ਅੰਮ੍ਰਿਤਸਰ, 7 ਅਕਤੂਬਰ (ਗੁਰਪ੍ਰੀਤ ਸਿੰਘ) – ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਗੋਬਿੰਦ ਸਿੰਘ ਲੌਂਗੋਵਾਲ ਨੇ ਮੌਜ਼ੂਦਾ ਪੰਥਕ ਮਸਲਿਆਂ ਨੂੰ ਲੈ ਕੇ ਦਮਦਮੀ ਟਕਸਾਲ ਦੇ ਮੁਖੀ
ਬਾਬਾ ਹਰਨਾਮ ਸਿੰਘ ਖਾਲਸਾ ਨਾਲ ਮੁਲਾਕਾਤ ਕੀਤੀ।ਦਮਦਮੀ ਟਕਸਾਲ ਦੇ ਹੈਡ ਕੁਆਟਰ ਮਹਿਤਾ ਵਿਖੇ ਹੋਈ ਇਸ ਮੁਲਾਕਾਤ ਦੌਰਾਨ ਲੌਂਗੋਵਾਲ ਨਾਲ ਸਾਬਕਾ ਸੀਨੀਅਰ ਮੀਤ ਪ੍ਰਧਾਨ ਭਾਈ ਰਜਿੰਦਰ ਸਿੰਘ ਮਹਿਤਾ, ਜੂਨੀਅਰ ਮੀਤ ਪ੍ਰਧਾਨ ਭਾਈ ਗੁਰਬਖਸ਼ ਸਿੰਘ ਖਾਲਸਾ ਤੇ ਜਨਰਲ ਸਕੱਤਰ ਹਰਜਿੰਦਰ ਸਿੰਘ ਧਾਮੀ ਵੀ ਸਨ।
ਦੱਸਣਯੋਗ ਹੈ ਕਿ ਸ਼ੋਮਣੀ ਕਮੇਟੀ ਪ੍ਰਧਾਨ ਨੇ ਬੀਤੇ ਕੱਲ੍ਹ ਨਿਹੰਗ ਜਥੇਬੰਦੀ ਦੇ ਆਗੂ ਬਾਬਾ ਨਿਹਾਲ ਸਿੰਘ ਹਰੀਆਂ ਵੇਲਾਂ ਵਾਲਿਆਂ ਨਾਲ ਵੀ ਮੁਲਾਕਾਤ ਕੀਤੀ ਸੀ।ਲੌਂਗੋਵਾਲ ਨੇ ਦੱਸਿਆ ਕਿ ਪੰਥਕ ਸ਼ਖਸੀਅਤਾਂ ਨਾਲ ਵਿਚਾਰ ਚਰਚਾ ਦਾ ਮੰਤਵ ਕੌਮ ਦੀ ਚੜ੍ਹਦੀ ਕਲਾ ਲਈ ਸਮੂਹਿਕ ਯਤਨ ਕਰਨਾ ਹੈ।ਉਨ੍ਹਾਂ ਕਿਹਾ ਕਿ ਬਾਬਾ ਹਰਨਾਮ ਸਿੰਘ ਨਾਲ ਹੋਈ ਮਿਲਣੀ ਦੌਰਾਨ ਵਰਤਮਾਨ ਕੌਮੀ ਮਸਲਿਆਂ ਦੇ ਹੱਲ ਲਈ ਵਿਚਾਰਾਂ ਹੋਈਆਂ ਹਨ।
Check Also
ਤੇਲ ਬੀਜ਼ ਫ਼ਸਲਾਂ ਨੂੰ ਉਤਸ਼ਾਹਿਤ ਕਰਨ ਲਈ ਆਇਲ ਐਕਸਟਰੈਕਸ਼ਨ ਯੂਨਿਟਾਂ ‘ਤੇ 33 ਫ਼ੀਸਦੀ ਸਬਸਿਡੀ – ਡਾ. ਦੋਸਾਂਝ
ਅੰਮ੍ਰਿਤਸਰ, 10 ਅਗਸਤ (ਸੁਖਬੀਰ ਸਿੰਘ) – ਮੁੱਖ ਖੇਤੀਬਾੜੀ ਅਫ਼ਸਰ ਅੰਮ੍ਰਿਤਸਰ ਡਾ. ਅਮਰਜੀਤ ਸਿੰਘ ਦੋਸਾਂਝ ਨੇ …
Punjab Post Daily Online Newspaper & Print Media