Thursday, August 13, 2026

103 ਲੋਕਾਂ ਦੀ ਰਿਪੋਰਟ ਅੱਜ ਆਈ ਕਰੋਨਾ ਪਾਜ਼ਟਿਵ, 1 ਵਿਅਕਤੀ ਦੀ ਕਰੋਨਾ ਨਾਲ ਮੋਤ ਹੋਈ

ਜਿਲਾ ਅੰਮ੍ਰਿਤਸਰ ‘ਚ ਕੁੱਲ ਐਕਟਿਵ ਕੇਸ 991, ਕੋਰੋਨਾ ਤੋਂ ਮੁਕਤ ਹੋਏ 106 ਵਿਅਕਤੀ ਪਰਤੇ ਘਰਾਂ ਨੂੰ
ਅੰਮ੍ਰਿਤਸਰ, 7 ਅਕਤੂਬਰ (ਸੁਖਬੀਰ ਸਿੰਘ) – ਜਿਲਾ ਅੰਮ੍ਰਿਤਸਰ ਵਿੱਚ ਅੱਜ 103 ਲੋਕਾਂ ਦੀ ਮੈਡੀਕਲ ਰਿਪੋਰਟ ਕਰੋਨਾ ਪਾਜ਼ਟਿਵ ਆਈ ਹੈ ਅਤੇ 106 ਲੋਕ ਸਿਹਤਯਾਬ ਹੋ ਕੇ ਆਪਣੇ ਘਰਾਂ ਨੂੰ ਪਰਤੇ ਹਨ। ਹੁਣ ਤੱਕ ਕੁੱਲ 9444 ਵਿਅਕਤੀ ਕਰੋਨਾ ਤੋਂ ਮੁਕਤ ਹੋ ਗਏ ਹਨ।ਇਹ ਜਾਣਕਾਰੀ ਦਿੰਦਿਆਂ ਨੋਡਲ ਅਫ਼ਸਰ ਡਾ. ਮਦਨ ਮੋਹਨ ਨੇ ਦੱਸਿਆ ਕਿ ਇਸ ਸਮੇਂ ਜਿਲੇ ਵਿੱਚ 991 ਐਕਟਿਵ ਕੇਸ ਹਨ।ਹੁਣ ਤੱਕ 400 ਲੋਕਾਂ ਦੀ ਕਰੋਨਾ ਪਾਜ਼ਟਿਵ ਹੋਣ ਨਾਲ ਮੋਤ ਹੋ ਚੁੱਕੀ ਹੈ।ਉਨਾਂ ਦੱਸਿਆ ਕਿ ਅੱਜ 1 ਵਿਅਕਤੀ ਦੀ ਕਰੋਨਾ ਨਾਲ ਮੋਤ ਹੋਈ ਹੈ।
                  ਉਨਾਂ ਲੋਕਾਂ ਨੂੰ ਜਾਗਰੁਕ ਕਰਦਿਆਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਚਲਾਏ ਜਾ ਰਹੇ ਮਿਸ਼ਨ ਫਤਿਹ ਅਧੀਨ ਦਿੱਤੀਆਂ ਜਾ ਰਹੀਆਂ ਹਦਾਇਤਾਂ ਦੀ ਪਾਲਣਾ ਕੀਤੀ ਜਾਵੇ। ਉਨਾਂ ਕਿਹਾ ਕਿ ਸਾਵਧਾਨੀਆਂ ਦਾ ਧਿਆਨ ਰੱਖਣ ਨਾਲ ਅਸੀਂ ਕਰੋਨਾ ਵਾਇਰਸ ਨੂੰ ਹਰਾ ਕੇ ਜਿੱਤ ਪ੍ਰਾਪਤ ਕਰ ਸਕਦੇ ਹਾਂ।ਨੋਡਲ ਅਫ਼ਸਰ ਨੇ ਦੱਸਿਆ ਕੋਰੋਨਾ ਦੇ ਲੱਛਣ ਤੇਜ਼ ਬੁਖ਼ਾਰ, ਖਾਂਸੀ, ਜੁਕਾਮ ਅਤੇ ਸਾਹ ਦੀ ਤਕਲੀਫ ਹੋਣ ‘ਤੇ ਟੈਸਟ ਕਰਵਾਉਣ ਵਿੱਚ ਕੋਤਾਹੀ ਨਾ ਵਰਤੀ ਜਾਵੇ ਤਾਂ ਹੀ ਕੋਰੋਨਾ ‘ਤੇ ਜਿੱਤ ਪ੍ਰਾਪਤ ਕੀਤੀ ਜਾ ਸਕਦੀ ਹੈ।

Check Also

ਖ਼ਾਲਸਾ ਕਾਲਜ ਵਿਖੇ ਇੰਸਟਾਲੇਸ਼ਨ ਸੈਰੇਮਨੀ ਕਰਵਾਈ ਗਈ

ਅੰਮ੍ਰਿਤਸਰ, 12 ਅਗਸਤ (ਸੁਖਬੀਰ ਸਿੰਘ ਖੂਰਮਣੀਆਂ) ¸- ਖਾਲਸਾ ਕਾਲਜ ਦੇ ਰੋਟਾਰੈਕਟ ਕਲੱਬ ਵੱਲੋਂ ਸੈਸ਼ਨ 2026-27 …