕਤ 164 ਵਿਅਕਤੀ ਪਰਤੇ ਘਰਾਂ ਨੂੰ
ਅੰਮ੍ਰਿਤਸਰ, 6 ਅਕਤੂਬਰ (ਸੁਖਬੀਰ ਸਿੰਘ) – ਜਿਲਾ ਅੰਮ੍ਰਿਤਸਰ ਵਿੱਚ ਅੱਜ 99 ਲੋਕਾਂ ਦੀ ਮੈਡੀਕਲ ਰਿਪੋਰਟ ਕਰੋਨਾ ਪਾਜ਼ਟਿਵ ਆਈ ਹੈ ਅਤੇ 164 ਲੋਕ
ਸਿਹਤਯਾਬ ਹੋ ਕੇ ਆਪਣੇ ਘਰਾਂ ਨੂੰ ਪਰਤੇ ਹਨ ਅਤੇ ਹੁਣ ਤੱਕ ਕੁੱਲ 9338 ਵਿਅਕਤੀ ਕਰੋਨਾ ਤੋਂ ਮੁਕਤ ਹੋ ਗਏ ਹਨ।ਇਸ ਸਬੰਧੀ ਜਾਣਕਾਰੀ ਦਿੰਦਿਆਂ ਨੋਡਲ ਅਫ਼ਸਰ ਡਾ. ਮਦਨ ਮੋਹਨ ਨੇ ਦੱਸਿਆ ਕਿ ਇਸ ਸਮੇਂ ਜਿਲੇ ਵਿੱਚ 995 ਐਕਟਿਵ ਕੇਸ ਹਨ।ਹੁਣ ਤੱਕ 399 ਲੋਕਾਂ ਦੀ ਕਰੋਨਾ ਪਾਜ਼ਟਿਵ ਹੋਣ ਨਾਲ ਮੋਤ ਹੋ ਚੁੱਕੀ ਹੈ।ਅੱਜ 2 ਵਿਅਕਤੀਆਂ ਦੀ ਕਰੋਨਾ ਨਾਲ ਮੋਤ ਹੋਈ ਹੈ।
ਉਨਾਂ ਲੋਕਾਂ ਨੂੰ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਚਲਾਏ ਜਾ ਰਹੇ ਮਿਸ਼ਨ ਫਤਿਹ ਅਧੀਨ ਦਿੱਤੀਆਂ ਜਾ ਰਹੀਆਂ ਹਦਾਇਤਾਂ ਦੀ ਪਾਲਣਾ ਕੀਤੀ ਜਾਵੇ ਤਾਂ ਜੋ ਐਕਟਿਵ ਕੇਸਾਂ ਦੇ ਗ੍ਰਾਫ ਵਿੱਚ ਕਮੀ ਆ ਸਕੇ।ਉਨਾਂ ਕਿਹਾ ਕਿ ਸਾਨੂੰ ਸਾਵਧਾਨੀਆਂ ਦਾ ਧਿਆਨ ਰੱਖਣਾ ਚਾਹੀਦਾ ਹੈ ਤਾਂ ਹੀ ਅਸੀਂ ਕਰੋਨਾ ਵਾਇਰਸ ਨੂੰ ਹਰਾ ਕੇ ਜਿੱਤ ਪ੍ਰਾਪਤ ਕਰ ਸਕਦੇ ਹਾਂ। ਨੋਡਲ ਅਫ਼ਸਰ ਨੇ ਦੱਸਿਆ ਕੋਰੋਨਾ ਦੇ ਲੱਛਣਾਂ ਵਿੱਚ ਤੇਜ਼ ਬੁਖ਼ਾਰ, ਖਾਂਸੀ, ਜੁਕਾਮ ਅਤੇ ਸਾਹ ਦੀ ਤਕਲੀਫ ਮੁੱਖ ਤੌਰ ‘ਤੇ ਸ਼ਾਮਲ ਹਨ।ਜੇਕਰ ਸਮੇਂ ਸਿਰ ਟੈਸਟ ਕਰਵਾ ਕੇ ਆਪਣੇ ਆਪ ਨੂੰ ਘਰ ਵਿੱਚ ਇਕਾਂਤਵਾਸ ਲ਼ਿਆ ਜਾਵੇ ਤਾਂ ਪਰਿਵਾਰ ਦੀ ਜਾਨ ਬਚ ਸਕਦੀ ਹੈ।
Punjab Post Daily Online Newspaper & Print Media