Friday, September 20, 2024

ਪਾਵਨ ਸਰੂਪ ਅਗਨ ਭੇਟ ਹੋਣ ਦੇ ਪਸ਼ਚਾਤਾਪ ਵਜੋਂ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਪਾਏ

ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਵੀ ਸ੍ਰੀ ਅਖੰਡ ਪਾਠ ਸਾਹਿਬ ਆਰੰਭ

ਅੰਮ੍ਰਿਤਸਰ, 7 ਅਕਤੂਬਰ (ਗੁਰਪ੍ਰੀਤ ਸਿੰਘ) – ਗੁਰਦੁਆਰਾ ਸ੍ਰੀ ਰਾਮਸਰ ਸਾਹਿਬ ਵਿਖੇ ਪਬਲੀਕੇਸ਼ਨ ਵਿਭਾਗ ਵਿਚ 19 ਮਈ 2016 ਨੂੰ ਸ਼ਾਰਟ ਸਰਕਟ ਨਾਲ ਵਾਪਰੀ ਘਟਨਾ ਕਾਰਨ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਾਵਨ ਸਰੂਪ ਅਗਨ ਭੇਟ ਹੋਣ ਦੇ ਪਸ਼ਚਾਤਾਪ ਵਜੋਂ ਸ਼੍ਰੋਮਣੀ ਕਮੇਟੀ ਵੱਲੋਂ ਗੁਰਦੁਆਰਾ ਸ੍ਰੀ ਰਾਮਸਰ ਸਾਹਿਬ ਵਿਖੇ ਆਰੰਭ ਕੀਤੇ ਗਏ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਪਾਏ ਗਏ।ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਹਜ਼ੂਰੀ ਰਾਗੀ ਭਾਈ ਰਾਏ ਸਿੰਘ ਦੇ ਜਥੇ ਨੇ ਗੁਰਬਾਣੀ ਕੀਰਤਨ ਕੀਤਾ ਅਤੇ ਭਾਈ ਸੁਲਤਾਨ ਸਿੰਘ ਨੇ ਅਰਦਾਸ ਕੀਤੀ।
                           ਦੱਸਣਯੋਗ ਹੈ ਕਿ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ 18 ਸਤੰਬਰ 2020 ਨੂੰ ਸ਼੍ਰੋਮਣੀ ਕਮੇਟੀ ਦੀ ਮੌਜੂਦਾ ਅੰਤ੍ਰਿੰਗ ਕਮੇਟੀ ਵੱਲੋਂ ਸਵੈ-ਇੱਛਤ ਤੌਰ ’ਤੇ ਪੇਸ਼ ਹੋਣ ਸਮੇਂ ਸਿੰਘ ਸਾਹਿਬਾਨ ਵੱਲੋਂ ਗੁਰਦੁਆਰਾ ਸ੍ਰੀ ਰਾਮਸਰ ਸਾਹਿਬ ਅਤੇ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਸ੍ਰੀ ਅਖੰਡ ਪਾਠ ਸਾਹਿਬ ਕਰਵਾਉਣ ਦਾ ਆਦੇਸ਼ ਕੀਤਾ ਗਿਆ ਸੀ।ਇਸੇ ਤਹਿਤ ਹੀ ਗੁਰਦੁਆਰਾ ਸ੍ਰੀ ਰਾਮਸਰ ਸਾਹਿਬ ਵਿਖੇ ਸ੍ਰੀ ਅਖੰਡ ਪਾਠ ਸਾਹਿਬ ਦੀ ਸੰਪੂਰਨਤਾ ਕੀਤੀ ਗਈ ਅਤੇ ਇਸ ਤੋਂ ਇਲਾਵਾ ਸ਼੍ਰੋਮਣੀ ਕਮੇਟੀ ਵੱਲੋਂ ਅੱਜ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਵੀ ਸ੍ਰੀ ਅਖੰਡ ਪਾਠ ਸਾਹਿਬ ਆਰੰਭ ਕਰਵਾਇਆ ਗਿਆ।

Check Also

ਅਕੈਡਮਿਕ ਵਰਲਡ ਸਕੂਲ ਵਿਖੇ ਸ੍ਰੀ ਗਣੇਸ਼ ਉਤਸਵ ਮਨਾਇਆ

ਸੰਗਰੂਰ, 19 ਸਤੰਬਰ (ਜਗਸੀਰ ਲੌਂਗੋਵਾਲ) – ਅਕੈਡਮਿਕ ਵਰਲਡ ਸਕੂਲ ਖੋਖਰ ਵਿਖੇ ਸ਼੍ਰੀ ਗਣੇਸ਼ ਉਤਸਵ ਸ਼ਰਧਾ …