Thursday, August 13, 2026

ਬਾਬੂ ਕਾਂਸ਼ੀ ਰਾਮ ਦਾ ‘ਪ੍ਰੀ ਨਿਰਵਾਣ ਦਿਵਸ’ 9 ਅਕਤੂਬਰ ਨੂੰ – ਐਡਵੋਕੇਟ ਕਲਿਆਣ

ਸਮਰਾਲਾ, 7 ਅਕਤੂਬਰ (ਇੰਦਰਜੀਤ ਕੰਗ) – ਲੋਕ ਸਭਾ ਹਲਕਾ ਫਤਹਿਗੜ੍ਹ ਸਾਹਿਬ ਤੋਂ ਬਹੁਜਨ ਸਮਾਜ ਪਾਰਟੀ ਦੇ ਕੋਆਰਡੀਨੇਟਰ ਐਡਵੋਕੇਟ ਸ਼ਿਵ ਕੁਮਾਰ ਕਲਿਆਣ ਨੇ ਪ੍ਰੈਸ ਨੂੰ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਲੋਕ ਸਭਾ ਹਲਕਾ ਫਤਹਿਗੜ੍ਹ ਸਾਹਿਬ ਵਲੋਂ ਬਹੁਜਨ ਸਮਾਜ ਪਾਰਟੀ ਦੇ ਸੰਸਥਾਪਕ ਦੀ ਬਰਸੀ ਨੂੰ ਸਮਰਪਿਤ ‘ਪ੍ਰੀ ਨਿਰਵਾਣ ਦਿਵਸ’ 9 ਅਕਤੂਬਰ ਨੂੰ ਪਾਇਲ ਦੇ ਦੁਸਹਿਰਾ ਗਰਾਊਂਡ ਵਿਖੇ ਬੜੀ ਸ਼ਰਧਾ ਨਾਲ ਮਨਾਇਆ ਜਾ ਰਿਹਾ ਹੈ।ਜਿਸ ਦੌਰਾਨ ਵਰਕਰਾਂ ਨੂੰ ਹਲਕਾ ਫਤਹਿਗੜ੍ਹ ਸਾਹਿਬ ‘ਚ ਪਾਰਟੀ ਦੀਆਂ ਗਤੀਵਿਧੀਆਂ ਘਰ-ਘਰ ਪਹੁੰਚਾਉਣ ਸਬੰਧੀ ਲਾਮਬੰਦ ਕਰਕੇ 2022 ਦੀਆਂ ਪੰਜਾਬ ਵਿਧਾਨ ਸਭਾ ਚੋਣਾਂ ਦਾ ਏਜੰਡਾ ਵੀ ਸਾਂਝਾ ਕੀਤਾ ਜਾਵੇਗਾ।ਬਹੁਜਨ ਸਮਾਜ ਪਾਰਟੀ ਦੇ ਸੂਬਾ ਪ੍ਰਧਾਨ ਜਸਵੀਰ ਸਿੰਘ ਗੜ੍ਹੀ ਵੀ ਉਥੇ ਉਚੇਚੇ ਤੌਰ ‘ਤੇ ਪਹੁੰਚ ਰਹੇ ਹਨ।ਉਨ੍ਹਾਂ ਦੀ ਅਗਵਾਈ ਹੇਠ ਬਹੁਜਨ ਸਮਾਜ ਦੇ ਵਰਕਰਾਂ ਦਾ ਇੱਕ ਵੱਡਾ ਕਾਫਲਾ ਬੱਸੀ ਪਠਾਣਾ ਤੋਂ ਪਾਇਲ ਲਈ ਰਵਾਨਾ ਹੋਵੇਗਾ।

Check Also

ਖ਼ਾਲਸਾ ਕਾਲਜ ਵਿਖੇ ਇੰਸਟਾਲੇਸ਼ਨ ਸੈਰੇਮਨੀ ਕਰਵਾਈ ਗਈ

ਅੰਮ੍ਰਿਤਸਰ, 12 ਅਗਸਤ (ਸੁਖਬੀਰ ਸਿੰਘ ਖੂਰਮਣੀਆਂ) ¸- ਖਾਲਸਾ ਕਾਲਜ ਦੇ ਰੋਟਾਰੈਕਟ ਕਲੱਬ ਵੱਲੋਂ ਸੈਸ਼ਨ 2026-27 …